ਪਿੰਡਾਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ: ਕੁਲਵੰਤ ਸਿੰਘ

ਮੁਹਾਲੀ ਹਲਕੇ ਦੀਆਂ ਦਰਜਨ ਹੋਰ ਨਵੀਆਂ ਪੰਚਾਇਤਾਂ ਨੇ ‘ਆਪ’ ਵਿਧਾਇਕ ਤੋਂ ਥਾਪੜਾ ਲਿਆ

ਨਬਜ਼-ਏ-ਪੰਜਾਬ, ਮੁਹਾਲੀ, 18 ਅਕਤੂਬਰ:
ਮੁਹਾਲੀ ਹਲਕੇ ਦੇ ਦਰਜਨ ਹੋਰ ਪਿੰਡਾਂ ਦੀਆਂ ਨਵੀਆਂ ਪੰਚਾਇਤਾਂ ਨੇ ਅੱਜ ‘ਆਪ’ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਪ੍ਰਤੀ ਭਰੋਸਾ ਪ੍ਰਗਟ ਕੀਤਾ। ਪਿਛਲੇ ਤਿੰਨ ਦਿਨਾਂ ਵਿੱਚ 50 ਤੋਂ ਵੱਧ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੇ ‘ਆਪ’ ਦਾ ਪੱਲਾ ਫੜਿਆ ਹੈ। ਅੱਜ ਇਤਿਹਾਸਕ ਪਿੰਡ ਦਾਊਂ, ਬਲੌਂਗੀ ਕਲੋਨੀ, ਝਿਊਰਹੇੜੀ, ਬਹਿਲੋਲਪੁਰ, ਸਿਆਊ ਸਮੇਤ ਨਗਾਰੀਂ, ਬਰਿਆਲੀ, ਝਾਮਪੁਰ, ਮਾਣਕਮਾਜਰਾ, ਮਨਾਣਾ, ਨੰਡਿਆਲੀ ਦੇ ਪੰਚਾਂ-ਸਰਪੰਚਾਂ ਨੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਪਹੁੰਚੇ ਅਤੇ ਆਪਣੀ ਜਿੱਤ ਦਾ ਜਸ਼ਨ ਮਨਾਇਆ। ਜਦੋਂਕਿ ਦਰਜਨ ਪਿੰਡਾਂ ਵਿੱਚ ਪਹਿਲਾਂ ਹੀ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾ ਚੁੱਕੀਆਂ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਸਾਰੀਆਂ ਪੰਚਾਇਤਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਆਪੋ-ਆਪਣੇ ਪਿੰਡਾਂ ਦੇ ਸਰਬਪੱਖੀ ਵਿਕਾਸ ਵੱਲ ਤਵੱਜੋ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਰਪੰਚ ਕਿਸੇ ਇੱਕ ਪਾਰਟੀ ਦਾ ਨਹੀਂ ਹੁੰਦਾ ਸਗੋਂ ਉਹ ਪੂਰੇ ਪਿੰਡ ਦਾ ਨੁਮਾਇੰਦਾ ਹੁੰਦਾ ਹੈ। ਇਸ ਲਈ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਵੱਲ ਧਿਆਨ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਇਮਾਨਦਾਰੀ ਅਤੇ ਸੇਵਾ ਭਵਨਾ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਕੌਂਸਲਰ ਸਰਬਜੀਤ ਸਿੰਘ, ‘ਆਪ’ ਵਲੰਟੀਅਰ ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ, ਹਰਮੇਸ਼ ਸਿੰਘ ਕੁੰਭੜਾ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਬਿੱਲਾ, ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਆਰਪੀ ਸ਼ਰਮਾ, ਸਰਪੰਚ ਗੁਰਨਾਮ ਸਿੰਘ ਦਾਊ, ਸਾਬਕਾ ਸਰਪੰਚ ਮੱਖਣ ਸਿੰਘ ਬਲੌਂਗੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …