Share on Facebook Share on Twitter Share on Google+ Share on Pinterest Share on Linkedin ਐਸਟੀਐਫ਼ ਮੁਹਾਲੀ ਵੱਲੋਂ 400 ਗਰਾਮ ਹੈਰੋਇਨ ਸਮੇਤ ਨਾਇਜੀਰੀਅਨ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਸਪੈਸਲ ਟਾਸਕ ਫੋਰਸ ਵੱਲੋਂ ਲਾਂਡਰਾਂ ਚੌਂਕ ਮੁਹਾਲੀ ਤੋਂ ਇੱਕ ਨਾਇਜੀਰੀਅਨ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 400 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਰੂਪਨਗਰ ਰੇਂਜ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ ਥਾਣਾ ਫੇਜ਼-4 ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਐਸਪੀ ਰਜਿੰਦਰ ਸਿੰਘ ਸੋਹਲ ਦੀ ਨਿਗਰਾਨੀ ਹੇਠ ਲਾਂਡਰਾਂ ਚੌਂਕ ਮੁਹਾਲੀ ’ਚੋਂ ਐਸਆਈ ਪਵਨ ਕੁਮਾਰ ਨੇ ਪੁਲੀਸ ਪਾਰਟੀ ਸਮੇਤ ਨਾਇਜੀਰੀਅਨ ਵਿਅਕਤੀ ਨੂੰ ਕਾਬੂ ਕੀਤਾ ਗਿਆ। ਜਿਸ ਦੀ ਪਹਿਚਾਣ ਉਰੋ ਮਾਰਕ ਵਾਸੀ ਨਾਇਜੀਰੀਆ ਵਜੋਂ ਹੋਈ ਹੈ। ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 400 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ 41 ਸਾਲਾ ਨਾਇਜੀਰੀਅਨ ਵਿਅਕਤੀ 20 ਜੂਨ 2017 ਨੂੰ ਟੂਰਿਸਟ ਵੀਜੇ ਉਪਰ ਭਾਰਤ ਆਇਆ ਸੀ। ਭਾਰਤ ਆ ਕੇ ਉਹ ਦਿੱਲੀ ਵਿਖੇ ਚੰਦਰ ਵਿਹਾਰ ਵਿੱਚ ਮਕਾਨ ਕਿਰਾਏ ਤੇ ਲੈ ਕੇ ਰਹਿਣ ਲੱਗ ਪਿਆ ਸੀ। ਉਸਦਾ ਵੀਜ਼ਾ 6 ਮਹੀਨੇ ਦਾ ਸੀ, ਜੋ ਕਿ ਦਸੰਬਰ 2017 ਵਿੱਚ ਹੀ ਖਤਮ ਹੋ ਗਿਆ ਸੀ ਅਤੇ ਉਸ ਦਾ ਪਾਸਪੋਰਟ ਵੀ ਗੁੰਮ ਹੋ ਗਿਆ ਸੀ। ਮੌਜੂਦਾ ਸਮੇਂ ਵਿੱਚ ਉਹ ਦਿੱਲੀ ਵਿੱਚ ਇੱਕ ਸੈਲੂਨ ਵਿੱਚ ਕੰਮ ਕਰਨ ਲੱਗ ਪਿਆ। ਉਸ ਨੇ ਲਾਲਚ ਵਿੱਚ ਆ ਕੇ ਹੈਰੋਇਨ ਦੀ ਸਪਲਾਈ ਕਰਨੀ ਸ਼ੁਰੂ ਕਰ ਦਿੱਤੀ। ਉਹ ਦਿੱਲੀ ਤੋਂ 800 ਰੁਪਏ ਪ੍ਰਤੀ ਗਰਾਮ ਹੈਰੋਇਨ ਲਿਆ ਕੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਦੋ ਹਜ਼ਾਰ ਤੋਂ ਪੱਚੀ ਸੌ ਰੁਪਏ ਪ੍ਰਤੀ ਗਰਾਮ ਦੇ ਹਿਸਾਬ ਨਾਲ ਵੇਚ ਦਿੰਦਾ ਸੀ। ਇਸ ਕੰਮ ਵਿੱਚ ਉਸ ਨੂੰ ਭਾਰੀ ਮੁਨਾਫਾ ਹੋ ਰਿਹਾ ਸੀ। ਪੁਲੀਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ