nabaz-e-punjab.com

ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ: ਡੀਸੀ

ਜ਼ਿਲ੍ਹਾ ਮੁਹਾਲੀ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 43231 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ
ਇਸ ਸੀਜ਼ਨ ਵਿੱਚ ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ਵਿੱਚ 177275 ਮੀਟਰਿਕ ਟਨ ਝੋਨਾ ਪੁੱਜਣ ਦੀ ਆਸ
ਡੀਸੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾ ਕੇ ਨਾ ਸਾੜਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਜੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ ਕਿਸਾਨਾਂ ਨੂੰ ਝੋਨਾ ਵੇਚਣ ਲਈ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਗੱਲ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ਹੁਣ ਤੱਕ 43231 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੁਹਾਲੀ ਨੇੜੇ ਭਾਗੋਮਾਜਰਾ ਅਨਾਜ ਮੰਡੀ ਵਿੱਚ 509 ਮੀਟਰਿਕ ਟਨ, ਖਰੜ ਦੀ ਅਨਾਜ ਮੰਡੀ ਵਿੱਚ 6407 ਮੀਟਰਿਕ ਟਨ, ਦਾਊਂ ਮਾਜਰਾ ਦੀ ਮੰਡੀ ਵਿੱਚ 870 ਮੀਟਰਿਕ ਟਨ, ਕੁਰਾਲੀ ਦੀ ਮੰਡੀ ਵਿੱਚ 7716 ਮੀਟਰਿਕ ਟਨ, ਖ਼ਿਜ਼ਰਾਬਾਦ ਦੀ ਮੰਡੀ ਵਿੱਚ 3048 ਮੀਟਰਿਕ ਟਨ, ਡੇਰਾਬੱਸੀ ਦੀ ਅਨਾਜ ਮੰਡੀ ਵਿੱਚ 2762 ਮੀਟਰਿਕ ਟਨ, ਲਾਲੜੂ ਮੰਡੀ ਵਿੱਚ 7884 ਮੀਟਰਿਕ ਟਨ, ਤਸਿੰਬਲੀ ਮੰਡੀ ਵਿੱਚ 2045 ਮੀਟਰਿਕ ਟਨ, ਸਮਗੋਲੀ ਮੰਡੀ ਵਿੱਚ 2806 ਮੀਟਰਿਕ ਟਨ, ਜੜੌਤ ਮੰਡੀ ਵਿੱਚ 734 ਮੀਟਰਿਕ ਟਨ ਅਤੇ ਬਨੂੜ ਮੰਡੀ ਵਿੱਚ 8450 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡੀਸੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਗਈ ਫਸਲ ਬਦਲੇ ਕਿਸਾਨਾਂ ਨੂੰ 42.4 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਮੰਡੀਆਂ ’ਚੋਂ 30793 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਮੂਹ ਸਰਕਾਰੀ ਖਰੀਦ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾ ਦਿੱਤੀਆਂ ਗਈਆ ਹਨ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ਵਿੱਚ 177275 ਮੀਟਰਿਕ ਟਨ ਝੋਨਾ ਪੁੱਜਣ ਦੀ ਆਸ ਹੈ। ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾ ਕੇ ਨਾ ਸਾੜਨ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਹਿਰੀਲਾ ਧੂੰਆਂ ਸਿਹਤ ਲਈ ਹਾਨੀਕਾਰਕ ਹੁੰਦ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…