Nabaz-e-punjab.com

ਨੌਜਵਾਨ ਪੀੜ੍ਹੀ ਨੂੰ ਧਰਮ ਨਾਲ ਜੋੜਨ ਲਈ ਯੋਗ ਅਗਵਾਈ ਦੀ ਲੋੜ: ਭਾਈ ਜਤਿੰਦਰਪਾਲ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਨਵੀਂ ਪੀੜ੍ਹੀ ਨੂੰ ਧਰਮ ਨਾਲ ਜੋੜ੍ਹ ਕੇ ਰੱਖਣ ਲਈ ਯੋਗ ਅਗਵਾਈ ਦੀ ਲੋੜ ਹੈ। ਅੱਜ ਇੱਥੇ ਹੋਈ ਵਿਸ਼ੇਸ਼ ਮੀਟਿੰਗ ਵਿੱਚ ਸਿੱਖ ਧਰਮ ਦੇ ਪ੍ਰਚਾਰ ਨੂੰ ਲੈ ਕੇ ਵੱਖ ਵੱਖ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਕਰਵਾਏ ਜਾਣ ਵਾਲੇ ਧਾਰਮਿਕ ਅਤੇ ਗੁਰਮਤਿ ਸਮਾਗਮਾਂ ਦੀ ਰੂਪਰੇਖਾ ਵੀ ਉਲੀਕੀ ਗਈ।
ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਅਜੋਕੀ ਨੌਜਵਾਨ ਪੀੜ੍ਹੀ ਆਪਣੇ ਧਰਮ ਅਤੇ ਵਿਰਸੇ ਤੋਂ ਅਣਜਾਣ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਧਰਮ ਦੇ ਖ਼ਿਲਾਫ਼ ਨਹੀਂ ਹਨ, ਕਿਉਂਕਿ ਹਰੇਕ ਧਰਮ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ। ਜਿਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਧਰਮ ਦੀ ਵੀ ਜਾਣਕਾਰੀ ਦੇਣੀ ਚਾਹੀਦੀ ਹੈ। ਮੀਟਿੰਗ ਵਿੱਚ ਗੁਰਦੇਵ ਸਿੰਘ ਬੈਂਸ, ਮਹਿੰਦਰ ਸਿੰਘ ਸੈਣੀ, ਡਾ. ਸੰਤ ਸਿੰਘ, ਜੋਗਿੰਦਰ ਸਿੰਘ ਬੈਦਵਾਨ, ਗਿਆਨ ਸਿੰਘ ਭੰਵਰਾ, ਸੁਰਿੰਦਰ ਸਿੰਘ ਖੋਖਰ, ਹਰਬੰਸ ਸਿੰਘ ਕੰਵਲ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …