Nabaz-e-punjab.com

ਗੁਰਦੁਆਰਾ ਫਤਹਿ-ਏ-ਜੰਗ ਚੱਪੜਚਿੜੀ ਵਿੱਚ ਦਸਵੀਂ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿਖੇ ਸਨਿੱਚਰਵਾਰ ਨੂੰ ਦਸਵੀਂ ਦਾ ਦਿਹਾੜਾ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਚੱਪੜਚਿੜੀ ਸਮਾਗਮ ਵਿੱਚ ਪ੍ਰਸਿੱਧ ਢਾਡੀ ਜਥਾ ਗੁਰਦੀਪ ਸਿੰਘ ਲੋਹਾਰਾ ਸਮੇਤ ਹੋਰ ਵੱਖ ਵੱਖ ਜਥਿਆਂ ਨੇ ਢਾਡੀ ਵਾਰਾਂ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਬੀਐਸਐਫ਼ ਦੇ ਡੀਆਈਜੀ ਆਈਪੀ ਭਾਟੀਆ, ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਮੀਤ ਪ੍ਰਧਾਨ ਮੋਹਨ ਸਿੰਘ, ਸਾਬਕਾ ਸਰਪੰਚ ਸੋਹਨ ਸਿੰਘ ਅਤੇ ਸੁਖਵਿੰਦਰ ਸਿੰਘ, ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਹਾਜ਼ਰ ਸਨ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਬਾਹਰ ਖੁੱਲ੍ਹੀ ਥਾਂ ਵਿੱਚ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…