ਉੱਦਮੀਆਂ ਦੇ ‘ਵਿਕਾਸ’ ਨੂੰ ਹੋਰ ਤੇਜ਼ ਕਰਨ ਲਈ ਗ੍ਰੋਥਰੇਟਰ ਪ੍ਰੋਗਰਾਮ ਉਲੀਕਿਆ: ਤੇਜਵੀਰ ਸਿੰਘ

ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਦੀ ਪ੍ਰਧਾਨਗੀ ਹੇਠ ਉੱਦਮੀਆਂ ਨਾਲ ਵਿਸ਼ੇਸ਼ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
‘ਗਰੋਥਰੇਟਰ ਲੁਧਿਆਣਾ’ ਦੀ ਸਫਲਤਾ ਤੋਂ ਬਾਅਦ ਇੱਕ 6 ਮਹੀਨਿਆਂ ਦਾ ਵਪਾਰਕ ਵਾਧਾ ਪ੍ਰੋਗਰਾਮ ਗਲੋਬਲ ਅਲਾਇੰਸ ਫਾਰ ਮਾਸ ਐਂਟਰਪ੍ਰੀਨਿਓਰਸ਼ਿਪ (GAME) ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਨਾਲ ਸਾਂਝੇਦਾਰੀ ਵਿੱਚ ਅਤੇ ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ਼ ਇੰਡੀਆ (SIDBI) ਦੇ ਸਹਿਯੋਗ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਪ੍ਰੋਗਰਾਮ ਦੇ ਵਿਸਤਾਰ ਦੀ ਯੋਜਨਾ ਬਣਾਈ ਗਈ ਹੈ।
ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੁਹਾਲੀ ਵਿਖੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿੱਚ ਸੀਨੀਅਰ ਸਰਕਾਰੀ ਅਧਿਕਾਰੀ ਅਤੇ ਸਥਾਨਕ ਉਦਯੋਗ ਐਸੋਸੀਏਸ਼ਨਾਂ ਦੇ ਮੈਂਬਰ ਹਾਜ਼ਰ ਸਨ। ਸ੍ਰੀਮਤੀ ਪਦਮਸੁਧਾ ਚੰਦਰਸ਼ੇਖਰ ਮੀਤ ਪ੍ਰਧਾਨ ਗੇਮ, ਉਪਕਾਰ ਸਿੰਘ ਆਹੂਜਾ ਪ੍ਰਧਾਨ ਸੀਆਈਸੀਯੂ ਅਤੇ ਸਚਿਤ ਜੈਨ ਐਮਡੀ ਵਰਦਮਨ ਸਪੈਸ਼ਲ ਸਟੀਲਜ਼ ਮੀਟਿੰਗ ਵਿੱਚ ਮੌਜੂਦ ਸਨ।
ਸ੍ਰੀ ਤੇਜਵੀਰ ਸਿੰਘ ਨੇ ਕਿਹਾ ਕਿ ਪ੍ਰੋਗਰਾਮ ਉੱਭਰਦੇ ਉੱਦਮੀਆਂ ਲਈ ਆਪਣੇ ਕਾਰੋਬਾਰਾਂ ਨੂੰ ਵਧਾਉਣ ਲਈ ਬਣਾਇਆ ਗਿਆ ਹੈ, ਜਿਸ ਦਾ ਮਨੋਰਥ ਪੰਜਾਬ ਵਿੱਚ ਉੱਦਮਤਾ ਦੇ ਵਿਕਾਸ ਲਈ ਇੱਕ ਸੰਪੰਨ ਵਿਕਾਸ ਈਕੋਸਿਸਟਮ ਨੂੰ ਵਿਕਸਤ ਕਰਨਾ ਹੈ। ਉਦਯੋਗ ਅਤੇ ਵਣਜ ਵਿਭਾਗ ਵੱਲੋਂ ਇਸ ਕਾਰਜ ਲਈ MSM5s ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਰਿਆਤਾ ਦੇ ਕੇ ਮਜ਼ਬੂਤ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਵਿੱਚ ਮੋਹਰੀ ਰੋਲ ਅਦਾ ਕਰ ਰਿਹਾ ਹੈ। ਸਾਡਾ ਉਦੇਸ਼ ਉੱਦਮੀਆਂ ਨੂੰ ਉਨ੍ਹਾਂ ਦੇ ਕਾਰੋਬਾਰਾਂ ਨੂੰ ਵਧਣ-ਫੁੱਲਣ ਲਈ ਸ਼ਕਤੀ ਪ੍ਰਦਾਨ ਕਰਨਾ ਹੈ।
ਡੀਸੀ ਮੁਹਾਲੀ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮੁਹਾਲੀ ਵਿੱਚ ਵਪਾਰ ਲਗਾਉਣ ਅਤੇ ਇਸ ਨੂੰ ਵਧਾਉਣ ਦੀਆਂ ਬਹੁਤ ਸੰਭਾਵਨਾਵਾਂ ਹਨ। ਜਿਸ ਲਈ ਸਥਾਨਕ ਕਾਰੋਬਾਰਾਂ ਦੇ ਵਿਕਾਸ ਲਈ ਇੱਕ ਮਜ਼ਬੂਤ ਸਮਰੱਥਾ ਨਿਰਮਾਣ ਢਾਂਚੇ ਦੀ ਸਖ਼ਤ ਲੋੜ ਹੈ। ਸਥਾਨਕ ਰੁਜ਼ਗਾਰ ਸਿਰਜਣ, ਆਰਥਿਕ ਵਿਕਾਸ ਅਤੇ ਪੂੰਜੀ ਨਿਰਮਾਣ ਵਿੱਚ ਸਹਾਇਤਾ ਕਰਨ ਵਿੱਚ MSM5s ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਮੋਹਾਲੀ ਦਾ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਉੱਦਮੀਆਂ ਅਤੇ ਉਨ੍ਹਾਂ ਦੇ ਉਦਯੋਗਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਤੱਤਪਰ ਹੈ। ਅਸੀਂ ਸਥਾਨਕ ਉੱਦਮੀਆਂ ਦੇ ਸਹਿਯੋਗ ਨਾਲ ਵੱਖ-ਵੱਖ ਖੇਤਰਾਂ ਵਿੱਚ ਉੱਦਮੀਆਂ ਦੇ ਵਿਕਾਸ ਨੂੰ ਸਮਰਥਨ ਦੇਣ ਲਈ ਇੱਕ ਗਤੀਸ਼ੀਲ ਅਤੇ ਅਨੁਕੂਲ ਮਾਹੌਲ ਦਾ ਟੀਚਾ ਰੱਖ ਰਹੇ ਹਾਂ।’’
ਸ੍ਰੀਮਤੀ ਤਪਿੰਦਰ ਕੌਰ ਘੁੰਮਣ ਗਵਰਨੈਂਸ ਫੈਲੋ, ਜੋ ਕਿ ਪੰਜਾਬ ਸਰਕਾਰ ਦੀ ਨੋਡਲ ਪ੍ਰੋਗਰਾਮ ਅਫ਼ਸਰ ਹੈ ਨੇ ਦੱਸਿਆ ਕਿ ਲੁਧਿਆਣਾ ਵਿੱਚ ਗਰੋਥਰੇਟਰ ਦੇ ਪਹਿਲੇ ਸਮੂਹ ਦੇ ਦੌਰਾਨ ਭਾਗ ਲੈਣ ਵਾਲੀਆਂ ਕੰਪਨੀਆਂ (ਐਮਐਸਐਮਈਐਸ) ’ਚੋਂ 63 ਫੀਸਦੀ ਨੇ ਸਾਰੇ ਕਾਰੋਬਾਰੀ ਮਾਡਲ ਕਿਸਮਾਂ ਵਿੱਚ ਗਾਹਕਾਂ ਵਿੱਚ ਵਾਧਾ ਦਰਜ ਕੀਤਾ। ਇਹ ਪ੍ਰੋਗਰਾਮ ਹੋਣਹਾਰ ਜਨਤਕ ਉੱਦਮੀਆਂ ਨੂੰ ਉਨ੍ਹਾਂ ਦੇ ਕਾਰੋਬਾਰਾਂ ਨੂੰ ਹੋਰ ਵਧਾਉਣ ਵਿੱਚ ਮਦਦ ਕਰਨ ਵਿੱਚ ਉਨ੍ਹਾਂ ਦੀ ਉਤਪਾਦਕਤਾ, ਕੁਸ਼ਲਤਾ ਅਤੇ ਮੁਨਾਫ਼ੇ ਵਿੱਚ ਸੁਧਾਰ ਕਰਨ ਵਿੱਚ ਸਹਾਇਤਾ ਕਰਦਾ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…