Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਬਲਬੀਰ ਸਿੱਧੂ ਨੇ ਵਿਕਾਸ ਕਾਰਜਾਂ ਲਈ 11 ਲੱਖ ਰੁਪਏ ਦੀਆਂ ਗਰਾਂਟਾਂ ਵੰਡੀਆਂ ਪਿੰਡ ਧਰਮਗੜ੍ਹ ,ਚਾਊਂ ਮਾਜਰਾ ਅਤੇ ਪੱਤੋਂ ਦੀਆਂ ਪੰਚਾਇਤਾਂ ਨੂੰ ਸੌਂਪੇ ਗਰਾਂਟਾਂ ਦੇ ਚੈੱਕ ਸਟਰੀਟ ਲਾਈਟਾਂ, ਪੇਵਰ ਬਲਾਕ ਲਾਉਣ ਅਤੇ ਪਾਣੀ ਦੇ ਟੈਂਕਰ ਖ਼ਰੀਦਣ ’ਤੇ ਖ਼ਰਚੀ ਜਾਵੇਗੀ ਗਰਾਂਟ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਸਤੰਬਰ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਜਾਰੀ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਨ ਦੇ ਸਿਲਸਿਲੇ ਤਹਿਤ ਪਿੰਡ ਧਰਮਗੜ੍ਹ, ਚਾਊਂ ਮਾਜਰਾ ਅਤੇ ਪੱਤੋਂ ਦੀਆਂ ਪੰਚਾਇਤਾਂ ਨੂੰ 11 ਲੱਖ 10 ਹਜ਼ਾਰ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਵੱਖ ਵੱਖ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਜਾਵੇਗੀ। ਸ੍ਰੀ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਜੋ ਮੰਗਾਂ ਰੱਖੀਆਂ ਗਈਆਂ ਸਨ ਉਨ੍ਹਾਂ ਨੂੰ ਪੂਰਾ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਉਨ੍ਹਾਂ ਦੀਆਂ ਸਿਖਰਲੀਆਂ ਤਰਜੀਹਾਂ ਵਿਚ ਸ਼ਾਮਲ ਹੈ। ਹਲਕੇ ਦੇ ਪਿੰਡਾਂ ਲਈ ਕਰੋੜਾਂ ਰੁਪਏ ਦੇ ਫ਼ੰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਮੋਹਾਲੀ ਹਲਕੇ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣਾ ਹੈ। ਪਿੰਡਾਂ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਯਤਨ ਲਗਾਤਾਰ ਜਾਰੀ ਹਨ। ਸਿਹਤ ਅਤੇ ਸਿੱਖਿਆ ਪੱਖੋਂ ਸਹੂਲਤਾਂ ਦੇਣ ਵਿਚ ਪਿੰਡਾਂ ਨੂੰ ਪਿੱਛੇ ਨਹੀਂ ਛੱਡਿਆ ਜਾ ਰਿਹਾ। ਸਿਹਤ ਮੰਤਰੀ ਨੇ ਕਿਹਾ ਕਿ ਹਲਕੇ ਵਿਚ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਕਾਸ ਕਾਰਜ ਮੁਕੰਮਲ ਹੋ ਚੁੱਕ ਹਨ ਅਤੇ ਜਾਰੀ ਕੀਤੇ ਵਿਕਾਸ ਕਾਰਜ ਵੀ ਮਿੱਥੇ ਸਮੇਂ ਅੰਦਰ ਅੰਦਰ ਮੁਕੰਮਲ ਹੋ ਜਾਣਗੇ । ਉਨ੍ਹਾਂ ਕਿਹਾ ਕਿ ਉਹ ਪਿੰਡਾਂ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹਨ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਸ. ਸਿੱਧੂ ਵੱਲੋਂ ਆਪਣੇ ਅਖਤਿਆਰੀ ਕੋਟੇ ਦੇ ਫੰਡਾਂ ਵਿੱਚੋਂ ਪਿੰਡ ਧਰਮਗੜ੍ਹ ਦੀ ਪੰਚਾਇਤ ਨੂੰ 2 ਲੱਖ 80 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ। ਇਸ ਰਕਮ ਵਿਚੋਂ 2 ਲੱਖ ਰੁਪਏ ਪਿੰਡ ਵਿੱਚ ਸਟਰੀਟ ਲਾਈਟਾਂ ਲਾਉਣ ਲਈ ਜਦਕਿ 80 ਹਜ਼ਾਰ ਰੁਪਏ ਪਾਣੀ ਦਾ ਟੈਂਕਰ ਖ਼ਰੀਦਣ ਲਈ ਖ਼ਰਚੇ ਜਾਣਗੇ। ਪਿੰਡ ਚਾਊਂ ਮਾਜਰਾ ਦੀ ਪੰਚਾਇਤ ਨੂੰ 4 ਲੱਖ 80 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ ਜਿਸ ਵਿਚੋਂ 4 ਲੱਖ ਰੁਪਏ ਪੇਵਰ ਬਲਾਕ ਲਾਉਣ ਲਈ ਜਦਕਿ 80 ਹਜ਼ਾਰ ਰੁਪਏ ਪਾਣੀ ਦਾ ਟੈਂਕਰ ਖ਼ਰੀਦਣ ਲਈ ਵਰਤੇ ਜਾਣਗੇ। ਪਿੰਡ ਪੱਤੋਂ ਦੀ ਪੰਚਾਇਤ ਨੂੰ ਵੀ 3 ਲੱਖ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ। ਇਹ ਰਕਮ ਹੈਂਡ ਪੰਪ ਅਤੇ ਸ਼ਮਸ਼ਾਨਘਾਟ ਵਿਚ ਬੈਂਚ ਲਾਉਣ ਲਈ ਵਰਤੀ ਜਾਵੇਗੀ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਪਰਮਜੀਤ ਸਿੰਘ ਬਰਾੜ ਸਰਪੰਚ ਧਰਮਗੜ੍ਹ, ਹਰਜਿੰਦਰ ਸਿੰਘ ਧਰਮਗੜ੍ਹ, ਰਣਜੀਤ ਸਿੰਘ ਗਿੱਲ ਸਰਪੰਚ ਜਗਤਪੁਰਾ, ਰਮਨਦੀਪ ਸਿੰਘ ਸਰਪੰਚ ਸਫ਼ੀਪੁਰ, ਹਰਜੀਤ ਸਿੰਘ ਸਰਪੰਚ ਰੁੜਕਾ, ਮਨਜੀਤ ਸਿੰਘ ਤੰਗੋਰੀ ਵਾਈਸ ਚੇਅਰਮੈਨ ਬਲਾਕ ਸੰਮਤੀ ਖਰੜ, ਲਖਬੀਰ ਸਿੰਘ ਕਾਲਾ ਸਰਪੰਚ ਪੱਤੋਂ, ਹਰਨੇਕ ਸਿੰਘ ਢੋਲ ਕੁਰੜੀ, ਮਲਕੀਤ ਸਿੰਘ ਪੱਤੋਂ, ਕੁਲਵੰਤ ਸਿੰਘ ਪੱਤੋਂ, ਦਵਿੰਦਰ ਸਿੰਘ ਪੱਤੋਂ, ਰਣਧੀਰ ਸਿੰਘ ਚਾਊਂ ਮਾਜਰਾ, ਰਘਬੀਰ ਸਿੰਘ ਚਾਊਂ ਮਾਜਰਾ ਮੈਂਬਰ ਬਲਾਕ ਸੰਮਤੀ ਖਰੜ, ਯਾਦਵਿੰਦਰ ਸਿੰਘ ਸਰਪੰਚ ਚਾਊਂ ਮਾਜਰਾ, ਮਿਸਤਰੀ ਬਲਬੀਰ ਸਿੰਘ ਚਾਊਂ ਮਾਜਰਾ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ