nabaz-e-punjab.com

ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ 13.72 ਕਰੋੜ ਰੁਪਏ ਦੀ ਗਰਾਂਟ ਰਿਲੀਜ਼

ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਸਿੰਗਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਸਕੂਲੀ ਸਿੱਖਿਆ ਸੁਧਾਰ ਮੁਹਿੰਮ ਤਹਿਤ ਸੂਬੇ ਦੇ 3660 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਕਾਸ ਅਤੇ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ 13.72 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਰਿਲੀਜ਼ ਕੀਤੀ ਗਈ ਹੈ। ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਕੂਲਾਂ ਵਿੱਚ ਇਹ ਰਾਸ਼ੀ ਸਕੂਲ ਪ੍ਰਬੰਧਕ ਕਮੇਟੀਆਂ ਵੱਲੋਂ ਪਾਰਦਰਸ਼ੀ ਢੰਗ ਨਾਲ ਖਰਚ ਕੀਤੀ ਜਾਵੇਗੀ। ਅੱਜ ਇੱਥੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਹ ਗਰਾਂਟ ਸਕੂਲਾਂ ਵਿੱਚ ਪਖਾਨਿਆਂ ਦੀ ਮੁਰੰਮਤ ਅਤੇ ਰੱਖ-ਰਖਾਓ, ਨਕਾਰਾ ਪਏ ਲੋੜੀਂਦੇ ਉਪਕਰਨਾਂ ਨੂੰ ਬਦਲਣ, ਖੇਡਾਂ ਦੇ ਸਮਾਨ, ਵਿਗਿਆਨ ਪ੍ਰਯੋਗਸ਼ਾਲਾਵਾਂ, ਬਿਜਲੀ ਦੇ ਬਿਲਾਂ, ਇੰਟਰਨੈੱਟ ਖ਼ਰਚਿਆਂ, ਪਾਣੀ ਦੀ ਉਪਲਬਧਤਾ, ਸਿੱਖਣ-ਸਿਖਾਉਣ ਸਹਾਇਕ ਸਮਗਰੀ ਅਤੇ ਸਵੱਛਤਾ ਕਾਰਜਾਂ ਲਈ ਵਰਤੀ ਜਾਵੇਗੀ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਬੱਚਿਆਂ ਦੀ ਗਿਣਤੀ ਦੇ ਅਧਾਰ ’ਤੇ ਸਿੱਖਿਆ ਵਿਭਾਗ ਵੱਲੋਂ ਸਾਲ 2020-21 ਲਈ ਉਕਤ ਗਰਾਂਟ ਜਾਰੀ ਕੀਤੀ ਗਈ ਹੈ। ਜਿਹੜੇ ਸਰਕਾਰੀ ਹਾਈ ਜਾਂ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ 251 ਜਾਂ ਇਸ ਤੋਂ ਵੱਧ ਹੈ, ਉਨ੍ਹਾਂ ਨੂੰ ਪ੍ਰਤੀ ਸਕੂਲ 50 ਹਜ਼ਾਰ ਰੁਪਏ ਅਤੇ ਜਿਨ੍ਹਾਂ ਸਕੂਲਾਂ ਦੀ ਗਿਣਤੀ 250 ਤੱਕ ਹੈ, ਉਨ੍ਹਾਂ ਨੂੰ 25 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਮੁਹਾਲੀ ਤੇ ਸੰਗਰੂਰ 3-3 ਸਕੂਲ, ਜ਼ਿਲ੍ਹਾ ਪਟਿਆਲਾ ਵਿੱਚ 14, ਅੰਮ੍ਰਿਤਸਰ, ਫਾਜ਼ਿਲਕਾ ਅਤੇ ਲੁਧਿਆਣਾ ਦੇ 7-7, ਫਰੀਦਕੋਟ, ਗੁਰਦਾਸਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਦੇ 4-4, ਮੋਗਾ, ਬਠਿੰਡਾ, ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਮਾਨਸਾ ਦੇ 2-2 ਅਤੇ ਬਰਨਾਲਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ ਅਤੇ ਨਵਾਂ ਸ਼ਹਿਰ ਦੇ 1-1 ਸਕੂਲ ਅਜਿਹੇ ਹਨ। ਜਿਨ੍ਹਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 1 ਹਜ਼ਾਰ ਤੋਂ ਵੱਧ ਹੈ। ਇਨ੍ਹਾਂ 77 ਸਕੂਲਾਂ ਨੂੰ 50 ਹਜ਼ਾਰ ਦੀ ਰਾਸ਼ੀ ਦਿੱਤੀ ਗਈ ਹੈ। ਜਿਹੜੇ 1751 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਗਿਣਤੀ 251 ਤੋਂ 1 ਹਜ਼ਾਰ ਤੱਕ ਹੈ। ਉਨ੍ਹਾਂ ਸਕੂਲ ਨੂੰ ਵੀ 50-50 ਹਜ਼ਾਰ ਰੁਪਏ ਸਕੂਲ ਗਰਾਂਟ ਦਿੱਤੀ ਗਈ ਹੈ।
ਇਸ ਵਿੱਚ ਕੈਟਾਗਿਰੀ ਮੁਹਾਲੀ ਦੇ 50, ਜ਼ਿਲ੍ਹਾ ਅੰਮ੍ਰਿਤਸਰ ਦੇ 136, ਬਰਨਾਲਾ ਦੇ 45, ਬਠਿੰਡਾ ਦੇ 114, ਫਰੀਦਕੋਟ ਅਤੇ ਕਪੂਰਥਲਾ ਦੇ 40-40, ਫਤਹਿਗੜ੍ਹ ਸਾਹਿਬ ਦੇ 31, ਫਾਜ਼ਿਲਕਾ ਦੇ 92, ਫਿਰੋਜ਼ਪੁਰ ਦੇ 58, ਗੁਰਦਾਸਪੁਰ ਦੇ 108, ਹੁਸ਼ਿਆਰਪੁਰ ਦੇ 85, ਜਲੰਧਰ ਦੇ 117, ਲੁਧਿਆਣਾ ਦੇ 166, ਮਾਨਸਾ ਦੇ 80, ਮੋਗਾ ਦੇ 84, ਸ੍ਰੀ ਮੁਕਤਸਰ ਸਾਹਿਬ ਦੇ 67, ਨਵਾਂ ਸ਼ਹਿਰ ਦੇ 33, ਪਠਾਨਕੋਟ ਦੇ 52, ਪਟਿਆਲਾ ਦੇ 120, ਰੂਪਨਗਰ ਦੇ 45, ਸੰਗਰੂਰ ਦੇ 111 ਅਤੇ ਤਰਨਤਾਰਨ ਦੇ 77 ਸਕੂਲਾਂ ਨੂੰ ਵੀ 50-50 ਹਜ਼ਾਰ ਰੁਪਏ ਸਕੂਲ ਗਰਾਂਟ ਭੇਜੀ ਗਈ ਹੈ। ਜਿਹੜੇ 1832 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ 15 ਤੋਂ 250 ਹੈ। ਉਨ੍ਹਾਂ ਵਿੱਚ ਮੁਹਾਲੀ ਦੇ 57, ਜ਼ਿਲ੍ਹਾ ਅੰਮ੍ਰਿਤਸਰ ਦੇ 84, ਬਰਨਾਲਾ ਦੇ 44, ਬਠਿੰਡਾ ਦੇ 88, ਫਰੀਦਕੋਟ ਦੇ 41, ਫਤਹਿਗੜ੍ਹ ਸਾਹਿਬ ਦੇ 49, ਫਾਜ਼ਿਲਕਾ ਦੇ 46, ਫਿਰੋਜ਼ਪੁਰ ਦੇ 69, ਗੁਰਦਾਸਪੁਰ ਦੇ 96, ਹੁਸ਼ਿਆਰਪੁਰ ਦੇ 183, ਜਲੰਧਰ ਦੇ 155, ਕਪੂਰਥਲਾ ਦੇ 91, ਲੁਧਿਆਣਾ ਦੇ 171, ਮਾਨਸਾ ਦੇ 52, ਮੋਗਾ ਦੇ 81, ਸ੍ਰੀ ਮੁਕਤਸਰ ਸਾਹਿਬ ਦੇ 82, ਨਵਾਂ ਸ਼ਹਿਰ ਦੇ 71, ਪਠਾਨਕੋਟ ਦੇ 30, ਪਟਿਆਲਾ ਦੇ 70, ਰੂਪਨਗਰ ਦੇ 68, ਸੰਗਰੂਰ ਦੇ 111 ਅਤੇ ਤਰਨਤਾਰਨ ਦੇ 92 ਸਕੂਲਾਂ ਨੂੰ ਵੀ 25-25 ਹਜ਼ਾਰ ਰੁਪਏ ਸਕੂਲ ਗਰਾਂਟ ਭੇਜੀ ਗਈ ਹੈ।
(ਬਕਾਸ ਆਈਟਮ)
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਸਰਬਪੱਖੀ ਵਿਕਾਸ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖ਼ਲਾ ਦਰ ਵਿੱਚ ਰਿਕਾਰਡਤੋੜ ਵਾਧਾ ਦਰਜ ਹੋਇਆ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਬੱਚੇ ਬੱਚੀਆਂ ਨੇ ਕਾਨਵੈਂਟ ਸਕੂਲਾਂ ਨੂੰ ਅਲਵਿਦਾ ਆਖ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਸਰਕਾਰ ਦੇ ਯਤਨਾਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਕੂਲੀ ਸਿੱਖਿਆ ’ਚ ਸੁਧਾਰ ਲਿਆਉਣ ਲਈ ਹੋਰ ਠੋਸ ਕਦਮ ਚੁੱਕੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…