Share on Facebook Share on Twitter Share on Google+ Share on Pinterest Share on Linkedin ਪੋਲ ਖੋਲੋ੍ਹ ਅਭਿਆਨ: ਕੈਪਟਨ ਸਿੱਧੂ ਅਤੇ ਜਥੇਦਾਰ ਕੁੰਭੜਾ ਵੱਲੋਂ ਵਿਸ਼ਾਲ ਸ਼ਕਤੀ ਪ੍ਰਦਰਸ਼ਨ <3> ਸਵੇਰੇ 9 ਵਜੇ ਦੁਸਹਿਰਾ ਗਰਾਊਂਡ ਫੇਜ਼-8 ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ ਅਕਾਲੀ ਵਰਕਰ, 11 ਵਜੇ ਤੱਕ ਹੋ ਗਿਆ ਵੱਡਾ ਇਕੱਠ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ: ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਵੱਲੋਂ ਪੋਲ ਖੋਲੋ੍ਹ ਅਭਿਆਨ ਦੇ ਤਹਿਤ ਕੈਪਟਨ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਮੁੱਦੇ ’ਤੇ ਅੱਜ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ। ਇਸ ਦੌਰਾਨ ਮੁਹਾਲੀ ਸ਼ਹਿਰੀ ਅਤੇ ਦਿਹਾਤੀ ਖੇਤਰ ’ਚੋਂ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ, ਸਰਗਰਮ ਵਰਕਰਾਂ ਅਤੇ ਆਮ ਲੋਕਾਂ ਨੇ ਸ਼ਿਰਕਤ ਕੀਤੀ। ਇਸ ਰੋਸ ਪ੍ਰਦਰਸ਼ਨ ਦੌਰਾਨ ਆਪਣੀ ਪਾਰਟੀ ਅੰਦਰਲੇ ਖਾਸ ਵਿਰੋਧੀਆਂ ਵੱਲੋਂ ਲੱਤਾਂ ਖਿੱਚਣ ਦੇ ਬਾਵਜੂਦ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਹਾਈ ਕਮਾਂਡ ਅੱਗੇ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਕਰਨ ਵਿੱਚ ਕਾਮਯਾਬ ਰਹੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨੇ ਦੱਸਿਆ ਕਿ ਮੰਗਲਵਾਰ ਨੂੰ ਸਵੇਰੇ 9 ਵਜੇ ਹੀ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਅਕਾਲੀ ਵਰਕਰ ਇੱਥੋਂ ਦੇ ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ ਅਤੇ 11 ਵਜੇ ਤੱਕ ਵਰਕਰਾਂ ਦਾ ਠਾਠਾ ਮਾਰਦਾ ਵੱਡਾ ਇਕੱਠ ਹੋ ਗਿਆ। ਇਸ ਮੌਕੇ ਖੁੱਲ੍ਹੇ ਪੰਡਾਲ ਵਿੱਚ ਕੈਪਟਨ ਸਰਕਾਰ ਦੀਆਂ ਵਧੀਕੀਆਂ ਅਤੇ ਚੋਣ ਵਾਅਦਿਆਂ ਤੋਂ ਮੁਨਕਰ ਹੋਣ ਸਬੰਧੀ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ ਗਿਆ। ਇਸ ਤੋਂ ਬਾਅਦ ਬੱਸਾਂ ਅਤੇ ਕਾਰਾਂ ਵਿੱਚ ਕੇਸਰੀ ਝੰਡੇ ਲਹਿਰਾਉਂਦੇ ਹੋਏ ਅਕਾਲੀ ਵਰਕਰਾਂ ਦਾ ਕਾਫ਼ਲਾ ਕੈਪਟਨ ਸਿੱਧੂ ਦੀ ਅਗਵਾਈ ਹੇਠ ਚੰਡੀਗੜ੍ਹ ਰੈਲੀ ਗਰਾਊਂਡ ਲਈ ਰਵਾਨਾ ਹੋ ਗਿਆ। ਅਕਾਲੀ ਵਰਕਰਾਂ ਦਾ ਉਤਸ਼ਾਹ ਦੇਖਦੇ ਹੀ ਬਣਦਾ ਸੀ। ਕੈਪਟਨ ਸਿੱਧੂ ਅਤੇ ਜਥੇਦਾਰ ਕੁੰਭੜਾ ਨੇ ਕਿਹਾ ਕਿ ਕਾਂਗਰਸ ਨੇ ਰਾਜ ਦੇ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਾਸਲ ਕੀਤੀ ਹੈ ਅਤੇ ਮੁੱਖ ਮੰਤਰੀ ਹੁਣ ਆਪਣੇ ਚੋਣ ਵਾਅਦਿਆਂ ਤੋਂ ਭੱਜ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਿਰੁੱਧ ਪੋਲ ਖੋਲ੍ਹੋ ਅਭਿਆਨ ਤਹਿਤ ਅੱਜ ਵਿਧਾਨ ਸਭਾ ਦਾ ਘਿਰਾਓ ਲਈ ਅੱਜ ਮੁਹਾਲੀ ’ਚੋਂ 50 ਬੱਸਾਂ ਅਤੇ 500 ਗੱਡੀਆਂ ਜਿਨ੍ਹਾਂ ਵਿੱਚ ਜੀਪਾਂ ਅਤੇ ਕਾਰਾਂ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਦੇ ਵੱਖ ਵੱਖ ਸ਼ਹਿਰਾਂ ਵਿੱਚ ਪੋਲ ਖੋਲ੍ਹੋ ਰੈਲੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਰੈਲੀ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਦੇਖ ਕੇ ਹੁਕਮਰਾਨਾਂ ਵਿੱਚ ਘਬਰਾਹਟ ਪੈਦਾ ਹੋ ਗਈ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ, ਗੁਰਮੁੱਖ ਸਿੰਘ ਸੋਹਲ, ਗੁਰਮੀਤ ਸਿੰਘ ਬਾਕਰਪੁਰ, ਕਮਲਜੀਤ ਸਿੰਘ ਰੂਬੀ, ਸੁਰਿੰਦਰ ਸਿੰਘ ਰੋਡਾ, ਗੁਰਮੀਤ ਸਿੰਘ ਸ਼ਾਮਪੁਰ, ਪਰਵਿੰਦਰ ਸਿੰਘ ਤਸਿੰਬਲੀ, ਪਰਦੀਪ ਸਿੰਘ ਭਾਰਜ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਤੇ ਹਰਵਿੰਦਰ ਸਿੰਘ ਸੋਹਾਣਾ, ਅਵਤਾਰ ਸਿੰਘ ਗੋਸਲ ਦਾਊਂ, ਹਰਜਿੰਦਰ ਸਿੰਘ ਬਲੌਂਗੀ, ਬੀਬੀ ਕਸ਼ਮੀਰ ਕੌਰ, ਸਰਪੰਚ ਬੀਬੀ ਭਿੰਦਰਜੀਤ ਕੌਰ, ਕੌਂਸਲਰ ਜਸਵੀਰ ਕੌਰ ਅੱਤਲੀ, ਰਣਜੀਤ ਸਿੰਘ ਮਾਨ, ਮਨਜੀਤ ਸਿੰਘ ਮਾਨ, ਕਰਮ ਸਿੰਘ ਬੱਬਰਾ, ਯੂਥ ਆਗੂ ਜਸਰਾਜ ਸਿੰਘ ਸੋਨੂੰ, ਬਲਬੀਰ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਅੌਰਤਾਂ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ