Nabaz-e-punjab.com

ਕੈਬਨਿਟ ਮੰਤਰੀ ਸਿੱਧੂ ਨੇ ਡਾ. ਅੰਬੇਦਕਰ ਭਵਨ ਵਿੱਚ ਲਾਇਬਰੇਰੀ ਲਈ ਦਿੱਤੀ 2 ਲੱਖ ਰੁਪਏ ਦੀ ਗਰਾਂਟ

ਸ਼ਹਿਰ ਦੇ ਸਮੂਹ ਪਾਰਕਾਂ ਵਿੱਚ ਸਥਿਤ ਲਾਇਬਰੇਰੀਆਂ ਵਿੱਚ ਲੋੜੀਂਦੀਆਂ ਕਿਤਾਬਾਂ ਮੁਹੱਈਆ ਕੀਤੀਆਂ ਜਾਣਗੀਆਂ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਡਾ. ਅੰਬੇਦਕਰ ਭਵਨ ਸੈਕਟਰ-69 ਵਿੱਚ ਸਥਾਪਿਤ ਕੀਤੀ ਜਾਣ ਵਾਲੀ ਲਾਇਬਰੇਰੀ ਲਈ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਅਤੇ ਹੋਰਨਾਂ ਅਹੁਦੇਦਾਰਾਂ ਨੂੰ 2 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ। ਇਸ ਮੌਕੇ ਮਿਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਪਿਆਰੇ ਲਾਲ, ਮੀਤ ਪ੍ਰਧਾਨ ਬਲਦੇਵ ਸਿੰਘ, ਜਨਰਲ ਸਕੱਤਰ ਸਿਕੰਦਰ ਸਿੰਘ ਧਨੋਟ, ਕੈਸ਼ੀਅਰ ਅਜੀਤ ਸਿੰਘ, ਕਾਨੂੰਨੀ ਸਲਾਹਕਾਰ ਮੰਗਲ ਰਾਮ ਰੱਤੂ ਅਤੇ ਸਹਾਇਕ ਕੈਸ਼ੀਅਰ ਮਾਤੂ ਰਾਮ ਅਤੇ ਸੁਖਦੀਪ ਸਿੰਘ ਨਵਾਂ ਸ਼ਹਿਰ ਵੀ ਮੌਜੂਦ ਸਨ।
ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਿਸ਼ਨ ਵੱਲੋਂ ਡਾ. ਅੰਬੇਦਕਰ ਭਵਨ ਵਿੱਚ ਸਥਾਪਿਤ ਕੀਤੀ ਜਾ ਰਹੀ ਲਾਇਬਰੇਰੀ ਜਿੱਥੇ ਬੱਚਿਆਂ ਲਈ ਚਾਨਣ ਮੁਨਾਰਾ ਬਣੇਗੀ, ਉੱਥੇ ਬਜ਼ੁਰਗ ਵੀ ਲਾਇਬਰੇਰੀ ਵਿੱਚ ਬੈਠ ਕੇ ਆਮ ਗਿਆਨ ਅਤੇ ਦੇਸ਼ ਭਗਤੀ ਦੀਆਂ ਕਿਤਾਬਾਂ ਸਮੇਤ ਸਾਹਿਤ ਪੜ੍ਹਨਗੇ ਅਤੇ ਬੱਚਿਆਂ ਨੂੰ ਦੇਸ਼ ਤੇ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਬਾਰੇ ਭਰਪੂਰ ਜਾਣਕਾਰੀ ਮਿਲੇਗੀ। ਉਨ੍ਹਾਂ ਐਲਾਨ ਕੀਤਾ ਕਿ ਸ਼ਹਿਰ ਦੇ ਸਮੂਹ ਪਾਰਕਾਂ ਵਿੱਚ ਸਥਿਤ ਲਾਇਬਰੇਰੀਆਂ ਵਿੱਚ ਲੋੜ ਅਨੁਸਾਰ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਕਰਨਾ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਹੈ। ਜਿਸ ਤੋਂ ਉਹ ਕਦੇ ਵੀ ਪਿੱਛੇ ਨਹੀਂ ਹਟਣਗੇ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਸਾਰੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਤੋਂ ਬਾਅਦ ਹੁਣ ਅਨੁਸੂਚਿਤ ਅਤੇ ਪਛੜੇ ਵਰਗਾਂ ਦੀ ਵੀ ਬਾਂਹ ਫੜੀ ਗਈ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਕਾਂਗਰਸ ਆਗੂ ਰਾਜੇਸ਼ ਲਖੋਤਰਾ, ਅਮਰੀਕ ਸਿੰਘ ਸੋਮਲ, ਜਸਵੀਰ ਸਿੰਘ ਮਣਕੂ, ਸੁਰਿੰਦਰ ਸਿੰਘ ਰਾਜਪੂਤ (ਸਾਰੇ ਕੌਂਸਲਰ), ਤੇਜਿੰਦਰ ਸਿੰਘ ਪੂਨੀਆ, ਯੂਥ ਆਗੂ ਨਰਪਿੰਦਰ ਸਿੰਘ ਰੰਗੀ ਅਤੇ ਜਸਪ੍ਰੀਤ ਸਿੰਘ ਗਿੱਲ, ਸੁਖਦੀਪ ਸਿੰਘ, ਰਾਕੇਸ਼ ਕੁਮਾਰ, ਨਰਿੰਦਰ ਸਿੰਘ, ਗੁਰਮੇਜ਼ ਸਿੰਘ ਅਤੇ ਸ੍ਰੀਮਤੀ ਸੀਤਾਵਤੀ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …