Nabaz-e-punjab.com

ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਤੇ ਵਿਕਾਸ ਲਈ ਗੁਰਦੁਆਰਾ ਤਾਲਮੇਲ ਕਮੇਟੀ ਨੇ ਜਾਗਰੂਕਤਾ ਰੈਲੀ ਕੱਢੀ

ਮੌਜੂਦਾ ਸਮੇਂ ਵਿੱਚ ਮਾਂ ਬੋਲੀ ਪੰਜਾਬੀ ਨੂੰ ਪੂਰਾ ਸਤਿਕਾਰ ਨਹੀਂ ਮਿਲ ਰਿਹਾ: ਸੋਂਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ:
ਗੁਰਦੁਅਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੇ ਫੈਸਲੇ ਅਨੁਸਾਰ ਮੁਹਾਲੀ ਦੀਆਂ ਸਮੂਹ ਗੁਰਦੁਆਰਾ ਕਮੇਟੀਆਂ ਵੱਲੋਂ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਅਤੇ ਵਿਕਾਸ ਅਤੇ ਹਰਮਨ ਪਿਆਰਤਾ ਲਈ ਜਾਗਰੂਕਤਾ ਰੈਲੀ ਕੱਢੀ ਗਈ। ਇੱਥੋਂ ਦੇ ਗੁਰਦੁਆਰਾ ਸਾਹਿਬ ਸਾਚਾ ਧੰਨ ਤੋਂ ਆਰੰਭ ਹੋਈ ਇਹ ਜਾਗਰੂਕਤਾ ਰੈਲੀ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ’ਚੋਂ ਹੁੰਦੀ ਹੋਈ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਪਹੁੰਚ ਕੇ ਸੰਪੂਰਨ ਹੋਈ। ਰੈਲੀ ਦੌਰਾਨ ਵੱਖ ਵੱਖ ਬੈਨਰਾਂ ਰਾਹੀ ਗੁਰਮੁੱਖੀ ਸਿੱਖੋ, ਗੁਰਮੁੱਖੀ ਬੋਲੋ, ਗੁਰਮੁੱਖੀ ਪੜੋ, ਮਾਂ ਬੋਲੀ ਨਾਲ ਪਿਆਰ ਕਰੋ, ਆਪਣੇ ਆਦਾਰਿਆਂ ਦੇ ਬੋਰਡ ਪੰਜਾਬੀ ਵਿੱਚ ਲਿਖੋ, ਮਾਂ ਬੋਲੀ ਪੰਜਾਬੀ ਨੂੰ ਅਪਣਾਓ ਚੰਗੀ ਸੋਝੀ ਗਿਆਨ ਵਧਾਓ ਆਦਿ ਨਾਅਰੇ ਲਗਾਏ ਗਏ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਸਾਡੇ ਗੁਰੂਆਂ, ਪੀਰਾਂ, ਫਕੀਰਾਂ, ਭਗਤਾਂ ਨੇ ਮਾਂ ਬੋਲੀ ਪੰਜਾਬੀ ਨੂੰ ਅਮੀਰ ਕੀਤਾ ਅਤੇ ਪੰਜਾਬੀ ਬੋਲੀ ਸੰਸਾਰ ਦੀਆਂ ਬਿਹਤਰੀਨ ਭਾਸ਼ਾਵਾਂ ਵਿੱਚ ਸ਼ਾਮਲ ਹੈ ਪ੍ਰੰਤੂ ਇਸ ਵੇਲੇ ਮਾਂ ਬੋਲੀ ਪੰਜਾਬੀ ਨੂੰ ਪੂਰਾ ਸਤਿਕਾਰ ਨਹੀਂ ਮਿਲ ਰਿਹਾ।
ਇਸ ਮੌਕੇ ਬੁਲਾਰਿਆਂ ਦੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਦਿਨੋ ਦਿਨ ਘੱਟ ਰਹੀ ਹੈ। ਭਾਵੇਂ ਪੰਜਾਬੀ ਲੋਕ ਦੁਨੀਆਂ ਦੇ ਹਰ ਕੋਨੇ ਵਿੱਚ ਫੈਲ ਗਏ ਹਨ ਪਰ ਪੰਜਾਬੀ ਭਾਸ਼ਾ ਫੈਲ ਨਹੀ ਰਹੀ। ਪੰਜਾਬੀ ਬੋਲਣ, ਪੜ੍ਹਨਾ ਅਤੇ ਲਿਖਣ ਦਾ ਮੋਹ ਘੱਟ ਰਿਹਾ ਹੈ ਜੋ ਚਿੰਤਾ ਦਾ ਵਿਸ਼ਾ ਹੈ। ਬੁਲਾਰਿਆਂ ਨੇ ਕਿਹਾ ਕਿ ਯੂਨੀਵਰਸਿਟੀਆਂ ,ਕਾਲਜਾਂ ਅਤੇ ਸਕੂਲਾਂ ਦੀਆਂ ਵੱਡੀਆਂ ਕਲਾਸਾਂ ਵਾਲੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿੱਚ ਗੱਲਬਾਤ ਕਰਨ ਦੀ ਥਾਂ ਆਪਣੀ ਮਾਂ ਬੋਲੀ ਪੰਜਾਬੀ ਵਿੱਚ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਅੰਗਰੇਜ਼ੀ ਤੋਂ ਵੱਧ ਪੁਰਾਣੀ ਹੈ। ਕੋਈ ਵੀ ਕੌਮ ਆਪਣੀ ਮਾਂ ਬੋਲੀ ਦੇ ਸਤਿਕਾਰ ਅਤੇ ਵਿਕਾਸ ਤੋਂ ਬਗੈਰ ਤਰੱਕੀ ਨਹੀ ਕਰ ਸਕਦੀ। ਰੈਲੀ ਦੌਰਾਨ ਅਪੀਲ ਕੀਤੀ ਗਈ ਕਿ ਸਾਨੂੰ ਆਪਣੇ ਘਰਾਂ ਦਫ਼ਤਰਾਂ ਅਤੇ ਹੋਰ ਸਥਾਨਾਂ ਤੇ ਮਾਂ ਬੋਲੀ ਪੰਜਾਬੀ ਹੀ ਬੋਲਣੀ ਚਾਹੀਦੀ ਹੈ ਅਤੇ ਆਪਣੇ ਘਰਾਂ, ਦੁਕਾਨਾਂ ਅਤੇ ਅਦਾਰਿਆਂ ਦੇ ਬੋਰਡ ਪੰਜਾਬੀ ਵਿੱਚ ਲਿਖਣੇ ਚਾਹੀਦੇ ਹਨ।
ਇਸ ਮੌਕੇ ਗੁਰਦੁਆਰਾ ਸਾਹਿਬ ਸਾਚਾ ਧਨ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਗੁਰਦੁਆਰਾ ਸਾਹਿਬ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਦਸਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਗੁਰੂ ਨਾਨਕ ਨਾਮ ਸੇਵਾ ਮਿਸ਼ਨ ਦੇ ਜਨਰਲ ਸਕੱਤਰ ਮਨਜੀਤ ਸਿੰਘ ਭੱਲਾ ਅਤੇ ਗੁਰਦੁਆਰਾ ਰਾਮਗੜ੍ਹੀਆ ਫੇਜ਼-3ਬੀ1 ਦੇ ਸਕੱਤਰ ਕਰਮ ਸਿੰਘ ਬਬਰਾ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਂਬਰ ਨਿਰਮਲਜੀਤ ਸਿੰਘ, ਹਰਪਾਲ ਸਿੰਘ ਸੋਢੀ, ਬਲਵੀਰ ਸਿੰਘ ਖਾਲਸਾ, ਸੋਹਨ ਸਿੰਘ, ਭੁਪਿੰਦਰ ਸਿੰਘ ਵਾਲੀਆ, ਸੁਰਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਾਧੂ ਸਿੰਘ ਲਾਂਬਾ, ਗੁਰਮੇਲ ਸਿੰਘ, ਕਿਰਪਾਲ ਸਿੰਘ, ਰਣਜੀਤ ਸਿੰਘ, ਅਮਰੀਕ ਸਿੰਘ, ਸੁਖਦੀਪ ਸਿੰਘ, ਬਲਜੀਤ ਸਿੰਘ, ਸਤਪਾਲ ਸਿੰਘ ਬਾਗੀ, ਪ੍ਰੀਤਮ ਸਿੰਘ, ਭੁਪਿੰਦਰ ਸਿੰਘ ਫੇਜ਼-6, ਲਾਲ ਸਿੰਘ, ਦਰਸ਼ਨ ਸਿੰਘ ਸਿੱਧੂ, ਸੁਰਜੀਤ ਸਿੰਘ ਸੇਖੋਂ, ਅਜੀਤ ਸਿੰਘ, ਈਸ਼ਰ ਸਿੰਘ, ਕਰਨੈਲ ਸਿੰਘ, ਨਿਸ਼ਾਨ ਸਿੰਘ, ਮਲਕੀਤ ਸਿੰਘ ਅਤੇ ਬਲਵਿੰਦਰ ਸਿੰਘ ਵੀ ਹਾਜਿਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …