ਛੇਵੀਂ ਦੇ ਵਿਦਿਆਰਥੀ ਨੇ ਆਪਣੀ ਕਮਾਈ ਨਾਲ ਤਿਆਰ ਕੀਤੇ 2 ਹਜ਼ਾਰ ਮਾਸਕ ਲੋੜਵੰਦਾਂ ਲਈ ਕੀਤੇ ਦਾਨ

ਹੋਣਹਾਰ ਬੱਚੇ ਪੰਜਾਬ ਦੇ ਸੱਚੇ ਮਿਸ਼ਨ ਫਤਿਹ ਯੋਧਾ: ਆਸ਼ਿਕਾ ਜੈਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਮੁਹਾਲੀ ਦੇ ਵਸਨੀਕ ਅਤੇ ਛੇਵੀਂ ਜਮਾਤ ਦੇ ਵਿਦਿਆਰਥੀ ਅਬੀਰ ਗਰਗ ਨੇ ਬਹੁਤ ਹੀ ਛੋਟੀ ਉਮਰ ਵਿੱਚ ਲੋਕ ਭਲਾਈ ਲਈ ਪਹਿਲ ਕੀਤੀ ਹੈ। ਇਸ ਤੋਂ ਹੋਰਨਾਂ ਬੱਚਿਆਂ ਨੂੰ ਵੀ ਸੇਧ ਲੈਣੀ ਚਾਹੀਦੀ ਹੈ। ਅਜਿਹੇ ਬੱਚੇ ਸੂਬੇ ਦੇ ਸੱਚੇ ਮਿਸ਼ਨ ਫਤਿਹ ਯੋਧਾ ਹਨ। ਇਹ ਪ੍ਰਗਟਾਵਾ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਨੇ ਕੀਤਾ। ਅਬੀਰ ਅੱਜ ਆਪਣੀ ਕਮਾਈ ਨਾਲ ਤਿਆਰ ਕੀਤੇ ਮਾਸਕ ਦੇਣ ਲਈ ਡੀਸੀ ਦਫ਼ਤਰ ਵਿੱਚ ਪਹੁੰਚੇ ਸੀ।
ਅਬੀਰ ਗਰਗ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਚੰਡੀਗੜ੍ਹ ਵਿੱਚ 6ਵੀਂ ਜਮਾਤ ਵਿੱਚ ਪੜ੍ਹਦਾ ਹੈ ਅਤੇ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਲਾਈਫ਼ ਮੈਂਬਰ ਵੀ ਹਨ। ਉਨ੍ਹਾਂ ਵੱਲੋਂ 30 ਹਜ਼ਾਰ ਰੁਪਏ ਇਕੱਠੇ ਕਰਕੇ ਕੋਵਿਡ-19 ਵਿੱਚ ਕੰਮ ਕਰ ਰਹੇ ਲੋਕਾਂ ਦੀ ਸਹਾਇਤਾ ਕੀਤੀ ਗਈ, ਜੋ ਕਿ ਕਰੋਨਾ ਦੀ ਸਥਿਤੀ ਨਾਲ ਜੂਝ ਰਹੇ ਹਨ। ਅਬੀਰ ਨੇ ਆਪਣੀ ਕਲਾ ਦੇ ਨਾਲ ਕੁੱਝ ਵਿਲੱਖਣ ਬੱੁਕ ਮਾਰਕਸ ਤਿਆਰ ਕੀਤੇ, ਜਿਸ ਦੀ ਉਸ ਦੇ ਪਰਿਵਾਰ ਅਤੇ ਦੋਸਤਾਂ ਵੱਲੋਂ ਭਰਪੂਰ ਪ੍ਰਸੰਸਾ ਕਰਦਿਆਂ ਉਸ ਨੂੰ ਇਹ ਬੱੁਕ ਮਾਰਕਸ ਆਨਲਾਈਨ ਵੇਚਣ ਲਈ ਪ੍ਰੇਰਿਤ ਕੀਤਾ। ਜਿਸ ਤੋਂ ਕਿ ਅਬੀਰ ਨੇ 30 ਹਜ਼ਾਰ ਰੁਪਏ ਇਕੱਠੇ ਕੀਤੇ। ਇਸ ਰਾਸ਼ੀ ਨਾਲ ਵਿਦਿਆਰਥੀ ਵੱਲੋਂ ਇਲਾਕੇ ਦੇ ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਕਿੱਟਾਂ ਦਾਨ ਕੀਤੀਆਂ ਅਤੇ ਬਕਾਇਆਂ ਰਕਮ ਨਾਲ ਰੈਡ ਕਰਾਸ ਸ਼ਾਖਾ ਨੂੰ ਦੁਬਾਰਾ ਵਰਤੋਂ ਵਿੱਚ ਆਉਣ ਵਾਲੇ 2 ਹਜ਼ਾਰ ਮਾਸਕ ਵੀ ਮੁਹੱਈਆ ਕਰਵਾਏ ਗਏ।
ਇਸ ਮੌਕੇ ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਵਿਦਿਆਰਥੀ ਅਤੇ ਉਸਦੇ ਪਿਤਾ ਸ਼ਿਧਾਰਥ ਗਰਗ ਅਤੇ ਮਾਤਾ ਸ੍ਰੀਮਤੀ ਚੇਰਿਤਾ ਗਰਗ ਦਾ ਧੰਨਵਾਦ ਕਰਦਿਆਂ ਬੱਚੇ ਨੂੰ ਨੇਕ ਕੰਮ ਲਈ ਉਤਸ਼ਾਹਿਤ ਕਰਨ ਲਈ ਪਰਿਵਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਰੈਡ ਕਰਾਸ ਵੱਲੋਂ ਇਸ ਸਮੇਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਤਾਂ ਜੋ ਲੋੜਵੰਦਾਂ ਦੀ ਸਹਾਇਤਾ ਜਾਰੀ ਰੱਖੀ ਜਾ ਸਕੇ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਕੋਵਿਡ-19 ਮਹਾਮਾਰੀ ਦੌਰਾਨ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾ ਹੇਠ ਮਿਸ਼ਨ ਫਤਿਹ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਐਸ.ਏ.ਐਸ.ਨਗਰ (ਮੁਹਾਲੀ) ਵਿੱਚ ਵੱਖ-ਵੱਖ ਥਾਵਾਂ ’ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…