ਸਿਹਤ ਮੰਤਰੀ ਬਲਬੀਰ ਸਿੱਧੂ ਨੇ ਵਿਕਾਸ ਕਾਰਜਾਂ ਤੇ ਸਮਾਜਿਕ ਗਤੀਵਿਧੀਆਂ ਲਈ ਗਰਾਂਟਾਂ ਦੇ ਚੈੱਕ ਵੰਡੇ

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰੇ ਪਿੰਡ ਅਤੇ ਸ਼ਹਿਰ ਦੇ ਵਿਕਾਸ ਨੂੰ ਤਰਜ਼ੀਹ ਦੇਣ ਦਾ ਦਾਅਵਾ

ਫੇਜ਼-10 ਦੀਆਂ 4 ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨੂੰ ਦਿੱਤੇ 51-51 ਹਜ਼ਾਰ ਰੁਪਏ ਦੇ ਚੈੱਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਸਤੰਬਰ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਐਤਵਾਰ ਨੂੰ ਆਪਣੇ ਅਖ਼ਤਿਆਰੀ ਕੋਟੇ ’ਚੋਂ ਪਿੰਡ ਕੁੰਭੜਾ ਵਿੱਚ ਕਮਿਊਨਿਟੀ ਸੈਂਟਰ ਦੀ ਉਸਾਰੀ ਪੰਜ ਲੱਖ ਰੁਪਏ ਦੀ ਗਰਾਂਟ ਸਮੇਤ ਫੇਜ਼-10 ਚਾਰ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨੂੰ 51-51 ਹਜ਼ਾਰ ਰੁਪਏ ਚੈੱਕ ਵੰਡੇ ਗਏ। ਕਮਿਊਨਿਟੀ ਸੈਂਟਰ ਦੀ ਉੁਸਾਰੀ ਕੁੰਭੜਾ ਮੰਦਰ ਵਿੱਚ ਕੀਤੀ ਜਾਵੇਗੀ।
ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਪਿੰਡ ਕੁੰਭੜਾ ਵਿੱਚ ਕਮਿਊਨਿਟੀ ਸੈਂਟਰ ਦੇ ਬਣਨ ਨਾਲ ਸਾਰੇ ਵਰਗਾਂ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਇੱਥੇ ਸ਼ਹਿਰ ਵਾਸੀ ਵਿਆਹ-ਸ਼ਾਦੀਆਂ ਅਤੇ ਉਹ ਖ਼ੁਸ਼ੀ-ਗ਼ਮੀ ਦੇ ਸਮਾਗਮ ਅਤੇ ਸਮਾਜਿਕ ਗਤੀਵਿਧੀਆਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਪਿੰਡ ਅਤੇ ਸ਼ਹਿਰ ਦਾ ਵਿਕਾਸ ਕਰ ਕਰ ਰਹੀ ਹੈ, ਉੱਥੇ ਸ਼ਹਿਰਾਂ ਵਿੱਚ ਕਾਰਜਸ਼ੀਲ ਸਮਾਜ ਅਤੇ ਲੋਕ ਭਲਾਈ ਸੰਸਥਾਵਾਂ ਦੀ ਵੀ ਵਿੱਤੀ ਮੱਦਦ ਕਰਨ ਤੋਂ ਪਿੱਛੇ ਨਹੀਂ ਹਟ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਹਲਕੇ ਵਿੱਚ ਵੀ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਮੰਦਰ ਕਮੇਟੀ ਦੇ ਚੇਅਰਮੈਨ ਸੁਨੀਤ ਕੁਮਾਰ, ਪ੍ਰਧਾਨ ਅਮਨਦੀਪ ਸ਼ਰਮਾ, ਵਿਧਾਨ ਸਭਾ ਦੇ ਦਫ਼ਤਰ ਸਕੱਤਰ ਏਸੀ ਕੌਸ਼ਿਕ, ਟਕਸਾਲੀ ਕਾਂਗਰਸੀ ਆਗੂ ਜੰਗ ਬਹਾਦਰ ਸਿੰਘ ਕੁੰਭੜਾ, ਨਰੇਸ਼ ਧੀਮਾਨ, ਗੁਰਮੀਤ ਸਿੰਘ ਬੈਦਵਾਨ, ਰਵੀ ਦੱਤ ਸ਼ਰਮਾ, ਹਰੀ ਕ੍ਰਿਸ਼ਨ ਸ਼ਰਮਾ, ਅਰਵਿੰਦਰ ਸ਼ਰਮਾ, ਰਾਜੇਸ਼ ਲਖੋਤਰਾ, ਨਰਪਿੰਦਰ ਸਿੰਘ ਰੰਗੀ, ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਰਾਣਾ, ਮੀਤ ਪ੍ਰਧਾਨ ਅਜੈਬ ਸਿੰਘ, ਸੁਰਜੀਤ ਕੌਰ ਸੋਢੀ, ਮਹਿੰਦਰ ਸਿੰਘ, ਭਰਪੂਰ ਸਿੰਘ ਸੰਧੂ, ਚਮਨ ਲਾਲ ਗੁਲਸ਼ਨ, ਟੀਐਸ ਤੀਰ, ਮਨਜੀਤ ਸਿੰਘ, ਭੁਪਿੰਦਰ ਸਿੰਘ ਸੰਧੂ, ਜਸਵਿੰਦਰ ਸ਼ਰਮਾ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਡਿੰਪਲ ਸੱਭਰਵਾਲ, ਬਾਲਾ ਸਿੰਘ ਰਾਗੋ, ਦਰਸ਼ਨ ਸਿੰਘ ਧਾਰੀਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…