nabaz-e-punjab.com

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ 91 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੁਹਾਲੀ ਇਕਾਈ ਵੱਲੋਂ ਹਰ ਸਾਲ ਦੀ ਤਰ੍ਹਾਂ ਮੁਹਾਲੀ ਜ਼ਿਲ੍ਹੇ ਦੇ ਹਰ ਇਕ ਸਕੂਲ ਦੀ ਬਾਰ੍ਹਵੀਂ ਜਮਾਤ ਵਿੱਚ ਹਰ ਇਕ ਸਟਰੀਮ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਕਰੀਬ 91 ਵਿਦਿਆਰਥੀਆਂ ਦਾ ਰਤਨ ਕਾਲਜ ਸੋਹਾਣਾ ਦੇ ਐਡੀਟੋਰੀਅਮ ਵਿੱਚ ਸਨਮਾਨ ਕੀਤਾ ਗਿਆ ਹੈ। ਇਹ ਸਮਾਰੋਹ ਦੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹਾਲੀ (ਸੀਨੀਅਰ ਸੈਕੰਡਰੀ) ਸੁਭਾਸ਼ ਮਹਾਜਨ ਨੇ ਲੈਕਚਰਾਰ ਯੂਨੀਅਨ ਦੇ ਵਿਦਿਆਰਥੀਆਂ ਨੂੰ ਸਨਮਾਨ ਕਰਨ ਦੇ ੳਪਰਾਲੇ ਦੀ ਸਲ਼ਾਘਾ ਕੀਤੀ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਹਾਕਮ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੋਸਲ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦੇੰਦੇ ਹੋਏ ਉਨਾਂ ਦੇ ਚੰਗੇਰੇ ਭਵਿਖ ਲਈ ਵੱਡੇ ਉਪਰਾਲੇ ਕਰਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਲ਼ੈਕਚਰਾਰ ਜਥੇਵੰਦੀ ਦਾ ਇਹ ਛੋਟਾ ਜਿਹਾ ਉਪਰਾਲਾ ਵਿਦਿਆਂਰਥੀਆਂ ਦੇ ਚੰਗੇਰੇ ਭਵਿੱਖ ਦੀ ਸੁਰੂਆਤ ਹੈ ਕਿ ਅੱਜ ਤੋ ਤੁਸੀ ਹਮੇਸਾ ਪਹਿਲਾ ਸਥਾਨ ਹੀ ਪ੍ਰਾਪਤ ਕਰਕੇ ਆਪਣੀ ਜਿੰਦਗੀ ਵਿੱਚ ਕਾਮਯਾਬ ਹੋਵੇਗੇ।
ਸਟੇਜ ਦੀ ਜਿਮੇਵਾਰੀ ਡਾ.ਦਵਿੰਦਰ ਸਿੰਘ ਬੋਹਾ ਨੇ ਬਾਖੂਬੀ ਨਿਭਾਈ। ਇਸ ਮੌਕੇ ਰਤਨ ਗਰੁੱਪ ਦੇ ਸਲਹਾਕਾਰ ਐਮ.ਐਸ.ਖੇੜਾ, ਪ੍ਰਿੰਸੀਪਲ ਗੁਰਮੀਤ ਸਿੰਘ ਖਰੜ, ਆਰੀਆ ਸਕੂਲ ਦੇ ਮੁਨੀਸ ਕੁਮਾਰ, ਪ੍ਰਿੰਸੀਪਲ ਗੁਰਸੇਰ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਰਾਜੇਸ ਭਾਰਦਵਾਜ਼, ਗੁਰਮੀਤ ਸਿੰਘ ਅਤੇ ਲੈਕਚਰਾਰ ਦਲਜੀਤ ਸਿੰਘ, ਬਲਦੇਵ ਸਿੰਘ, ਰਣਬੀਰ ਸਿੰਘ, ਸੂਰਜ ਮੱਲ, ਡਾ. ਭੁਪਿੰਦਰ ਪਾਲ ਸਿੰਘ ਅਤੇ ਸੁਰਜੀਤ ਕੁਮਾਰ, ਰਮੇਸ਼ ਕੁਮਾਰ ਹਾਜ਼ਰ ਸਨ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…