Nabaz-e-punjab.com

ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ

ਪੰਥਕ ਮੁੱਦਿਆਂ ਅਤੇ ਹੋਰ ਅਹਿਮ ਫੈਸਲੇ ਲੈਣ ਲਈ 5 ਮੈਂਬਰੀ ਕੋਰ ਕਮੇਟੀ ਦਾ ਵੀ ਕੀਤਾ ਗਠਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਵੱਲੋਂ ਅੱਜ ਗੁਰਦੁਆਰਾ ਤਾਲਮੇਲ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਨਵੇਂ ਅਹੁਦੇਦਾਰਾਂ ਵਿੱਚ ਸ਼ਹਿਰ ਦੇ ਸਮੂਹ ਗੁਰਦੁਆਰਾ ਕਮੇਟੀਆਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਜਿਸ ਵਿੱਚ ਪ੍ਰਧਾਨ ਤੋਂ ਇਲਾਵਾ 10 ਸੀਨੀਅਰ ਮੀਤ ਪ੍ਰਧਾਨ, 9 ਮੀਤ ਪ੍ਰਧਾਨਾਂ ਸਮੇਤ ਇਕ ਸਕੱਤਰ ਜਨਰਲ, ਇਕ ਜਨਰਲ ਸਕੱਤਰ, ਵਿੱਤ ਸਕੱਤਰ ਅਤੇ ਪ੍ਰੈਸ ਸਕੱਤਰ ਆਦਿ ਅਹੁਦੇ ਸ਼ਾਮਲ ਹਨ।
ਸ੍ਰੀ ਜੋਗਿੰਦਰ ਸਿੰਘ ਸੋਂਧੀ ਨੇ ਦੱਸਿਆ ਕਿ ਗੁਰਦੁਆਰਾ ਤਾਲਮੇਲ ਕਮੇਟੀ ਦੇ ਸੰਵਿਧਾਨ ਅਨੁਸਾਰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ ਨੂੰ ਚੇਅਰਮੈਨ, ਪਰਮਜੀਤ ਸਿੰਘ ਗਿੱਲ ਨੂੰ ਸਕੱਤਰ ਜਰਨਲ, ਬਲਵਿੰਦਰ ਸਿੰਘ ਟੌਹੜਾ ਨੂੰ ਜਨਰਲ ਸਕੱਤਰ, ਸੁਰਜੀਤ ਸਿੰਘ ਨੂੰ ਸਕੱਤਰ, ਹਰਦੀਪ ਸਿੰਘ ਨੂੰ ਵਿੱਤ ਸਕੱਤਰ ਅਤੇ ਮਨਜੀਤ ਸਿੰਘ ਭੱਲਾ ਨੂੰ ਪ੍ਰੈਸ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਜਦੋਂਕਿ ਮਨਜੀਤ ਸਿੰਘ ਮਾਨ, ਪ੍ਰੀਤਮ ਸਿੰਘ, ਕਰਮ ਸਿੰਘ, ਮਨਮੋਹਨ ਸਿੰਘ, ਸਰਵਨ ਸਿੰਘ, ਸੋਹਨ ਸਿੰਘ, ਬਲਬੀਰ ਸਿੰਘ, ਜਸਵੰਤ ਸਿੰਘ, ਜਤਿੰਦਰਪਾਲ ਸਿੰਘ ਅਤੇ ਕਰਮ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਭੁਪਿੰਦਰ ਸਿੰਘ, ਨਿਸ਼ਾਨ ਸਿੰਘ, ਹਰਵਿੰਦਰ ਸਿੰਘ, ਸੁਰਿੰਦਰ ਸਿੰਘ, ਰਾਜਦੇਵ ਸਿੰਘ, ਅਜੀਤ ਸਿੰਘ, ਚੰਨਣ ਸਿੰਘ, ਅਮਰੀਕ ਸਿੰਘ ਸੈਕਟਰ-79 ਅਤੇ ਅਮਰੀਕ ਸਿੰਘ ਫੇਜ਼-3ਏ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬਾਬਾ ਉਮਰਾਓ ਸਿੰਘ ਨੂੰ ਧਰਮ ਪ੍ਰਚਾਰ ਕਮੇਟੀ ਦਾ ਸੰਚਾਲਕ ਥਾਪਿਆ ਗਿਆ ਹੈ ਅਤੇ ਸਤਪਾਲ ਸਿੰਘ, ਭੁਪਿੰਦਰ ਸਿੰਘ, ਨਰਿੰਦਰ ਸਿੰਘ, ਸ਼ੰਗਾਰਾ ਸਿੰਘ, ਨਰਿੰਦਰ ਸਿੰਘ, ਸੁਰਜੀਤ ਸਿੰਘ ਅਤੇ ਮਹਿੰਦਰ ਸਿੰਘ ਨੂੰ ਕਾਰਜਕਾਰੀ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਿੱਖ ਕੌਮ ਨਾਲ ਸਬੰਧਤ ਪੰਥਕ ਮਾਮਲਿਆਂ ’ਤੇ ਚਰਚਾ ਕਰਨ ਅਤੇ ਹੋਰ ਅਹਿਮ ਫੈਸਲੇ ਲੈਣ ਲਈ ਇਕ ਹਾਈ ਪਾਵਰ ਕੋਰ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ (ਸੋਂਧੀ) ਸਮੇਤ ਪਰਮਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਟੌਹੜਾ, ਮਨਜੀਤ ਸਿੰਘ ਮਾਨ ਅਤੇ ਮਨਜੀਤ ਸਿੰਘ ਭੱਲਾ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…