nabaz-e-punjab.com

ਗੁਰਦੀਪ ਸਿੰਘ ਨੇ ਨਗਰ ਕੌਂਸਲ ਕੁਰਾਲੀ ਦੇ ਕਾਰਜਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਜੂਨ:
ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦਫ਼ਤਰ ਵਿਖੇ ਜਗਰਾਓਂ ਤੋਂ ਬਦਲ ਕੇ ਆਏ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਅਹੁਦਾ ਸੰਭਾਲ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਚੱਲ ਰਹੇ ਵਿਕਾਸ ਯੋਜਨਾਬੱਧ ਤਰੀਕੇ ਨਾਲ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਟਿਊਬਲਾਂ ਦੇ ਅਧੂਰੇ ਕੰਮ ਨੂੰ ਪੂਰਾ ਕਰਨ ਲਈ ਗਮਾਡਾ ਨਾਲ ਰਾਬਤਾ ਕਰਕੇ ਕੰਮ ਕੰਮ ਪੂਰੇ ਕਰਵਾਏ ਜਾਣਗੇ ਅਤੇ ਨਾਲ ਹੀ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਗੰਦੇ ਨਾਲਿਆਂ ਦੀ ਸਫਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪਾਰਕਾਂ ਦੇ ਸੁੰਦਰੀਕਰਨ ਲਈ ਅਹਿਮ ਯੋਜਨਾਵਾਂ ਉਲੀਕੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਪਾਰਕਾਂ ਵਿਚ ਵੱਧ ਤੋਂ ਵੱਧ ਸਹੂਲਤਾਂ ਮਿਲ ਸਕਣ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਵਿਕਾਸ ਕਾਰਜਾਂ ਵਿਚ ਬਣਦਾ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…