ਇੱਕ ਘੰਟੇ ਦੇ ਯੋਗ ਅਭਿਆਸ ਲਈ ਸਰਕਾਰ ਨੇ ਇਸ਼ਤਿਹਾਰਬਾਜ਼ੀ ’ਤੇ ਕਰੋੜਾਂ ਦੀ ਕੀਤੀ ਫ਼ਜ਼ੂਲ ਖ਼ਰਚੀ: ਬੇਦੀ

ਮੁਹਾਲੀ ਸਮੇਤ ਪੰਜਾਬ ਦੀਆਂ ਸੜਕਾਂ ’ਤੇ ਹੋਰਡਿੰਗ ਪ੍ਰਦੂਸ਼ਣ ਦੀ ਭਰਮਾਰ

ਫ਼ਜ਼ੂਲ ਦੀ ਇਸ਼ਤਿਹਾਰਬਾਜ਼ੀ ਦੀ ਭਰਪਾਈ ਲਈ ਪੈਨਸ਼ਨਰਾਂ ’ਤੇ ਲਾਇਆ 200 ਰੁਪਏ ਦਾ ਟੈਕਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇੱਕ ਘੰਟੇ ਦੇ ਯੋਗ ਅਭਿਆਸ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੀ ਆਪ ਨੇ ਯੋਗਾ ਪ੍ਰੋਗਰਾਮ ਲਈ ਕਰੋੜਾਂ ਰੁਪਏ ਦੀ ਫ਼ਜੂਲ ਦੀ ਇਸ਼ਤਿਹਾਰਬਾਜ਼ੀ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਇਆ ਹੈ। ਪਿਛਲੇ ਦਿਨੀਂ ਕੌਮਾਂਤਰੀ ਯੋਗ ਦਿਵਸ ਸਬੰਧੀ ਮੁਹਾਲੀ ਏਅਰਪੋਰਟ ਸੜਕ ਸਮੇਤ ਹੋਰਨਾਂ ਪ੍ਰਮੁੱਖ ਸੜਕਾਂ ਅਤੇ ਖੰਭਿਆਂ ਉੱਤੇ ਥੋਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਵਾਲੇ ਇਸ਼ਤਿਹਾਰੀ ਬੋਰਡ ਲਗਾ ਕੇ ਜਲੂਸ ਜਿਹਾ ਕੱਢ ਕੇ ਰੱਖ ਦਿੱਤਾ ਹੈ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਮਹਿਜ਼ ਇੱਕ ਘੰਟੇ ਦੇ ਪ੍ਰੋਗਰਾਮ ਲਈ ਮੁਹਾਲੀ ਏਅਰਪੋਰਟ ਸੜਕ ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ ਅਜਿਹੇ ਹੋਰਡਿੰਗ ਲਗਾਏ ਗਏ ਹਨ। ਜਿਨ੍ਹਾਂ ਨੂੰ ਪ੍ਰੋਗਰਾਮ ਹੋਣ ਤੋਂ ਬਾਅਦ ਹੁਣ ਤੱਕ ਉਤਾਰਿਆ ਨਹੀਂ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪ ਦੇ ਹੱਕ ਵਿੱਚ ਵੱਡਾ ਫਤਵਾ ਦੇ ਕੇ 92 ਸੀਟਾਂ ਜਿਤਾਈਆਂ ਸਨ ਪ੍ਰੰਤੂ ਹੁਣ ਮਾਨ ਸਰਕਾਰ ਵੀ ਵੱਖ-ਵੱਖ ਟੈਕਸਾਂ ਦੇ ਰੂਪ ਵਿੱਚ ਲੋਕਾਂ ਤੋਂ ਇਕੱਠੇ ਕੀਤੇ ਪੈਸੇ ਨੂੰ ਫ਼ਜ਼ੂਲ ਦੀ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਫ਼ਜ਼ੂਲ ਖ਼ਰਚੀ ਦੀ ਭਰਪਾਈ ਲਈ ਸਰਕਾਰ ਨੇ ਪੈਨਸ਼ਨਰਾਂ ’ਤੇ 200 ਰੁਪਏ ਨਵਾਂ ਟੈਕਸ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਗਲਤ ਫ਼ੈਸਲਿਆਂ ਦਾ ਖ਼ਮਿਆਜ਼ਾ ਆਗਾਮੀ ਲੋਕ ਸਭਾ ਚੋਣਾਂ ਵਿੱਚ ਭੁਗਤਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪੈਸੇ ਨੂੰ ਸ਼ਹਿਰ ਦੇ ਵਿਕਾਸ ਕੰਮਾਂ ’ਤੇ ਵੀ ਖ਼ਰਚ ਕਰ ਸਕਦੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ।

Load More Related Articles

Check Also

AAP government has done nothing but fooled the people in the last three years: Sidhu

AAP government has done nothing but fooled the people in the last three years: Sidhu Congr…