
ਪਿੰਡ ਚਿੱਲਾ ਦੇ ਵਿਕਾਸ ਕਾਰਜਾਂ ਲਈ ਸਾਢੇ ਸੱਤ ਲੱਖ ਦੀ ਗਰਾਂਟ ਦਿੱਤੀ
ਮੁਹਾਲੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਜਾਵੇਗੀ: ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਕਤੂਬਰ:
ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕੁਆਲਿਟੀ ਚੈੱਕ ਕਰਨ ਲਈ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਪੇਂਡੂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਸਕਣ। ਇਸ ਮੌਕੇ ਉਨ੍ਹਾਂ ਨੇ ਪਿੰਡ ਚਿੱਲਾ ਦੇ ਵੱਖਵੱਖ ਵਿਕਾਸ ਕੰਮਾਂ ਲਈ ਸਾਢੇ 7 ਲੱਖ ਦੀ ਗਰਾਂਟ ਦੇ ਚਾਰ ਚੈੱਕ ਦਿੱਤੇ ਗਏ। ਚਿੱਲਾ ਵਿੱਚ ਸਟਰੀਟ ਲਾਈਟਾਂ ਲਈ 2 ਲੱਖ ਰੁਪਏ, ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਪਾਉਣ ਲਈ 2 ਲੱਖ ਰੁਪਏ, ਆਂਗਨਵਾੜੀ ਸੈਂਟਰ ਦੀ ਮੁਰੰਮਤ ਲਈ ਤਿੰਨ ਲੱਖ ਰੁਪਏ ਅਤੇ ਡਰੇਨੇਜ਼ ਕਵਰ ਕਰਨ ਲਈ 50 ਹਜ਼ਾਰ ਰੁਪਏ ਦੀ ਗਰਾਂਟ ਦੇ ਚਾਰ ਚੈੱਕ ਦਿੱਤੇ ਗਏ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਧਿਆਨ ਹਲਕੇ ਦੇ ਵਿਕਾਸ ਵੱਲ ਕੇਂਦਰਿਤ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਰੇਕ ਪਿੰਡ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਹੋਰਨਾਂ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਹਨ। ਪੰਚਾਇਤਾਂ ਹੁਣ ਇਹ ਗੱਲ ਯਕੀਨੀ ਬਣਾਉਣ ਕਿ ਇਨ੍ਹਾਂ ਗਰਾਂਟਾਂ ਦੀ ਸਹੀ ਵਰਤੋਂ ਹੋਵੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸ਼ਮਸ਼ੇਰ ਕੌਰ ਸਰਪੰਚ ਚਿੱਲਾ, ਨਿਰਮਲ ਸਿੰਘ ਨਿੰਮਾ, ਅਮਰੀਕ ਸਿੰਘ, ਨੰਬਰਦਾਰ ਮੇਵਾ ਸਿੰਘ ਤੇ ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਨਛੱਤਰ ਸਿੰਘ, ਗੁਰਦੀਪ ਸਿੰਘ, ਜੁਝਾਰ ਸਿੰਘ, ਕਰਮ ਸਿੰਘ, ਭਾਗ ਸਿੰਘ ਅਤੇ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਗੁਰਿੰਦਰ ਸਿੰਘ ਖੱਟੜਾ ਵੀ ਹਾਜ਼ਰ ਸਨ।