ਖਰੜ ਹਲਕੇ ਵਿੱਚ ਪੰਥਕ ਅਕਾਲੀ ਲਹਿਰ ਨੂੰ ਵੱਡਾ ਹੁੰਗਾਰਾ, ਸ਼ਹਿਰੀ ਕਮੇਟੀ ਬਣਾਉਣ ਦਾ ਫੈਸਲਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 5 ਜੁਲਾਈ:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਵਿੱਚ ਖਰੜ ਹਲਕੇ ਦੇ ਨੁਮਾਇੰਦਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਲੋਕਾਂ ਦਾ ਭਰਵਾ ਹੁੰਗਾਰਾ ਮਿਲਿਆ। ਇਸ ਮੀਟਿੰਗ ਦੀ ਅਗਵਾਈ ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਅਤੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ (ਸੀਨੀਅਰ ਆਗੂ, ਪੰਥਕ ਅਕਾਲੀ ਲਹਿਰ) ਨੇ ਕੀਤੀ। ਇਸ ਮੀਟਿੰਗ ਵਿੱਚ ਹਲਕਾ ਖਰੜ ਦੀ ਸ਼ਹਿਰੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਗਿਆ। ਜਿਸ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।
ਇਸ ਮੀਟਿੰਗ ਵਿੱਚ ਹਲਕਾ ਖਰੜ ਸ਼ਹਿਰ ਦੇ ਕਈ ਗੁਰੂਘਰਾਂ ਦੇ ਆਗੂ ਸਾਹਿਬਾਨਾਂ ਤੇ ਪ੍ਰਮੁੱਖ ਨੁਮਾਇੰਦਿਆਂ ਨੇ ਹਿੱਸਾ ਲਿਆ। ਭਾਈ ਰੰਧਾਵਾ ਤੇ ਭਾਈ ਸੁਖਵਿੰਦਰ ਸਿੰਘ ਨੇ ਸ਼ਹਿਰੀ ਹਲਕੇ ਦੇ ਇਨ੍ਹਾਂ ਆਗੂਆਂ ਨਾਲ ‘ਪੰਥਕ ਅਕਾਲੀ ਲਹਿਰ’ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਨ੍ਹਾਂ ਸਾਰੇ ਆਗੂਆਂ ਨੇ ਪੰਥਕ ਅਕਾਲੀ ਲਹਿਰ ਨਾਲ ਚੱਲਣ ਦਾ ਵਾਅਦਾ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਖਰੜ ਹਲਕੇ ਦੇ ਪੇਂਡੂ ਇਲਾਕਿਆਂ ’ਚੋਂ ਵੀ ਪੰਥਕ ਅਕਾਲੀ ਲਹਿਰ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ, ਮੁਹਾਲ…