Nabaz-e-punjab.com

ਪੰਜਾਬ ਵਿੱਚ ਮੱਛੀ ਪਾਲਣ ਕਿੱਤੇ ਵਿੱਚ ਬੇਹੱਦ ਸੰਭਾਵਨਾਵਾਂ ਮੌਜੂਦ: ਸਿੱਧੂ

ਸੂਬੇ ਵਿੱਚ ਮੱਛੀ ਪਾਲਣ ਕਿੱਤੇ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਵ ਨਿਯੁਕਤ 10 ਮੱਛੀ ਪਾਲਣ ਅਫ਼ਸਰਾਂ ਨੂੰ ਵੰਡੇ ਨਿਯੁਕਤੀ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਪੰਜਾਬ ਵਿੱਚ ਮੱਛੀ ਪਾਲਣ ਕਿੱਤੇ ਵਿੱਚ ਬੇਹੱਦ ਸੰਭਾਵਨਾਵਾਂ ਮੌਜੂਦ ਹਨ ਅਤੇ ਮੱਛੀ ਪਾਲਣ ਕਿੱਤਾ ਬੇਹੱਦ ਲਾਹੇਵੰਦ ਹੈ। ਸੂਬੇ ਵਿੱਚ ਮੱਛੀ ਪਾਲਣ ਕਿੱਤੇ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਕਿਸਾਨ ਖੇਤੀਬਾੜੀ ਦੇ ਨਾਲ ਨਾਲ ਮੱਛੀ ਪਾਲਣ ਕਿੱਤੇ ਨੂੰ ਅਪਣਾ ਕੇ ਆਪਣੀ ਆਰਥਿਕਤਾ ਮਜ਼ਬੂਤ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਸੈਕਟਰ-68 ਸਥਿਤ ਲਾਈਵ ਸਟਾਕ ਭਵਨ ਵਿੱਚ 10 ਨਵ ਨਿਯੁਕਤ ਮੱਛੀ ਪਾਲਣ ਅਫ਼ਸਰਾਂ ਨੂੰ ਨਿਯੁਕਤੀ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ।
ਸ੍ਰੀ ਸਿੱਧੂ ਨੇ ਕਿਹਾ ਕਿ ਮੱਛੀ ਪਾਲਣ ਅਫ਼ਸਰਾਂ ਦੀ ਭਰਤੀ ਨਿਰੋਲ ਮੈਰਿਟ ਅਤੇ ਪੂਰੀ ਪਾਰਦਰਸ਼ਤਾ ਨਾਲ ਕੀਤੀ ਗਈ ਹੈ। ਉਨ੍ਹਾਂ ਨਵ ਨਿਯੁਕਤ ਮੱਛੀ ਪਾਲਣ ਅਫ਼ਸਰਾਂ ਬਾਰੇ ਆਖਿਆ ਕਿ ਵਿਭਾਗ ਨੂੰ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਹਨ। ਇਸ ਲਈ ਉਹ ਆਪਣੀ ਡਿਊਟੀ ਸਮਰਪਿਤ ਭਾਵਨਾ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮੱਛੀ ਪਾਲਣ ਅਫ਼ਸਰ ਪਿੰਡ ਪੱਧਰ ’ਤੇ ਕਿਸਾਨਾਂ ਤੱਕ ਪਹੁੰਚ ਕਰਕੇ ਕਿਸਾਨਾਂ ਨੂੰ ਮੱਛੀ ਪਾਲਣ ਕਿੱਤੇ ਲਈ ਜਾਗਰੂਕ ਕਰਨ ਅਤੇ ਕਿਸਾਨਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਨਵ ਨਿਯੁਕਤ ਮੱਛੀ ਪਾਲਣ ਅਫ਼ਸਰ ਸ਼ੁਭਕਰਮਨਜੀਤ ਕੌਰ ਜ਼ਿਲ੍ਹਾ ਗੁਰਦਾਸਪੁਰ ਜਿਨ੍ਹਾਂ ਨਾਲ ਉਨ੍ਹਾਂ ਦੇ ਪਿਤਾ ਡਾ. ਮਨਮੋਹਣ ਸਿੰਘ ਭਾਗੋਵਾਲੀਆ ਵੀ ਪੁੱਜੇ ਹੋਏ ਸਨ, ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਸਪੁੱਤਰੀ ਦੀ ਨਿਯੁਕਤੀ ਲਈ ਸਿਆਸੀ ਆਗੂਆਂ ਦੇ ਚੱਕਰ ਨਹੀਂ ਕੱਟਣੇ ਪਏ ਅਤੇ ਨਾ ਹੀ ਨੌਕਰੀ ਹਾਸਲ ਕਰਨ ਲਈ ਕਿਸੇ ਨੂੰ ਪੈਸਾ ਦੇਣਾ ਪਿਆ ਹੈ। ਇਸ ਮੌਕੇ ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਮਦਨ ਮੋਹਣ, ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…