Nabaz-e-punjab.com

ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦੀ ਸੁਰੱਖਿਆ ਬਾਰੇ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਮੁਹਾਲੀ ਏਅਰਪੋਰਟ ਥਾਣੇ ਦੇ ਐਸਐਚਓ ਇੰਸਪੈਕਟਰ ਬਲਜੀਤ ਸਿੰਘ ਵੱਲੋਂ ਹਵਾਈ ਅੱਡੇ ’ਤੇ ਤਾਇਨਾਤ ਵੱਖ ਵੱਖ ਮੁਲਾਜ਼ਮਾਂ ਮਾਲੀਆਂ ਅਤੇ ਸਫ਼ਾਈ ਕਰਮਚਾਰੀਆਂ ਅਤੇ ਦਫ਼ਤਰੀ ਸਟਾਫ਼ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਕਰਮਚਾਰੀਆਂ ਨੂੰ ਅਗਾਊਂ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਹਵਾਈ ਅੱਡੇ ਦੇ ਅੰਦਰ, ਬਾਹਰ ਪਾਰਕਿੰਗ ਜਾਂ ਆਸਪਾਸ ਕੋਈ ਵੀ ਲਾਵਾਰਿਸ ਚੀਜ਼ ਪਈ ਮਿਲਦੀ ਹੈ ਤਾਂ ਉਹ ਤੁਰੰਤ ਉਸ ਬਾਰੇ ਪੁਲੀਸ ਨੂੰ ਸੂਚਨਾ ਦੇਣ। ਉਨ੍ਹਾਂ ਕਰਮਚਾਰੀਆਂ ਨੂੰ ਆਖਿਆ ਕਿ ਉਹ ਆਪਣੇ ਵਾਹਨ ਨਿਰਧਾਰਿਤ ਪਾਰਕਿੰਗ ਵਿੱਚ ਖੜੇ ਕਰਨ। ਜੇਕਰ ਉਨ੍ਹਾਂ ਨੂੰ ਕਿਸੇ ਲਾਵਾਰਿਸ ਵਾਹਨ ਬਾਰੇ ਜਾਣਕਾਰੀ ਮਿਲੇ ਤਾਂ ਉਸ ਦੀ ਸੂਚਨਾ ਥਾਣੇ ਵਿੱਚ ਦਿੱਤੀ ਜਾਵੇ।
ਥਾਣਾ ਮੁਖੀ ਨੇ ਕਰਮਚਾਰੀਆਂ ਨੂੰ ਕਿਹਾ ਕਿ ਡਿਊਟੀ ਦੌਰਾਨ ਉਹ ਆਪਣੇ ਫੋਟੋ ਸ਼ਨਾਖ਼ਤੀ ਆਈਡੀ ਕਾਰਡ ਆਪਣੀ ਵਰਦੀ ਦੇ ਬਾਹਰ ਟੰਗੇ ਜਾਣ ਜਾਂ ਗਲੇ ਵਿੱਚ ਲਟਕਾ ਕੇ ਰੱਖੇ ਜਾਣ ਤਾਂ ਜੋ ਓਪਰੇ ਬੰਦੇ ਦੀ ਪਛਾਣ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਵਰਦੀ ਵਿੱਚ ਵੀ ਨਜ਼ਰ ਆਵੇ ਤਾਂ ਵੀ ਉਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਜਾਵੇ ਤਾਂ ਜੋ ਮੁਹਾਲੀ ਏਅਰਪੋਰਟ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…