ਭਗਤ ਆਸਾ ਰਾਮ ਬੈਦਵਾਨ ਆਡੀਟੋਰੀਅਮ ਦੀ ਤੁਰੰਤ ਉਸਾਰੀ ਸ਼ੁਰੂ ਕਰੇ ਸਰਕਾਰ: ਸਿੱਧੂ

ਨਬਜ਼-ਏ-ਪੰਜਾਬ, ਮੁਹਾਲੀ, 13 ਦਸੰਬਰ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਕੋਲੋਂ ਸਥਾਨਕ ਸੈਕਟਰ-78 ਵਿਖੇ ਪੁਆਧੀ ਅਖਾੜਾ ਪ੍ਰੰਪਰਾ ਦੇ ਮੁਖੀ ਭਗਤ ਆਸਾ ਰਾਮ ਬੈਦਵਾਨ ਦੇ ਨਾਂਅ ’ਤੇ ਬਣਨ ਵਾਲੇ ਆਡੀਟੋਰੀਅਮ ਦਾ ਨਿਰਮਾਣ ਕਾਰਜ ਤੁਰੰਤ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਹੈ। ਉਹ ਅੱਜ ਇੱਥੇ ਪਿੰਡ ਸੋਹਾਣਾ (ਸੈਕਟਰ-77) ਵਿਖੇ ਭਗਤ ਆਸਾ ਰਾਮ ਜੀ ਬੈਦਵਾਨ ਦੀ ਯਾਦਗਾਰ ’ਤੇ ਕਰਵਾਏ ਸਮਾਗਮ ਦੌਰਾਨ ਬੋਲ ਰਹੇ ਸਨ। ਸਿੱਧੂ ਨੇ ਭਗਤ ਜੀ ਦੀ ਸਮਾਧ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਅਤੇ ਲੋਕਾਂ ਵਿੱਚ ਬੈਠ ਕੇ ਪੁਆਧੀ ਅਖਾੜੇ ਦਾ ਆਨੰਦ ਮਾਣਿਆ।
ਇਸ ਮੌਕੇ ਬੋਲਦਿਆਂ ਸਾਬਕਾ ਕੈਬਨਿਟ ਮੰਤਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਨਿੱਜੀ ਦਿਲਚਸਪੀ ਲੈ ਕੇ ਪਿਛਲੀ ਕਾਂਗਰਸ ਸਰਕਾਰ ਸਮੇਂ ਭਗਤ ਆਸਾ ਰਾਮ ਦੇ ਨਾਮ ’ਤੇ ਆਡੀਟੋਰੀਅਮ ਬਣਾਉਣ ਦਾ ਪ੍ਰਾਜੈਕਟ ਪਾਸ ਕਰਵਾਇਆ ਸੀ ਅਤੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਦੀ ਤਰਜ਼ ’ਤੇ ਬਣਨ ਵਾਲੇ ਇਸ ਆਡੀਟੋਰੀਅਮ ਲਈ ਗਮਾਡਾ ਵੱਲੋਂ ਬਕਾਇਦਾ ਸਥਾਨਕ ਸੈਕਟਰ-78 ਵਿੱਚ ਜ਼ਮੀਨ ਦੀ ਅਲਾਟਮੈਂਟ ਕਰ ਦਿੱਤੀ ਗਈ ਸੀ। ਇਸ ਆਡੀਟੋਰੀਅਮ ਦਾ ਨੀਂਹ ਪੱਥਰ ਰੱਖੇ ਨੂੰ ਵੀ ਦੋ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਪ੍ਰਾਜੈਕਟ ਠੰਡੇ ਬਸਤੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਤ ਆਸਾ ਰਾਮ ਜੀ ਇਸ ਇਲਾਕੇ ਦੀ ਹੀ ਨਹੀਂ ਬਲਕਿ ਪੂਰੇ ਪੰਜਾਬ ਦੀ ਪ੍ਰਸਿੱਧ ਹਸਤੀ ਹੋਏ ਹਨ ਅਤੇ ਅਜਿਹੇ ਮਹਾਂਪੁਰਸ਼ ਦੇ ਨਾਂਅ ’ਤੇ ਬਣਨ ਵਾਲੇ ਪ੍ਰਾਜੈਕਟ ‘ਤੇ ਰੋਕ ਲਗਾਉਣਾ ਬਹੁਤ ਹੀ ਮੰਦਭਾਗੀ ਗੱਲ ਹੈ।
ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਭਗਤ ਜੀ ਦੇ ਨਾਮ ‘ਤੇ ਬਣਨ ਵਾਲੇ ਇਸ ਆਡੀਟੋਰੀਅਮ ਦੇ ਨਿਰਮਾਣ ਕਾਰਜ ਨੂੰ ਬਿਨਾਂ ਦੇਰੀ ਤੁਰੰਤ ਸ਼ੁਰੂ ਕੀਤਾ ਜਾਵੇ। ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੇ ਲੋਕਾਂ ਵੱਲੋਂ ਸਿੱਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਿੱਧੂ ਇਸ ਅਸਥਾਨ ਉਤੇ ਅਕਸਰ ਹੀ ਜਾਂਦੇ ਰਹਿੰਦੇ ਹਨ ਅਤੇ ਉਨ੍ਹਾਂ ਵੱਲੋਂ ਦਿੱਤੀ 10 ਲੱਖ ਰੁਪਏ ਦੀ ਗਰਾਂਟ ਨਾਲ ਇਸ ਅਸਥਾਨ ’ਤੇ ਸ਼ਾਨਦਾਰ ਲੰਗਰ ਹਾਲ ਦਾ ਨਿਰਮਾਣ ਵੀ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਲਾਕ ਸੰਮਤੀ ਦੇ ਸਾਬਕਾ ਮੈਂਬਰ ਬੂਟਾ ਸਿੰਘ ਸੋਹਾਣਾ, ਕੌਂਸਲਰ ਹਰਜੀਤ ਸਿੰਘ ਭੋਲੂ, ਸਰਪੰਚ ਗੁਰਦੀਪ ਸਿੰਘ ਗੱਗਾ, ਮਨਜੀਤ ਸਿੰਘ ਪੱਪੀ, ਜਸਵਿੰਦਰ ਸਿੰਘ ਛਿੰਦਾ, ਗੁਰਦੀਪ ਸਿੰਘ ਘੋਲਾ, ਅਮਰੀਕ ਸਿੰਘ ਸਰਪੰਚ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…