ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿੱਚ ਗੁਰਮਤਿ ਸਮਾਗਮ ਦੇ ਦੂਜੇ ਦਿਨ ਅੱਖਾਂ ਦੀ ਮੁਫ਼ਤ ਜਾਂਚ ਕੈਂਪ

ਸਮਾਗਮ ਵਿੱਚ ਵੱਖ ਵੱਖ ਰਾਗੀ ਤੇ ਢਾਡੀ ਜਥਿਆਂ ਨੇ ਕਥਾ, ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਇੱਥੋਂ ਦੇ ਗੁਰਮਤਿ ਸਮਾਗਮ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਆਯੋਜਿਤ ਚਾਰ ਰੋਜ਼ਾਨਾ ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਅੱਖਾਂ ਦਾ ਮੁਫ਼ਤ ਮੈਗਾ ਸਰਜਰੀ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਭਾਈ ਗੁਰਮੀਤ ਸਿੰਘ ਅਤੇ ਭਾਈ ਅਮਰਦੀਪ ਸਿੰਘ ਅਤੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਏ.ਕੇ. ਸੂਰੀ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਜ਼ਿਲ੍ਹੇ ਦੀ ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਨੇ ਕੀਤਾ। ਇਸ ਕੈਂਪ ਵਿੱਚ 621 ਮਰੀਜ਼ਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਵਿੱਚ 167 ਮਰੀਜ਼ਾਂ ਦੀ ਅੱਖਾਂ ਦੇ ਅਪ੍ਰੇਸ਼ਨ ਲਈ ਚੋਣ ਕੀਤੀ ਗਈ।
ਉਧਰ, ਅੱਜ ਸਮਾਗਮ ਦੌਰਾਨ ਭਾਈ ਤੇਜਿੰਦਰ ਸਿੰਘ ਸ਼ਿਮਲੇ ਵਾਲੇ, ਭਾਈ ਪ੍ਰਦੀਪ ਸਿੰਘ ਹੈੱਡ ਗ੍ਰੰਥੀ ਤੇ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ, ਭਾਈ ਜਸਵਿੰਦਰ ਸਿੰਘ ਹੈੱਡ ਗ੍ਰੰਥੀ ਤੇ ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਚਾ ਧੰਨ ਸਾਹਿਬ ਮੁਹਾਲੀ, ਭਾਈ ਜਗਜੀਤ ਸਿੰਘ ਹੈੱਡ ਗ੍ਰੰਥੀ ਤੇ ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ, ਭਾਈ ਪਵਿੱਤਰਪਾਲ ਸਿੰਘ ਹੈੱਡ ਗ੍ਰੰਥੀ ਤੇ ਭਾਈ ਸੁਖਦੀਪ ਸਿੰਘ ਹਜ਼ੂਰੀ ਰਾਗੀ ਚੰਡੀਗੜ੍ਹ, ਭਾਈ ਸੁਰਿੰਦਰ ਸਿੰਘ ਗੌਰੀ ਦੁਬਈ ਵਾਲੇ, ਭਾਈ ਮਹਿਲ ਸਿੰਘ ਕਵੀਸ਼ਰੀ ਜਥਾ, ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਢਾਡੀ ਜਥਾ, ਭਾਈ ਹਰਵਿੰਦਰ ਸਿੰਘ ਸੋਹਾਣੇ ਵਾਲੇ, ਭਾਈ ਬੂਟਾ ਸਿੰਘ ਹੈੱਡ ਗ੍ਰੰਥੀ ਤੇ ਭਾਈ ਗੁਰਦਿੱਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਪੰਜੋਖਰਾ ਸਾਹਿਬ, ਅੰਬਾਲਾ, ਭਾਈ ਦੇਸ਼ਦੀਪ ਸਿੰਘ ਆਸਟ੍ਰੇਲੀਆ ਵਾਲੇ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ, ਦਿੱਲੀ, ਭਾਈ ਰਵਿੰਦਰ ਸਿੰਘ ਦਿੱਲੀ ਵਾਲੇ, ਭਾਈ ਹਰਿੰਦਰ ਸਿੰਘ ਜੀ ਅੰਮ੍ਰਿਤਸਰ ਵਾਲੇ, ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ ਵਾਲੇ ਕਥਾ, ਕੀਰਤਨ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਉਨ੍ਹਾਂ ਨੇ ਦੱਸਿਆ ਕਿ 24 ਮਾਰਚ ਦਿਨ ਸ਼ਨੀਵਾਰ ਨੂੰ ਮਹਾਨ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ, ਜਿਸ ਵਿੱਚ ਭਾਰੀ ਗਿਣਤੀ ਪ੍ਰਾਣੀ ਗੁਰੂ ਦੇ ਲੜ ਲੱਗਣਗੇ। ਇਸ ਤੋਂ ਇਲਾਵਾ ਸਮਾਗਮ ਦੌਰਾਨ ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਰਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁ. ਸ੍ਰੀ ਬੰਗਲਾ ਸਾਹਿਬ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲੇ, ਭਾਈ ਉਂਕਾਰ ਸਿੰਘ ਊਨੇ ਵਾਲੇ, ਭਾਈ ਕੁਲਬੀਰ ਸਿੰਘ ਫਾਜ਼ਿਲਕਾ ਵਾਲੇ, ਭਾਈ ਵਿਨੀਤ ਸਿੰਘ ਤੇ ਭਾਈ ਕਰਮਜੀਤ ਸਿੰਘ ਦਿੱਲੀ ਵਾਲੇ, ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ, ਸਿੰਘ ਸਾਹਿਬ ਗਿ. ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਤਜਿੰਦਰ ਸਿੰਘ ਖੰਨੇਵਾਲੇ, ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਭਾਈ ਪਿੰਦਰਪਾਲ ਸਿੰਘ ਹਾਜ਼ਰੀ ਭਰਨਗੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…