Nabaz-e-punjab.com

ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਮਸ਼ੀਨਰੀ ’ਤੇ 75 ਫੀਸਦੀ ਸਬਸਿਡੀ ਦੇਵੇ ਸਰਕਾਰ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੰਗ ਕੀਤੀ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਮਸ਼ੀਨਰੀ ਖ਼ਰੀਦਣ ਲਈ ਘੱਟੋ ਘੱਟ 75 ਫੀਸਦੀ ਸਬਸਿਡੀ ਦਿੱਤੀ ਜਾਵੇ ਤਾਂ ਜੋ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲੇ ਅੰਨਦਾਤਾ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ। ਅੱਜ ਇੱਥੇ ਬੱਬੀ ਬਾਦਲ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਐਤਕੀਂ ਬੇਮੌਸਮੀ ਬਾਰਸ ਅਤੇ ਗੜੇ ਪੈਣ ਕਾਰਨ ਕਣਕ ਦਾ ਝਾੜ ਘਟਣ ਨਾਲ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਅਤੇ ਕਰੋਨਾ ਦੇ ਚੱਲਦਿਆਂ ਕਰਫਿਊ ਲੱਗਣ ਕਾਰਨ ਪ੍ਰਵਾਸੀ ਮਜ਼ਦੂਰ ਵਾਪਸ ਜਾ ਰਹੇ ਹਨ। ਜਿਸ ਕਾਰਨ ਪਹਿਲਾਂ ਕਣਕ ਦੀ ਵਾਢੀ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਝੋਨੇ ਦੀ ਲੁਆਈ ਲਈ ਕਿਸਾਨਾਂ ਨੂੰ ਲੈ ਕੇ ਕਿਸਾਨ ਫਿਕਰਮੰਦ ਹਨ।
ਬੱਬੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਮੱਕੀ ਅਤੇ ਹੋਰ ਫੈਸਲਾਂ ਖ਼ਰੀਦਣ ਅਤੇ ਫਸਲਾਂ ਦਾ ਵਾਜਬ ਭਾਅ ਦੇਣ ਤੋਂ ਹੱਥ ਪਿੱਛੇ ਖਿੱਚ ਰਹੀਆ ਹਨ। ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਦੀ ਕਮੀ ਨੂੰ ਦੂਰ ਕਰਨ ਲਈ ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਦਿੱਤੀ ਜਾਣ ਵਾਲੀ ਮਸ਼ੀਨਰੀ ’ਤੇ 75 ਫੀਸਦੀ ਸਬਸਿਡੀ ਦੇਵੇ ਅਤੇ ਝੋਨੇ ਦੀ ਲੁਆਈ ਦਾ ਟਾਈਮ ਪਹਿਲਾਂ ਜਾਰੀ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਘੱਟ ਕੀਤਾ ਜਾ ਸਕੇ। ਟਕਸਾਲੀ ਆਗੂ ਨੇ ਕਿਹਾ ਕਿ ਕਰੋਨਾਵਾਇਰਸ ਦੀ ਮਾਹਾਮਾਰੀ ਅਤੇ ਅਨਾਜ ਮੰਡੀਆਂ ਲਈ ਜਾਰੀ ਸਮੇਂ ਦੀਆਂ ਸਰਕਾਰਾਂ ਦੇ ਬੇਰੁਖੇ ਫੁਰਮਾਨਾਂ ਨੇ ਕਿਸਾਨਾਂ ਨੂੰ ਬਰਬਾਦੀ ਦੇ ਕੰਢੇ ’ਤੇ ਲਿਆ ਖੜਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕੋਲ ਕਿਸਾਨਾਂ ਨੂੰ ਇਸ ਮੁਸ਼ਕਲ ਘੜੀ ’ਚੋਂ ਬਾਹਰ ਕੱਢਣ ਲਈ ਕੋਈ ਠੋਸ ਰਣਨੀਤੀ ਨਹੀਂ ਬਣਾਈ ਗਈ। ਜਿਸ ਕਾਰਨ ਕਿਸਾਨ ਵਰਗ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਪ੍ਰੰਤੂ ਮੌਜੂਦਾ ਹੁਕਮਰਾਨ ਝੂਠੇ ਲਾਰੇ ਲਗਾ ਕੇ ਡੰਗ ਟਪਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…