ਕੁੱਤਿਆਂ ਦੀ ਨਸਬੰਦੀ ਦੇ ਕੰਮ ਦੀ ਸ਼ੁਰੂਆਤ ਹੋਣ ਕਾਰਨ ਸੈਕਟਰ-70 ਦੇ ਵਸਨੀਕਾਂ ਨੂੰ ਰਾਹਤ ਮਿਲੀ: ਸੋਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਐਚਆਈਜੀ ਸੈਕਟਰ-70 ਦੇ ਪ੍ਰਧਾਨ ਕੇ ਐਨ ਐਸ ਸੋਢੀ ਅਤੇ ਕੌਂਸਲਰ ਸੁਰਜੀਤ ਕੌਰ ਸੋਢੀ ਨੇ ਦਾਅਵਾ ਕੀਤਾ ਹੈ ਕਿ ਅਦਾਲਤ ਦੇ ਹੁਕਮਾਂ ਨਾਲ ਸੈਕਟਰ-70 ਵਿੱਚ ਪ੍ਰਸ਼ਾਸਨ ਵੱਲੋਂ ਕੁਤਿਆਂ ਦੀ ਨਸਬੰਦੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਇਕ ਬਿਆਨ ਵਿੱਚ ਸ੍ਰੀ ਸੋਢੀ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਉਹਨਾਂ ਨੂੰ ਅਧਿਕਾਰੀਆਂ ਨੇ ਜਾਣਕਾਰੀ ਦਿਤੀ ਹੈ ਕਿ ਸੈਕਟਰ-70 ਵਿੱਚ ਹੁਣ ਤਕ 40 ਦੇ ਕਰੀਬ ਕੁਤਿਆਂ ਦੀ ਨਸਬੰਦੀ ਕੀਤੀ ਜਾ ਚੁਕੀ ਹੈ ਅਤੇ ਹੋਰਨਾਂ ਕੁਤਿਆਂ ਦੀ ਨਸਬੰਦੀ ਕੀਤੇ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕੁਤਿਆਂ ਦੀ ਨਸਬੰਦੀ ਦਾ ਕੰਮ ਸ਼ੁਰੂ ਹੋਣ ਕਾਰਨ ਸੈਕਟਰ-70 ਦੇ ਵਸਨੀਕ ਕਾਫੀ ਰਾਹਤ ਮਹਿਸੂਸ ਕਰ ਰਹੇ ਹਨ।
ਉਹਨਾਂ ਕਿਹਾ ਕਿ ਉਹ ਕਾਫੀ ਸਮੇਂ ਤੋਂ ਪ੍ਰਸ਼ਾਸਨ ਵੱਲੋਂ ਕੱੁਤਿਆਂ ਦੀ ਕੀਤੀ ਜਾ ਰਹੀ ਨਸਬੰਦੀ ਦੇ ਲੇਖੇ ਜੋਖੇ ਬਾਰੇ ਸੂਚਨਾ ਦੇ ਅਧਿਕਾਰ ਐਕਟ ਰਾਹੀਂ ਜਾਣਕਾਰੀ ਮੰਗ ਰਹੇ ਸਨ ਪਰ ਅਧਿਕਾਰੀ ਉਹਨਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਦੇ ਰਹੇ ਸਨ। ਜਿਸ ਕਰਕੇ ਉਹਨਾਂ ਨੇ ਅਦਾਲਤ ਵਿੱਚ ਕੇਸ ਪਾਇਆ ਅਤੇ ਹੁਣ ਅਦਾਲਤ ਦੇ ਹੁਕਮਾਂ ਤੇ ਅਧਿਕਾਰੀਆਂ ਨੇ ਕੁੱਤਿਆਂ ਦੀ ਨਸਬੰਦੀ ਸਬੰਧੀ ਉਪਰੋਕਤ ਜਾਣਕਾਰੀ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…