Share on Facebook Share on Twitter Share on Google+ Share on Pinterest Share on Linkedin ਦਰਜਾ ਚਾਰ ਯੂਨੀਅਨ ਵੱਲੋਂ ਲੰਬੀ ਹਲਕੇ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮੁਹਾਲੀ, 30 ਜਨਵਰੀ: ਦੀ ਕਲਾਸ ਫੋਰ ਗੌਰਮਿੰਟ ਐਂਪਲਾਈਜ ਯੂਨੀਅਨ ਪੰਜਾਬ ਦੇ ਸੱਦੇ ’ਤੇ ਪਸ਼ੂ ਪਾਲਣ ਵਿਭਾਗ ਦੀ ਸੂਬਾ ਸੰਮਤੀ ਦੀ ਮੀਟਿੰਗ ਪ੍ਰਧਾਨ ਜਗਦੀਸ ਸਿੰਘ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿਭਾਗ ਦੇ ਦਰਜਾ-ਚਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਜਿਸ ਦੇ ਤਹਿਤ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਹੀਂ ਮੰਗ ਪੱਤਰ ਪੰਜਾਬ ਸਰਕਾਰ ਦੇ ਨਾਮ ਭੇਜਿਆ ਗਿਆ। ਇਸੇ ਲੜੀ ਤਹਿਤ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ’ਤੇ ਮੰਗ ਪੱਤਰ ਦਿੱਤੇ ਗਏ। ਰੋਸ ਪ੍ਰਗਟਾਵੇ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਪ੍ਰਧਾਨ ਨੇ ਦੱਸਿਆ ਕਿ ਵਿਭਾਗ ਦੇ ਉੱਚ ਅਧਿਕਾਰੀ ਦਰਜਾ-ਚਾਰ ਮੁਲਾਜ਼ਮਾਂ ਦੀਆਂ ਮੰਗਾਂ ਰੈਗੂਲਰ ਭਰਤੀ ਕਰਨ ਸਬੰਧੀ ਅੜਿੱਕੇ ਖੜੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਸਬੰਧੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਵਿਭਾਗ ਦਾ ਡਾਇਰੈਕਟਰ ਵੀ ਕਿਸੇ ਆਈਏਐਸ ਅਧਿਕਾਰੀ ਨੂੰ ਲਗਾਇਆ ਜਾਵੇ ਤਾਂ ਜੋ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਹੋ ਸਕਣ ਅਤੇ ਸਮੂਹ ਯੂਨੀਅਨ ਆਗੂਆਂ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਮਿਤੀ 03-02-2025 ਨੂੰ ਹੋਣ ਵਾਲੀ ਮੀਟਿੰਗ ਵਿੱਚ ਦਰਜਾ-ਚਾਰ ਕਰਮਚਾਰੀਆਂ ਵੱਲੋਂ ਵਿਭਾਗੀ ਕੰਮ ਦੇ ਬਾਈਕਾਟ ਦਾ ਐਲਾਨ ਕੀਤਾ ਜਾਵੇਗਾ ਅਤੇ ਮਿਤੀ 08-02-2025 ਦੀ ਰੈਲੀ ਲਈ ਵੀ ਵਿਚਾਰ ਕੀਤਾ ਜਾਵੇਗਾ। ਇੱਕ ਵਖਰੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਰਾਮ ਸਿੰਘ ਚੇਅਰਮੈਨ, ਗੌਤਮ ਭਾਰਦਵਾਜ, ਸੀਨੀਅਰ ਮੀਤ ਪ੍ਰਧਾਨ ਬਸੰਤ ਸਿੰਘ ਜਨਰਲ ਸਕੱਤਰ, ਇਕਬਾਲ ਸਿੰਘ ਮੀਤ ਪ੍ਰਧਾਨ, ਅਮਲੋਕ ਸਿੰਘ ਦਫ਼ਤਰ ਸਕੱਤਰ, ਗੁਰਦੀਪ ਸਿੰਘ ਮੀਤ ਪ੍ਰਧਾਨ, ਗੁਰਮੇਲ ਸਿੰਘ ਵਿੱਤ ਸਕੱਤਰ, ਦਰਸ਼ਨ ਸਿੰਘ ਮੁਹਾਲੀ, ਬਹਾਦਰ ਸਿੰਘ ਜ਼ਿਲ੍ਹਾ ਪ੍ਰਧਾਨ ਮੁਹਾਲੀ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ