ਗੁਰਦੁਆਰਾ ਸਾਹਿਬ ਸ਼ਹੀਦ ਭਾਈ ਜੈਤਾ ਜੀ ਵਿੱਚ ਮਹਾਨ ਗੁਰਮਤਿ ਸ਼ਹੀਦੀ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਇੱਥੋਂ ਦੇ ਫੇਜ਼-3ਏ ਵਿੱਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਵਿੱਚ ਮਹਾਨ ਗੁਰਮਤਿ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਰੰਗਰੇਟੇ ਗੁਰੂ ਕੇ ਬੇਟੇ ਦੀ ਸੰਗਤ ਨੇ ਸ਼ਿਰਕਤ ਕੀਤੀ ਅਤੇ ਆਪਣੇ ਰਹਿਬਰ ਅਤੇ ਸਰਬੰਸਦਾਨੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਨੂੰ ਜਿਸਦਾ ਕੀਤਾ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦੌਰਾਨ ਬੀਬੀ ਰਾਜਿੰਦਰ ਕੌਰ ਫੇਜ਼-3ਏ, ਭਾਈ ਹਰਸਿਮਰਨਜੀਤ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ), ਭਾਈ ਰਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਮਨਪ੍ਰੀਤ ਸਿੰਘ ਫਤਹਿਗੜ੍ਹ ਸਾਹਿਬ ਵਾਲਿਆਂ ਸਮੇਤ ਹੋਰ ਕਈ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਕਥਾ ਵਾਚਕ ਜਗਸੀਰ ਸਿੰਘ ਵੱਲੋਂ ਸੰਗਤ ਨੂੰ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੁੜਨ ਦਾ ਉਪਰਾਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਗਤ ਮਾਤਾ ਗੁੱਜਰ ਕੌਰ ਜੀ, ਦਸ਼ਮੇਸ਼ ਪਿਤਾ ਦੇ ਚਾਰ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਦਸ਼ਮੇਸ਼ ਪਿਤਾ ਦੇ ਪੰਜਵੇਂ ਬੇਟੇ (ਰੰਘਰੇਟੇ ਗੁਰੂ ਕੇ ਬੇਟੇ) ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਕੀਰਤਨ ਰਾਹੀਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਗੁਰੂ ਕਾ ਅਤੱੁਟ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…