‘ਗਰੀਨ ਮੁਹਾਲੀ-ਕਲੀਨ ਮੁਹਾਲੀ’: ਨਵੇਂ ਪਾਰਕ ਵਿੱਚ ਪੌਦੇ ਲਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਦੇ ਵਾਰਡ ਨੰਬਰ-14 (ਫੇਜ਼-9) ਨਵੇਂ ਵਿਕਸਤ ਕੀਤੇ ਪਾਰਕ ਵਿੱਚ ਪੌਦੇ ਲਗਾ ਕੇ ਵਾਤਾਵਰਨ ਦਾ ਸੁਨੇਹਾ ਦਿੱਤਾ।
ਇਸ ਮੌਕੇ ਬੋਲਦਿਆਂ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ‘ਗਰੀਨ ਮੁਹਾਲੀ-ਕਲੀਨ ਮੁਹਾਲੀ’ ਦੇ ਨਾਅਰੇ ਤਹਿਤ ਮੁਹਾਲੀ ਨਗਰ ਨਿਗਮ ਵੱਲੋਂ ਰਿਹਾਇਸ਼ੀ ਖੇਤਰ ਦੇ ਸਾਰੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਦਾ ਬੀੜਾ ਚੁੱਕਿਆ ਹੈ ਅਤੇ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਸਮੂਹ ਪਾਰਕਾਂ ਵਿੱਚ ਫੁਲ ਬੂਟੇ ਅਤੇ ਛਾਂਦਾਰ ਪੌਦੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੜਕਾਂ ਅਤੇ ਮਾਰਕੀਟਾਂ ਨੇੜੇ ਗਰੀਨ ਬੈਲਟਾਂ ਨੂੰ ਵੀ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਧੂਮਧਾਮ ਨਾਲ ਮਨਾਇਆ ਜਾਵੇ ਅਤੇ ਆਪਣੇ ਘਰਾਂ ਸਮੇਤ ਹੋਰ ਖਾਲੀ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਾਏ ਜਾਣ। ਉਨ੍ਹਾਂ ਕਿਹਾ ਕਿ ਇਸ ਦਿਨ ਹਰੇਕ ਨਾਗਰਿਕ ਪੌਦਿਆਂ ਦੀ ਸਾਂਭ-ਸੰਭਾਲ ਕਰਨਾ ਆਪਣੀ ਨੈਤਿਕ ਜ਼ਿੰਮੇਵਾਰੀ ਸਮਝੇ।
ਇਸ ਮੌਕੇ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਜੰਗਲਾ ਦਾ ਰਕਬਾ ਤੇਜ਼ੀ ਨਾਲ ਘਟਦਾ ਜਾ ਰਿਹਾ ਹੈ ਅਤੇ ਮਸ਼ੀਨੀਕਰਨ ਦੇ ਦੌਰ ਵਿੱਚ ਗਲੋਬਲ ਵਾਰਮਿੰਗ ਵਧਦੀ ਜਾ ਰਹੀ ਹੈ। ਜਿਸ ਨਾਲ ਮਨੁੱਖੀ ਜੀਵਨ ਲਈ ਖ਼ਤਰਾ ਪੈਦਾ ਹੋ ਗਿਆ। ਇਸ ਮੌਕੇ ਹਰਦੇਵ ਰਾਣਾ, ਅਨਿਲ ਅਨੰਦ, ਪ੍ਰਿੰਸ ਵਰਮਾ, ਅੰਮ੍ਰਿਤਪਾਲ ਸਿੰਘ, ਹਰਮਨ ਸਿੰਘ, ਕਿਰਨਜੋਤ, ਦਿਵਯਾਂਸ਼, ਹਰਸ਼ੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…