
ਆਜ਼ਾਦ ਗਰੁੱਪ ਦੀ ਕੌਂਸਲਰ ਰਮਨਪ੍ਰੀਤ ਕੁੰਭੜਾ ਨੇ ਲੋੜਵੰਦ ਅੌਰਤ ਨੂੰ ਦਿੱਤੀ ਵ੍ਹੀਲਚੇਅਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਆਜ਼ਾਦ ਗਰੁੱਪ ਦੇ ਮੁਖੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਅੱਜ ਇੱਥੋਂ ਦੇ ਵਾਰਡ ਨੰਬਰ-28 ਦੀ ਆਜ਼ਾਦ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਵੱਲੋਂ ਇਕ ਲੋੜਵੰਦ ਅੌਰਤ ਨੂੰ ਵ੍ਹੀਲਚੇਅਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਜ਼ਾਦ ਗਰੁੱਪ ਵੱਲੋਂ ਲੋੜਵੰਦਾਂ ਦੀ ਮਦਦ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕਰੋਨਾ ਮਹਾਮਾਰੀ ਦੌਰਾਨ ਲੋਕਾਂ ਦੇ ਬਚਾਅ ਲਈ ਜਿੱਥੇ ਨਗਰ ਨਿਗਮ ਅਧੀਨ ਆਉਂਦੇ ਏਰੀਆ ਸਮੇਤ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਨੂੰ ਸੈਨੇਟਾਈਜ਼ ਕੀਤਾ ਗਿਆ ਹੈ ਅਤੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਅਤੇ ਆਕਸੀਜਨ ਦਾ ਪ੍ਰਬੰਧ ਕਰਕੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਕਤ ਲੋੜਵੰਦ ਅੌਰਤ ਬਾਰੇ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਤਾਂ ਉਨ੍ਹਾਂ ਬਿਨਾਂ ਕੁੱਝ ਸੋਚੇ ਤੁਰੰਤ ਇਸ ਲੋੜਵੰਦ ਅੌਰਤ ਲਈ ਟਰਾਈ ਸਾਈਕਲ ਮੁਹੱਈਆ ਕਰਵਾ ਦਿੱਤੀ।
ਇਸ ਮੌਕੇ ਹਰਮੇਸ਼ ਸਿੰਘ ਕੁੰਭੜਾ, ਰਤਨ ਸਿੰਘ, ਗੁਰਨਾਮ ਸਿੰਘ, ਸੰਤ ਸਿੰਘ, ਭਿੰਦਾ, ਬਲਜੀਤ ਸਿੰਘ, ਜਸ਼ਨਦੀਪ ਸਿੰਘ, ਸਾਬਕਾ ਸਰਪੰਚ ਪਰਮਜੀਤ ਕੌਰ, ਸਾਬਕਾ ਪੰਚ ਸਵਰਨ ਕੌਰ, ਪਿਆਰੀ ਦੇਵੀ, ਦਲਜੀਤ ਕੌਰ ਅਤੇ ਰਿੰਪੀ ਹਾਜ਼ਰ ਸਨ।