ਪਿੰਡ ਬਰਿਆਲੀ ਦੇ ਵਿਕਾਸ ਲਈ 13 ਲੱਖ ਦੀ ਗਰਾਂਟ ਤੇ ਬਰਿਆਲੀ-ਚੱਪੜਚਿੜੀ ਸੜਕ ਦਾ ਰੱਖਿਆ ਨੀਂਹ ਪੱਥਰ

ਪਿੰਡ ਰਾਮਗੜ੍ਹ ਦੀ ਫਿਰਨੀ ਤੇ ਪਿੰਡ ਠਸਕਾ ਦੇ ਸ਼ਮਸ਼ਾਨਘਾਟ ਦੇ ਨਿਰਮਾਣ ਦੇ ਵੀ ਰੱਖੇ ਨੀਂਹ ਪੱਥਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ:
ਸਾਬਕਾ ਸਿਹਤ ਮੰਤਰੀ ਅਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪਿੰਡ ਬਰਿਆਲੀ ਦੇ ਸਰਬਪੱਖੀ ਵਿਕਾਸ ਲਈ 13 ਲੱਖ ਰੁਪਏ ਦੀ ਗਰਾਂਟ ਦਿੱਤੀ। ਉਨ੍ਹਾਂ ਨੇ 32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਰਿਆਲੀ ਤੋਂ ਚੱਪੜਚਿੜੀ ਕਲਾਂ ਨੂੰ ਜਾਂਦੀ ਕੱਚੀ ਸੜਕ ਨੂੰ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਵਿਧਾਇਕ ਸਿੱਧੂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੜਕ, ਪਿੰਡ ਰਾਮਗੜ੍ਹ ਦੀ ਫਿਰਨੀ ਅਤੇ ਪਿੰਡ ਠਸਕਾ ਦੇ ਸ਼ਮਸ਼ਾਨਘਾਟ ਦੇ ਨਿਰਮਾਣ ਕਾਰਜ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ’ਤੇ 40 ਲੱਖ ਰੁਪਏ ਖ਼ਰਚੇ ਜਾਣਗੇ।
ਪਿੰਡ ਬਰਿਆਲੀ ਵਿੱਚ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਵਿੱਚ ਰੋਜ਼ਾਨਾ ਵਿਕਾਸ ਕੰਮਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਸਮੇਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੇ ਵਿਕਾਸ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਅਤੇ ਵਿਕਾਸ ਕਾਰਜਾਂ ਲਈ ਮਿਆਰੀ ਸਮੱਗਰੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਅਤੇ ਗਰਾਂਟ ਦੇਣ ਲਈ ਵਿਧਾਇਕ ਸਿੱਧੂ ਦਾ ਧੰਨਵਾਦ ਕੀਤਾ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਕੁਲਵੰਤ ਸਿੰਘ, ਪਰਵਿੰਦਰ ਕੌਰ ਸਰਪੰਚ, ਹਰਿੰਦਰ ਸਿੰਘ, ਹਰਭਿੰਦਰ ਸਿੰਘ, ਪਾਲ ਸਿੰਘ, ਪਰਮਜੀਤ ਕੌਰ, ਮੀਨਾ ਕੁਮਾਰੀ (ਸਾਰੇ ਪੰਚ), ਅਜਮੇਰ ਸਿੰਘ ਸਰਪੰਚ ਦਾਉਂ, ਨੰਬਰਦਾਰ ਹਰਬੰਸ ਸਿੰਘ, ਬਹਾਦਰ ਸਿੰਘ ਸਰਪੰਚ ਠਸਕਾ, ਬਲਜੀਤ ਸਿੰਘ ਠਸਕਾ, ਮੇਵਾ ਸਿੰਘ, ਐੱਸਡੀਓ ਕਰਨੈਲ ਸਿੰਘ, ਬੀਡੀਪੀਓ ਹਿਤੇਨ ਕਪਿਲਾ ਵੀ ਮੌਜੂਦ ਸਨ।

Load More Related Articles

Check Also

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਇੱਥੋ…