ਧਰਮਸੋਤ ਤੋਂ ਕੈਬਨਿਟ ਰੈਂਕ ਵਾਪਸ ਲੈ ਕੇ ਘੁਟਾਲੇ ਦੀ ਸੀਬੀਆਈ ਤੋਂ ਕਰਵਾਏ ਸਰਕਾਰ : ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ:
ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਜਨਰਲ ਸਕੱਤਰ ਬਲਵਿੰਦਰ ਸਿੰਘ ਮਾਣਕਪੁਰ ਕੱਲਰ ਨੇ ਅੱਜ ਇੱਕ ਸਾਂਝੇ ਬਿਆਨ ਰਾਹੀਂ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਉਤੇ ਲੱਗ ਰਹੇ ਕਰੋੜਾਂ ਰੁਪਇਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ਾਂ ਨੂੰ ਕਾਫ਼ੀ ਗੰਭੀਰਤਾ ਨਾਲ ਲੈਂਦਿਆਂ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਧਰਮਸੋਤ ਦਾ ਕੈਬਨਿਟ ਰੈਂਕ ਵਾਪਿਸ ਲਿਆ ਜਾਣਾ ਚਾਹੀਦਾ ਹੈ ਅਤੇ ਸੀਬੀਆਈ ਕੋਲੋਂ ਜਾਂਚ ਕਰਵਾਉਣੀ ਚਾਹੀਦੀ ਹੈ।
ਸ੍ਰੀ ਕੁੰਭੜਾ ਨੇ ਕਾਂਗਰਸ ਪਾਰਟੀ ਦੇ ਰਾਜ ਵਿੱਚ ਦਵਾਈ ਘੋਟਾਲਾ, ਜ਼ਹਿਰੀਲੀ ਸ਼ਰਾਬ, ਰੇਤ ਮਾਫ਼ੀਆ ਵਰਗੇ ਹੋਰ ਕਈ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਘਪਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਗਰੀਬ ਬੱਚਿਆਂ ਦਾ ਭਵਿੱਖ ਸੰਵਾਰਨ ਲਈ ਪੜ੍ਹਾਈ ਵਾਸਤੇ ਮਿਲਣ ਵਾਲੇ ਵਜ਼ੀਫੇ ਦਾ ਘੋਟਾਲਾ ਕਰਕੇ ਮੰਤਰੀ ਨੇ ਇਨ੍ਹਾਂ ਗਰੀਬ ਬੱਚਿਆਂ ਦਾ ਭਵਿੱਖ ਡਕਾਰ ਕੇ ਆਪਣਾ ਢਿੱਡ ਭਰ ਲਿਆ ਹੈ ਜੋ ਕਿ ਬਹੁਤ ਹੀ ਘਿਨਾਉਣੀ ਹਰਕਤ ਹੈ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …