ਸ਼ਿਕਾਇਤ ਨਿਵਾਰਨ ਕੈਂਪ: ਗਮਾਡਾ ਵੱਲੋਂ 326 ਅਰਜ਼ੀਆਂ ਦਾ ਨਿਪਟਾਰਾ

ਵਿਕਾਸ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਵਿਧਾਇਕ ਨੇ ਕਮਿਸ਼ਨਰ ਨੂੰ ਚੈੱਕ ਸੌਂਪਿਆਂ

ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲਗਾਇਆ ਗਿਆ ਸ਼ਿਕਾਇਤ ਨਿਵਾਰਨ ਕੈਂਪ: ਗੁਪਤਾ

ਨਬਜ਼-ਏ-ਪੰਜਾਬ, ਮੁਹਾਲੀ, 19 ਜਨਵਰੀ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਨਾਗਰਿਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅੱਜ ਪੁੱਡਾ ਭਵਨ ਵਿੱਚ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਜਿਸ ਵਿੱਚ ਅਸਟੇਟ ਆਫ਼ਿਸ ਅਤੇ ਹੋਰ ਵੱਖ-ਵੱਖ ਸ਼ਾਖਾਵਾਂ ਨਾਲ ਸਬੰਧਤ ਕਰੀਬ 326 ਅਰਜ਼ੀਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕੈਂਪ ਦਾ ਨਿਰੀਖਣ ਕੀਤਾ ਅਤੇ ਗਮਾਡਾ\ਪੁੱਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਕੰਮਾਂ-ਕਾਰਾਂ ਲਈ ਗਮਾਡਾ\ਪੁੱਡਾ ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਦੇ ਪਹਿਲੇ ਦੇ ਆਧਾਰ ’ਤੇ ਕੰਮ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਵੱਖ-ਵੱਖ ਲਾਭਪਾਤਰੀਆਂ ਨੂੰ ਪੱਤਰ ਸੌਂਪੇ ਗਏ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਨਗਰ ਨਿਗਮ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੂੰ 7.65 ਕਰੋੜ ਰੁਪਏ ਦਾ ਚੈੱਕ ਦਿੱਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਗਮਾਡਾ ਦੇ ਮੁੱਖ ਪ੍ਰਸ਼ਾਸਕ ਰਾਜੀਵ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਅਗਵਾਈ ਹੇਠ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਕੈਂਪ ਲਗਾਉਣ ਦਾ ਮੰਤਵ ਅਸਟੇਟ ਆਫ਼ਿਸ ਅਤੇ ਹੋਰ ਬਰਾਂਚਾਂ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਲੈਣ ਸਮੇਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਸੀ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਕੁੱਲ 326 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਜਿਸ ਵਿੱਚ ਐਨਓਸੀ, ਮਲਕੀਅਤ ਦੀ ਤਬਦੀਲੀ, ਬਿਲਡਿੰਗ ਪਲਾਨ ਦੀ ਮਨਜ਼ੂਰੀ ਅਤੇ ਐਲਓਆਈ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਪ੍ਰਾਜੈਕਟ ਵਿਕਸਿਤ ਕਰਨ ਲਈ ਜਿਨ੍ਹਾਂ ਵਿਅਕਤੀਆਂ ਦੀ ਜ਼ਮੀਨ ਪ੍ਰਾਪਤ ਕੀਤੀ ਗਈ ਹੈ, ਉਨ੍ਹਾਂ 40 ਜ਼ਮੀਨ ਮਾਲਕਾਂ ਨੂੰ ਭੌਂ ਪ੍ਰਾਪਤੀ ਸ਼ਾਖਾ ਵੱਲੋਂ ਚੈੱਕ ਜਾਰੀ ਕੀਤੇ ਗਏ।
ਇਸ ਮੌਕੇ ‘ਆਪ’ ਵਲੰਟੀਅਰ ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਸੰਦੀਪ ਗੋਇਲ, ਵਧੀਕ ਮੁੱਖ ਪ੍ਰਸ਼ਾਸਕ (ਵਿੱਤ ਤੇ ਲੇਖਾ) ਬਲਵਿੰਦਰ ਸਿੰਘ, ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ) ਦਮਨਦੀਪ ਕੌਰ, ਅਸਟੇਟ ਅਫ਼ਸਰ (ਪਲਾਟ) ਹਰਬੰਸ ਸਿੰਘ, ਅਸਟੇਟ ਅਫ਼ਸਰ (ਹਾਊਸਿੰਗ) ਖ਼ੁਸ਼ਦਿਲ ਸਿੰਘ ਸੰਧੂ, ਭੌਂ-ਪ੍ਰਾਪਤੀ ਕੁਲੈਕਟਰ ਜਸਲੀਨ ਕੌਰ ਸੰਧੂ, ਚੀਫ਼ ਇੰਜੀਨੀਅਰ ਬਲਵਿੰਦਰ ਸਿੰਘ, ਐਮਪੀਸੀਏ ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ, ਹਰਜਿੰਦਰ ਸਿੰਘ ਧਵਨ ਸਮੇਤ ਅਸਟੇਟ ਆਫ਼ਿਸ, ਭੌਂ ਪ੍ਰਾਪਤੀ ਕੁਲੈਕਟਰ, ਇੰਜੀਨੀਅਰਿੰਗ ਵਿੰਗ ਅਤੇ ਹੋਰ ਸ਼ਾਖਾਵਾਂ ਦੇ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …