nabaz-e-punjab.com

ਪੰਜਾਬ ਵਿੱਚ ਪੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਤੇ ਆਮ ਲੋਕਾਂ ਦੀ ਬਾਂਹ ਫੜੇ ਕੇਂਦਰ ਸਰਕਾਰ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਅਗਸਤ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦੇ ਨੁਕਸਾਨ ਦੀ ਭਰਪਾਈ ਲਈ ਪੀੜਤਾਂ ਨੂੰ 100 ਕਰੋੜ ਰੁਪਏ ਰਾਹਤ ਕਾਰਜਾਂ ਲਈ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਆਏ ਹੜ੍ਹਾਂ ਕਾਰਨ ਪੰਜਾਬ ਵਿੱਚ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਹਾਲੇ ਵੀ ਖ਼ਤਰਾਂ ਟਲਿਆਂ ਨਹੀਂ ਹੈ।
ਸ੍ਰੀ ਬਡਹੇੜੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਆਰਥਿਕ ਤੌਰ ’ਤੇ ਕਮਜ਼ੋਰ ਹੈ। ਇਸ ਲਈ ਕੇਂਦਰੀ ਸਰਕਾਰ ਨੂੰ ਨੁਕਸਾਨ ਦੀ ਪੂਰਤੀ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਤੁਰੰਤ ਘੱਟੋ ਘੱਟ 1500 ਕਰੋੜ ਰੁਪਏ ਦੀ ਰਾਸ਼ੀ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਪੰਜਾਬ ਨੂੰ ਜਾਰੀ ਕਰਨੀ ਚਾਹੀਦੀ ਹੈ ਤਾਂ ਜੋ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਤ ਲੋਕਾਂ ਨੂੰ ਫੌਰੀ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਿਆਸੀ ਬਦਲਾਖ਼ੋਰੀ ਦੇ ਚੱਲਦਿਆਂ ਲਗਾਤਾਰ ਪੰਜਾਬ ਨੂੰ ਫੰਡਾਂ ਦੇਣ ਦੇ ਮਾਮਲੇ ਵਿੱਚ ਵਿਤਕਰਾ ਕਰਦੀ ਆ ਰਹੀ ਹੈ ਪਰ ਹੁਣ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਏ ਪੰਜਾਬ ਦੇ ਕਿਸਾਨਾਂ ਅਤੇ ਹੋਰ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਣ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ ਮਿਲਕਫੈੱਡ ਤੇ ਮਿਲਕ ਪਲਾਂ…