Nabaz-e-punjab.com

ਔਰਤ ਦੀ ਦਸ਼ਾ ਨੂੰ ਪੇਸ਼ ਕਰਦੇ ਨਾਟਕ ‘ਗੁਲਬਾਨੋ’ ਦੀ ਪੇਸ਼ਕਾਰੀ ਰਹੀ ਖਿੱਚ ਦਾ ਕੇਂਦਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 11 ਜਨਵਰੀ:
ਮਾਰਕਫੈੱਡ ਵੱਲੋਂ ਬੀਤੀ ਸ਼ਾਮ ਮਾਰਕਫੈੱਡ ਦੇ ਵਿਹੜੇ ਵਿੱਚ ‘ਧੀਆਂ ਦੀ ਲੋਹੜੀ’ ਮਨਾਈ ਗਈ। ਇਸ ਮੌਕੇ ਸ਼ਾਨਦਾਰ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਮਾਰਕਫੈÎੱਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸਮਰਾ ਨੇ ਕੀਤੀ। ਲੋਹੜੀ ਦੀ ਧੂਣੀ ਬਾਲਦਿਆਂ ਮਾਰਕਫੈਡ ਮੁਲਾਜ਼ਮਾਂ ਦੇ ਘਰ ਪਿਛਲੇ ਇਕ ਸਾਲ ਦੇ ਸਮੇਂ ਦੌਰਾਨ ਨਵ ਜੰਮੀਆਂ ਬੱਚੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਰੂਪਕ ਕਲਾ ਮੰਚ ਦੀ ਅਦਾਕਾਰ ਸੰਗੀਤਾ ਗੁਪਤਾ ਨੇ ਇਕ ਸਮਾਜਿਕ ਨਾਟਕ ‘ਗੁਲਬਾਨੋ’ ਪੇਸ਼ ਕੀਤਾ, ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਸਰਹਾਇਆ ਗਿਆ। ਇਹ ਨਾਟਕ ਔਰਤ ਦੀ ਦਸ਼ਾ ਨੂੰ ਪੇਸ਼ ਕਰਦਾ ਸੀ ਜਿਹੜੀ ਅੱਲੜ ਉਮਰ ਕੀਤੀ ਇਕ ਗਲਤੀ ਦਾ ਸਾਰੀ ਉਮਰ ਖਮਿਆਜ਼ਾ ਭੁਗਤਦੀ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ• ਦੇ ਅੰਤਰ ਜ਼ੋਨਲ ਯੁਵਕ ਮੇਲੇ ਵਿੱਚ ਦੂਜੀ ਸਥਾਨ ਹਾਸਲ ਗੁਰੂ ਗੋਬਿੰਦ ਸਿੰਘ ਕਾਲਜ ਲੜਕੀਆਂ ਚੰਡੀਗੜ• ਦੀਆਂ ਵਿਦਿਆਰਥਣਾਂ ਵੱਲੋਂ ਇਹ ਨਾਟਕ ਖੇਡਿਆ ਗਿਆ।
ਇਸ ਮੌਕੇ ਮਾਰਕਫੈੱਡ ਦੇ ਕਰਮਚਾਰੀ ਰਜਿੰਦਰ ਗੌਰੀਆ ਅਤੇ ਅਮਰ ਸਿੰਘ ਵੱਲੋਂ ਪੇਸ਼ ਕੀਤੇ ਗਏ ਢੁਕਵੇਂ ਗੀਤ ਅਤੇ ਢੋਲਾ ਵੀ ਖੂਬ ਰਹੇ। ਇਸ ਮੌਕੇ ਲੋਕ ਗਾਇਕ ਭੁਪਿੰਦਰ ਬੱਬਲ ਤੇ ਸੱਤੀ ਵੱਲੋਂ ਲੋਕ ਗੀਤਾਂ ਨਾਲ ਰੰਗ ਬੰਨਿ•ਆ ਗਿਆ।
ਸ. ਸਮਰਾ ਨੇ ਆਪਣੀ ਪ੍ਰਧਾਨਗੀ ਭਾਸ਼ਨ ਵਿੱਚ ਲੋਹੜੀ ਦੇ ਮੌਕੇ ਮਾਰਕਫੈੱਡ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਮੰਗ ਹੈ ਅਤੇ ਅਜਿਹੇ ਸਮਾਗਮਾਂ ਨਾਲ ਸਮਾਜ ਵਿੱਚ ਲਿੰਗ ਅਨੁਪਾਤ ਬਰਕਰਾਰ ਰੱਖਣ ਲਈ ਅਤੇ ਭਰੂਣ-ਹੱਤਿਆ ਰੋਕਣ ਲਈ ਚੰਗੀ ਸੇਧ ਮਿਲਦੀ ਹੈ।
ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਨੇ ਮਾਰਕਫੈੱਡ ਐਜੂਕੇਸ਼ਨਲ ਤੇ ਵੈਲਫੇਅਰ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜਿਕ ਸਮਾਗਮਾਂ ਨਾਲ ਅਦਾਰੇ ਦੀ ਇਕਮੁੱਠਤਾ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਗਟਾਵਾ ਕਰਨ ਲਈ ਚੰਗਾ ਮੌਕਾ ਮਿਲਦਾ ਹੈ। ਉਨ•ਾਂ ਵਧੀਕ ਪ੍ਰਬੰਧ ਨਿਰਦੇਸ਼ਕ (ਡੀ.) ਮਾਰਕਫੈੱਡ ਸ੍ਰੀ ਬਾਲ ਮੁਕੰਦ ਸ਼ਰਮਾ ਨੂੰ ਆਖਿਆ ਕਿ ਵੱਧ ਤੋਂ ਵੱਧ ਅਧਿਕਾਰੀਆਂ ਦੀ ਸ਼ਮੂਲੀਅਤ ਕਰਵਾ ਕੇ ਅਜਿਹੇ ਸਮਾਜਿਕ ਸਮਾਗਮ ਜਾਰੀ ਰੱਖੇ ਜਾਣ।
ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੇ ਮਾਰਕਫੈੱਡ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦੇ ਕਿਹਾ ਕਿ ਚੰਗਾ ਲੱਗਦਾ ਹੈ ਜਦੋਂ ਪੰਜਾਬ ਸਰਕਾਰ ਦੇ ਅਦਾਰੇ ਆਪਣੀਆਂ ਵਪਾਰਿਕ ਤੇ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਦੇ ਨਾਲ ਨਾਲ ਸਮਾਜਿਕ ਜ਼ਿੰਮੇਵਾਰੀਆਂ ਵੀ ਜ਼ੋਰ-ਸ਼ੋਰ ਨਾਲ ਨਿਭਾਉਂਦੇ ਹਨ।
ਇਸ ਪ੍ਰੋਗਰਾਮ ਦੌਰਾਨ ਸ. ਸਮਰਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਸ੍ਰੀ ਵਰੁਣ ਰੂਜਮ ਤੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਰਾਹੁਲ ਗੁਪਤਾ ਵੱਲੋਂ ਪਾਇਆ ਭੰਗੜਾ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਸ੍ਰੀਮਤੀ ਸਮਰਾ ਤੇ ਸ੍ਰੀਮਤੀ ਗਰਗ ਵੀ ਹਾਜ਼ਰ ਸਨ। ਮਾਰਕਫੈੱਡ ਦੇ ਵਧੀਕ ਪ੍ਰਬੰਧ ਨਿਰਦੇਸ਼ਕ ਬਾਲ ਮੁਕੰਦ ਸ਼ਰਮਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸੁਰੇਸ਼ ਗਰਗ ਅਤੇ ਸੁਭਾਸ਼ ਭਾਸਕਰ ਨੇ ਪ੍ਰੋਗਰਾਮ ਦਾ ਮੰਚ ਸੰਚਾਲਨ ਕੀਤਾ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …