Nabaz-e-punjab.com

ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਸੀਬੀਐਸਈ ਦੇ ਪੰਜਾਬੀ ਮਾਂ ਬੋਲੀ ਵਿਰੋਧੀ ਫੈਸਲੇ ਦੀ ਨਿਖੇਧੀ

ਪੰਜਾਬੀ ਮਾਂ ਬੋਲੀ ਦੇ ਮਾਣ ਸਨਮਾਨ ਲਈ ਸੂਬਾ ਸਰਕਾਰ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਜ਼ਰੂਰੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਇੱਥੋਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-2 ਵਿੱਚ ਹੋਈ। ਮੀਟਿੰਗ ਵਿੱਚ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਵੱਲੋਂ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਵਿਦਿਆਲਿਆਂ ਵਿੱਚ ਪੰਜਾਬੀ ਮਾਧਿਅਮ ਵਾਲੇ ਕੁਝ ਵਿਸ਼ਿਆਂ ਨੂੰ ਪੰਜਾਬੀ ਵਿੱਚ ਨਾ ਪੜ੍ਹਾਉਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਅਤੇ ਪੰਜਾਬੀ ਵਿਰੋਧੀ ਕਰਾਰ ਦਿੱਤਾ ਹੈ।
ਇਸ ਮੌਕੇ ਗੁਰਦੁਆਰਾ ਸਾਚਾ ਧਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਗੁਰੂ ਨਾਨਕ ਨਾਮ ਸੇਵਾ ਮਿਸ਼ਨ ਦੇ ਜਨਰਲ ਸਕੱਤਰ ਮਨਜੀਤ ਸਿੰਘ ਭੱਲਾ, ਦਸਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਨੇ ਸੀਬੀਐਸਈ ਬੋਰਡ ਦੇ ਉਕਤ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਪਣੀ ਮਾਤ ਭਾਸ਼ਾ ਵਿੱਚ ਸਿੱਖਿਆ ਪ੍ਰਾਪਤ ਕਰਨ ਦਾ ਹਰੇਕ ਪ੍ਰਾਂਤ ਦੇ ਨਾਗਰਿਕ ਨੂੰ ਪੂਰਾ ਹੱਕ ਤੇ ਅਧਿਕਾਰ ਹਾਸਲ ਹੈ। ਬੁਲਾਰਿਆਂ ਨੇ ਕਿਹਾ ਕਿ ਸੰਵਿਧਾਨ ਦੇ ਅੱਠਵੇਂ ਅਧਿਆਏ ਵਿੱਚ 22 ਭਾਸ਼ਾਵਾਂ ਨੂੰ ਰਾਸ਼ਟਰੀ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ ਅਤੇ ਪੰਜਾਬੀ ਮਾਂ ਬੋਲੀ ਦਾ ਮਾਣ ਸਨਮਾਨ ਹਰ ਕੀਮਤ ’ਤੇ ਕਾਇਮ ਰੱਖਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਸੀਬੀਐਸਈ ਨੂੰ ਪੱਤਰ ਲਿਖ ਕੇ ਉਪਰੋਤਕ ਪੰਜਾਬੀ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਜਾਵੇ। ਇਸ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਦੇ ਪ੍ਰਧਾਨ ਬਲਬੀਰ ਸਿੰਘ ਖਾਲਸਾ, ਸਾਬਕਾ ਪ੍ਰਧਾਨ ਹਰਪਾਲ ਸਿੰਘ ਸੋਢੀ, ਫੇਜ਼-5 ਤੋਂ ਭੁਪਿੰਦਰ ਸਿੰਘ, ਕਿਰਪਾਲ ਸਿੰਘ ਸੈਕਟਰ-71 ਤੋਂ ਜਸਪਾਲ ਸਿੰਘ ਅਜੀਤ ਸਿੰਘ, ਸੈਕਟਰ-69 ਤੋਂ ਸ਼ਿੰਗਾਰਾ ਸਿੰਘ ਰਾਜਦੇਵ ਸਿੰਘ, ਫੇਜ਼-6 ਤੋਂ ਜਰਨਲ ਸਕੱਤਰ ਭੁਪਿੰਦਰ ਸਿੰਘ, ਫੇਜ਼-1 ਬੈਰੀਅਰ ਤੋਂ ਸੁਰਜੀਤ ਸਿੰਘ ਮਠਾੜੂ, ਇਕਬਾਲ ਸਿੰਘ, ਬਲਵਿੰਦਰ ਸਿੰਘ, ਕਰਮ ਸਿੰਘ, ਗੁਰਚਰਨ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…