Share on Facebook Share on Twitter Share on Google+ Share on Pinterest Share on Linkedin ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੋਂ ਦਿੱਤੀਆਂ ਜਾਣਗੀਆਂ ਗਰਾਂਟਾਂ: ਬਲਬੀਰ ਸਿੱਧੂ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਦੇ ਸਾਰੇ ਪਿੰਡਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਅਤੇ ਅਧੂਰੇ ਪਏ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸ੍ਰੀ ਸਿੱਧੂ ਨੇ ਇੱਥੋਂ ਦੇ ਨਜ਼ਦੀਕੀ ਪਿੰਡ ਸੇਖਨ ਮਾਜਰਾ ਦੇ ਵਿਕਾਸ ਅਤੇ ਗਲੀਆਂ-ਨਾਲੀਆਂ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ। ਸ੍ਰੀ ਸਿੱਧੂ ਨੇ ਕਿਹਾ ਕਿ ਬੇਸ਼ੱਕ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸਰਕਾਰ ਸਿਰ ਅਰਬਾਂ ਰੁਪਏ ਦਾ ਕਰਜ਼ਾ ਚੜ੍ਹ ਗਿਆ ਸੀ ਪਰ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਨੇ ਬੜੀ ਸੂਝਬੂਝ ਨਾਲ ਸੂਬੇ ਨੂੰ ਦੁਬਾਰਾ ਤਰੱਕੀ ਦੇ ਰਾਹ ’ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ, ਉੱਥੇ ਹੀ ਬਜ਼ੁਰਗਾਂ ਦੀਆਂ ਪੈਨਸ਼ਨਾਂ ਵਿੱਚ ਵਾਧਾ ਕਰਕੇ 1500 ਰੁਪਏ ਮਹੀਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਭਲੇ ਅਤੇ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਪਿੰਡ ਸੇਖਨ ਮਾਜਰਾ ਦੀ ਪੰਚਾਇਤ ਨੂੰ ਵੀ ਭਰੋਸਾ ਦਿਵਾਇਆ ਕਿ ਪਿੰਡ ਦੇ ਰਹਿੰਦੇ ਹੋਰ ਕੰਮਾਂ ਲਈ ਵੀ ਜਲਦ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਗੁਰਧਿਆਨ ਸਿੰਘ ਦੁਰਾਲੀ, ਪਾਲੀ ਸੇਖਨ ਮਾਜਰਾ, ਰਣਧੀਰ ਸਿੰਘ ਸਰਪੰਚ, ਸਤਪਾਲ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ (ਸਾਰੇ ਪੰਚ), ਅਮਰੀਕ ਸਿੰਘ ਸਰਪੰਚ ਕੰਬਾਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ