nabaz-e-punjab.com

ਨਸ਼ੇ ਦੇ ਖਾਤਮੇ ਲਈ ਗੁਰਦੁਆਰਾ ਕਮੇਟੀਆਂ ਅੱਗੇ ਆਉਣ : ਗਰਚਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 14 ਜੁਲਾਈ:
ਨਸ਼ਿਆਂ ਦੇ ਦੈਂਤ ਨੇ ਬਹੁਤ ਬੁਰੀ ਤਰ੍ਹਾਂ ਨੌਜਵਾਨਾਂ ਨੂੰ ਜਕੜਿਆ ਹੋਇਆ ਹੈ। ਇਸ ਲਈ ਪਿੰਡਾਂ ਵਿੱਚ ਸਥਿਤ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ ਐਸ ਡੀ ਬੀਬੀ ਲਖਵਿੰਦਰ ਕੌਰ ਗਰਚਾ ਨੇ ਸੰਬੋਧਨ ਕਰਦਿਆਂ ਕੀਤਾ। ਖਰੜ ਵਿੱਚ ਬੀਬੀ ਗਰਚਾ ਆਪਣੇ ਸਮਰਥਕਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਬੀਬੀ ਗਰਚਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਨਸ਼ੇ ਨੇ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ ਅਤੇ ਪੇਂਡੂ ਨੌਜਵਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਹਨਾਂ ਨਸ਼ੇੜੀ ਨੌਜਵਾਨਾਂ ਨੂੰ ਪਿਆਰ ਨਾਲ ਸਮਝਾ ਬੁਝਾ ਕੇ ਨਸ਼ੇ ਤੋੱ ਦੂਰ ਕੀਤਾ ਜਾ ਸਕਦਾ ਹੈ। ਇਸ ਕੰਮ ਵਿੱਚ ਵੱਖ ਵੱਖ ਪਿੰਡਾਂ ਵਿੱਚ ਬਣੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇੋਟੀਆਂ ਉਸਾਰੂ ਰੋਲ ਅਦਾ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਉਨ੍ਹਾਂ ਨੂੰ ਧਰਮ ਦੇ ਮਾਰਗ ਉਪਰ ਚਲਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। ਵੱਖ ਵੱਖ ਪਿੰਡਾਂ ਵਿੱਚ ਸਥਿਤ ਗੁਰਧਾਮਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਚਾਹੀਦਾ ਹੈ ਕਿ ਉਹ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਧਰਮ ਦੇ ਲੜ ਲਾਉਣ ਅਤੇ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਇਸ ਮੌਕੇ ਭੁਪਿੰਦਰ ਸ਼ਰਮਾ, ਹਰਜੀਤ ਸਿੰਘ ਗੰਜਾ, ਅਸ਼ੋਕ ਕੋਹਲੀ, ਬਿੱਟੂ ਪੜੌਲ, ਗੁਰਦੀਪ ਕੌਰ, ਸਨਬੀਰ ਸਿੰਘ, ਬਲਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਸੁਖਪਾਲ ਸਿੰਘ, ਪੀਟਰ ਮਸੀਹ, ਅਮਨਦੀਪ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…