Share on Facebook Share on Twitter Share on Google+ Share on Pinterest Share on Linkedin ਗੁਰਦਾਸਪੁਰ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਮੇਜਰ ਖਜੂਰੀਆ ਚੋਣ ਜਿੱਤ ਕੇ ਸਿਰਜਣਗੇ ਇਤਿਹਾਸ: ਸ਼ੇਰਗਿੱਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਅਕਤੂਬਰ: ਲੋਕ ਸਭਾ ਹਲਕਾ ਗੁਰਦਾਸਪੁਰ ਵਿਚ 11 ਅਕਤੂਬਰ ਨੂੰ ਹੋਣ ਜਾ ਰਹੀ ਉੱਪ ਚੋਣ ਵਿੱਚ ‘ਆਪ’ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ ਖਜੂਰੀਆ ਜਿੱਤ ਦਰਜ਼ ਕਰਕੇ ਇਤਿਹਾਸ ਸਿਰਜਣਗੇ ਇਹ ਪ੍ਰਗਟਾਵਾ ਨਰਿੰਦਰ ਸਿੰਘ ਸ਼ੇਰਗਿੱਲ ਪ੍ਰਧਾਨ ਆਮ ਆਦਮੀ ਪਾਰਟੀ ਜਿਲ੍ਹਾ ਮੋਹਾਲੀ ਨੇ ਗੁਰਦਾਸਪੁਰ ਵਿਖੇ ਚੋਣ ਪ੍ਰਚਾਰ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਕਾਫਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਜਿਸ ਨੂੰ ਦੇਖਦਿਆਂ ਸਾਫ਼ ਹੈ ਗੁਰਦਾਸਪੁਰ ਉੱਪ ਚੋਣ ਵਿਚ ਪਾਰਟੀ ਉਮੀਦਵਾਰ ਵੱਡੀ ਜਿੱਤ ਦਰਜ਼ ਕਰਕੇ ਇਤਿਹਾਸ ਸਿਰਜਣਗੇ। ਸ਼ੇਰਗਿੱਲ ਨੇ ਕਿਹਾ ਕਿ ਲੋਕ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ ਜਿਸ ਕਾਰਨ ਹੁਣ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾ ਵਿਚ ‘ਆਪ’ ਸਭ ਤੋਂ ਵੱਧ ਸੀਟਾਂ ਲੈਕੇ ਦੇਸ਼ ਅੰਦਰ ਇੱਕ ਬਦਲਾਅ ਤਹਿਤ ਸਰਕਾਰ ਬਣਾਉਣ ਵਿਚ ਸਫਲ ਹੋਵੇਗੀ ਜਿਸ ਦਾ ਮੁੱਢ ਬੰਨ ਚੁੱਕਾ ਹੈ। ਇਸ ਮੌਕੇ ਮੇਜਰ ਸਿੰਘ ਝਿੰਗੜਾਂ, ਦਿਲਾਵਰ ਸਿੰਘ, ਮਨਜੀਤ ਸਿੰਘ ਘੁੰਮਣ, ਨਰਾਤਾ ਸਿੰਘ, ਰਾਣਾ, ਬਲਵਿੰਦਰ ਸਿੰਘ ਸ਼ਾਹੀ, ਹਰਮਨ ਹੁੰਦਲ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਬਿੰਦਾ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ