nabaz-e-punjab.com

ਮਕਸੂਦਾਂ ਥਾਣੇ ’ਤੇ ਗ੍ਰਨੇਡ ਹਮਲਾ: ਐਨਆਈਏ ਦੀ ਸੀਬੀਆਈ ਅਦਾਲਤ ਵੱਲੋਂ ਮੁਲਜ਼ਮ ਦਾ 12 ਮਾਰਚ ਤੱਕ ਪੁਲੀਸ ਰਿਮਾਂਡ

ਜਲੰਧਰ ਪੁਲੀਸ ਦੀ ਢਿੱਲੀ ਕਾਰਵਾਈ ਕਾਰਨ ਘਟਨਾ ਦੇ ਚਾਰ ਮਹੀਨੇ ਬਾਅਦ ਐਨਆਈਏ ਨੂੰ ਸੌਂਪੀ ਗਈ ਸੀ ਮਾਮਲੇ ਦੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਨੈਸ਼ਨਲ ਜਾਂਚ ਏਜੰਸੀ (ਐਨਆਈਏ) ਵੱਲੋਂ ਮਕਸੂਦਾਂ ਥਾਣੇ ’ਤੇ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ’ਚੋਂ ਗ੍ਰਿਫ਼ਤਾਰ ਨਜ਼ੀਰ ਮੀਰ ਵਾਸੀ ਅਵੰਤੀਪੁਰਾ ਨੂੰ ਅੱਜ ਮੁਹਾਲੀ ਸਥਿਤ ਐਨਆਈਏ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 12 ਮਾਰਚ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਐਨਆਈਏ ਦੀ ਟੀਮ ਨੇ ਮੁਲਜ਼ਮ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਪਿਛਲੇ ਸਾਲ 14 ਸਤੰਬਰ ਨੂੰ ਜਲੰਧਰ ਵਿੱਚ ਮਕਸੂਦਾਂ ਪੁਲੀਸ ਥਾਣੇ ’ਤੇ ਚਾਰ ਗ੍ਰਨੇਡ ਸੁੱਟੇ ਗਏ ਸੀ। ਜਿਸ ਵਿੱਚ ਇੱਕ ਪੁਲੀਸ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਹਾਲਾਂਕਿ ਇਸ ਸਬੰਧੀ ਜਲੰਧਰ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ ਪ੍ਰੰਤੂ ਜਦੋਂ ਚਾਰ ਮਹੀਨਿਆਂ ਵਿੱਚ ਜਲੰਧਰ ਪੁਲੀਸ ਕੋਈ ਸੁਰਾਗ ਨਹੀਂ ਲਗਾ ਸਕੀ ਤਾਂ ਬਾਅਦ ਵਿੱਚ ਦਸੰਬਰ 2018 ਵਿੱਚ ਇਸ ਮਾਮਲੇ ਦੀ ਜਾਂਚ ਐਨਆਈਏ ਨੂੰ ਸੌਂਪੀ ਗਈ ਸੀ।
ਐਨਆਈਏ ਦੀ ਜਾਂਚ ਮੁਤਾਬਕ ਮਕਸੂਦਾਂ ਥਾਣੇ ’ਤੇ ਹਮਲਾ ਜੰਮੂ ਕਮਸ਼ੀਰ ਦੀ ਅਤਿਵਾਦੀ ਇਕਾਈ ਅਨਸਰ ਗਜ਼ਵਤ ਉੱਲਾ-ਹਿੰਦ (ਏਜੀਐਚ) ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਨਜ਼ੀਰ ਮੀਰ ਏਜੀਐਚ ਦੇ ਮੁਖੀ ਜ਼ਾਕਿਰ ਮਸੂਾ ਦੇ ਨਿਰਦੇਸ਼ਾਂ ’ਤੇ ਉਕਤ ਹਮਲੇ ਵਿੱਚ ਵਰਤੇ ਗਏ ਚਾਰ ਗ੍ਰਨੇਡ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਅੱਗੇ ਸਪਲਾਈ ਕਰਨ ਦਾ ਮੁੱਖ ਦੋਸ਼ੀ ਹੈ। ਊਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਪੁਲਵਾਮਾ ਦੇ ਫਾਜ਼ਿਲ ਬਸ਼ੀਰ ਪਿੰਚ ਅਤੇ ਸ਼ਾਹਿਦ ਕਾਯੂਮ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਐਨਆਈਏ ਦੇ ਜਾਂਚ ਅਧਿਕਾਰੀ ਅਨੁਸਾਰ ਮੁਲਜ਼ਮ ਤੋਂ ਪੁਲੀਸ ਰਿਮਾਂਡ ਦੌਰਾਨ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਅਤਿਵਾਦੀ ਗਤੀਵਿਧੀਆਂ ਬਾਰੇ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…