nabaz-e-punjab.com

ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਲੜੀਵਾਰ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ:
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ 1 ਅਪਰੈਲ ਤੋਂ 9 ਅਪਰੈਲ ਤੱਕ ਰੋਜ਼ਾਨਾ ਰਬਾਬ ਤੋਂ ਨਗਾਰੇ ਤੱਕ ਦਾ ਸਫ਼ਰ (ਗੁਰਮਤਿ ਸਮਾਗਮ) ਕਰਵਾਇਆ ਜਾਵੇਗਾ। ਇਹ ਫੈਸਲਾ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਹੋਈ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿੱਚ ਲਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰੈਸ ਸਕੱਤਰ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਗੁਰਦੁਆਰਾ ਤਾਲਮੇਲ ਕਮੇਟੀ ਨਾਲ ਸਬੰਧਤ ਗੁਰਦੁਆਰਾ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਭਾਈ ਬਲਵਿੰਦਰ ਸਿੰਘ ਰੰਗੀਲਾ ਵੱਲੋਂ ਇਹ ਲੜੀਵਾਰ ਗੁਰਮਤਿ ਸਮਾਗਮ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਸ਼ਾਮ 7.30 ਵਜੇ ਤੋਂ ਰਾਤ 8.30 ਵਜੇ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਅਰੰਭਤਾ 1 ਅਪਰੈਲ ਨੂੰ ਗੁਰਦੁਆਰਾ ਨਾਨਕ ਦਰਬਾਰ ਸੈਕਟਰ-90\ਸੈਕਟਰ-91 ਤੋਂ ਹੋਵੇਗੀ। 2 ਅਪਰੈਲ ਨੂੰ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ-1, 3 ਅਪਰੈਲ ਨੂੰ ਗੁਰਦੁਆਰਾ ਬੀਬੀ ਭਾਨੀ ਜੀ ਫੇਜ਼-7, 4 ਅਪਰੈਲ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1, 5 ਅਪਰੈਲ ਨੂੰ ਗੁਰਦੁਆਰਾ ਸਾਹਿਬਵਾੜਾ ਫੇਜ਼-5, 6 ਅਪਰੈਲ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬੈਰੀਅਰ ਫੇਜ਼-1, 7 ਅਪਰੈਲ ਨੂੰ ਰਾਮਗੜ੍ਹੀਆ ਭਵਨ ਫੇਜ਼-3ਬੀ-1, 8 ਅਪਰੈਲ ਨੂੰ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਸਮਾਗਮ ਹੋਵੇਗਾ ਅਤੇ 9 ਅਪਰੈਲ ਨੂੰ ਅੰਤਿਮ ਪੜਾਅ ਵਿੱਚ ਅਖੀਰਲਾ ਸਮਾਗਮ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿੱਚ ਕਰਵਾਇਆ ਜਾਵੇਗਾ। ਕੋਰ ਕਮੇਟੀ ਦੀ ਇਸ ਮੀਟਿੰਗ ਵਿੱਚ ਮਨਜੀਤ ਸਿੰਘ ਮਾਨ, ਪ੍ਰੀਤਮ ਸਿੰਘ, ਕਰਮ ਸਿੰਘ ਬਬਰਾ, ਸੁਰਜੀਤ ਸਿੰਘ ਮਠਾਰੂ, ਅਮਰੀਕ ਸਿੰਘ, ਅਮਰਜੀਤ ਸਿੰਘ ਪਾਹਵਾ, ਦਿਆਲ ਸਿੰਘ, ਸੁਖਮਿੰਦਰ ਸਿੰਘ ਅਤੇ ਤਰਲੋਚਨ ਸਿੰਘ ਮੌਜੂਦ ਸਨ।

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…