Nabaz-e-punjab.com

ਗੁਰਦੁਆਰਾ ਵਿਵਾਦ: ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਕਿਸਮ ਦੀ ਦਖ਼ਲਅੰਦਾਜ਼ੀ ਨਹੀਂ ਕੀਤੀ ਜਾ ਰਹੀ: ਮੈਨੇਜਰ

ਦਰਸ਼ਨ ਸਿੰਘ ਸੋਢੀ/ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 17 ਜੁਲਾਈ
ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੇ ਵਿਵਾਦ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਵੱਲੋਂ ਜੋ ਕੁੜ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਸਰਾਸਰ ਗਲਤ ਅਤੇ ਬੇਬੁਨਿਆਦ ਹੈ। ਐਸਜੀਪੀਸੀ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਕਿਸੇ ਵੀ ਕਿਸਮ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਕੀਤੀ ਜਾ ਰਹੀ ਹੈ। ਅੱਜ ਇੱਥੇ ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸਿੱਖਾਂ ਦੀ ਸਰਬਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫੇਜ਼-4 ਦੀਆਂ ਸੰਗਤਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਗਈ ਸੀ ਕਿ ਗੁਰਦੁਆਰਾ ਸਾਹਿਬ ਫੇਜ਼-4 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਆਪ ਹੁਦਰੀਆਂ ਕਰ ਰਿਹਾ ਹੈ। ਸਿੰਘ ਸਾਹਿਬ ਵੱਲੋਂ ਦੋਵਾਂ ਧਿਰਾਂ ਦਾ ਪੱਖ ਆਪਣੇ ਕੋਲ ਬੈਠਾ ਕੇ ਸੁਣਿਆ ਗਿਆ ਅਤੇ ਮੁਕੰਮਲ ਪੜਤਾਲ ਕਰਨ ਉਪਰੰਤ ਇਹ ਫੈਸਲਾ ਲਿਆ ਗਿਆ ਕਿ ਜਤਿੰਦਰਪਾਲ ਸਿੰਘ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਬਣਨ ਯੋਗ ਨਹੀਂ ਹਨ।
ਸਿੰਘ ਸਾਹਿਬ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਕਮੇਟੀ ਦਾ ਗਠਨ ਕਰਕੇ ਗੁਰਦੁਆਰਾ ਸਾਹਿਬ ਫੇਜ਼-4 ਮੋਹਾਲੀ ਦਾ ਪ੍ਰਬੰਧ ਜਿੰਨੀ ਦੇਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੁਬਾਰਾ ਚੋਣ ਨਹੀਂ ਹੋ ਜਾਦੀ, ਉੱਨੀ ਦੇਰ ਇਸ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਦੇਖ-ਰੇਖ ਕਰਨ ਲਈ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨੂੰ ਬਾਕੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਸਹਿਯੋਗੀ ਨਿਯੁਕਤ ਕੀਤਾ ਜਾਵੇ। ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਮਾਨਯੋਗ ਸਿੰਘ ਸਾਹਿਬ ਦੇ ਹੁਕਮਾ ਨੂੰ ਮੰਨਦਿਆਂ ਹੋਇਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਅਗਲੇਰੀ ਚੋਣ ਤੱਕ ਇੱਕ ਸਹਿਯੋਗੀ ਵਜੋਂ ਹੀ ਸੇਵਾ ਕੀਤੀ ਜਾਣੀ ਸੀ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੀ ਗੁਰਦੁਆਰਾ ਸਾਹਿਬ ਉੱਤੇ ਕਬਜ਼ਾ ਕਰਨ ਦੀ ਕੋਈ ਵੀ ਮਨਸਾ ਨਹੀਂ ਹੈ ਅਤੇ ਨਾ ਹੀ ਕੋਈ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਦਾ ਇਰਾਦਾ ਹੈ। ਜੇਪੀ ਸਿੰਘ ਅਦਾਲਤ ਅਤੇ ਸੰਗਤਾਂ ਨੂੰ ਗੁਮਰਾਹ ਕਰ ਰਿਹਾ ਹੈ। ਮੈਨੇਜਰ ਵੱਲੋਂ ਕਿਹਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਦੇ ਕਿਸੇ ਵੀ ਗੁਰਦੁਆਰਾ ਸਾਹਿਬ ਉੱਤੇ ਕਬਜ਼ਾ ਨਹੀਂ ਕੀਤਾ ਜਾਂਦਾ। ਇਸ ਗੁਰਦੁਆਰਾ ਸਾਹਿਬ ਵਿੱਚ ਵੀ ਸਿਰਫ਼ ਉਨ੍ਹਾਂ ਨੂੰ ਹੀ ਇਕੱਲੇ ਨੂੰ ਇੱਕ ਪ੍ਰਬੰਧਕ ਦੇ ਤੌਰ ’ਤੇ ਕਮੇਟੀ ਬਣਨ ਤੱਕ ਨਿਯੁਕਤ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …