
ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ
ਨਬਜ਼-ਏ-ਪੰਜਾਬ, ਮੁਹਾਲੀ, 31 ਮਾਰਚ:
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਵਿਸ਼ੇਸ਼ ਮੀਟਿੰਗ ਜੋਗਿੰਦਰ ਸਿੰਘ ਸੋਂਧੀ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਗੁਰਦੁਆਰਾ ਸ੍ਰੀ ਸਾਹਿਬਵਾੜਾ-ਪਾਤਸ਼ਾਹੀ ਨੌਵੀਂ ਫੇਜ਼-5 ਵਿਖੇ ਹੋਈ। ਜਿਸ ਵਿੱਚ ਹਰ ਸਾਲ ਵਾਂਗ ਖਾਲਸੇ ਦੇ ਸਾਜਨਾ ਦਿਵਸ (ਵਿਸਾਖੀ ਪੁਰਬ) ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਉਣ ਬਾਰੇ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿੱਚ ਹਾਜ਼ਰ ਸਾਰੇ ਮੈਂਬਰਾਂ ਨੇ 11 ਅਪਰੈਲ ਨੂੰ ਸ਼ਹਿਰ ਵਿੱਚ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਲਿਆ ਗਿਆ।
ਜੋਗਿੰਦਰ ਸਿੰਘ ਸੋਂਧੀ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸਾਹਿਬਵਾੜਾ-ਪਾਤਸ਼ਾਹੀ ਨੌਵੀ ਫੇਜ਼-5 ਤੋਂ ਦੁਪਹਿਰ ਸਾਢੇ 12 ਵਜੇ ਅਰਦਾਸ ਉਪਰੰਤ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਮਾਰਕੀਟ ਫੇਜ਼-5, ਚੀਮਾ ਹਸਪਤਾਲ, ਰਿਹਾਇਸ਼ੀ ਖੇਤਰ ਫੇਜ਼-4, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4, ਖੋਖਾ ਮਾਰਕੀਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1, ਪੁਰਾਣਾ ਡੀਸੀ ਦਫ਼ਤਰ, ਫਰੈਂਕੋ ਹੋਟਲ, ਗੁਰਦੁਆਰਾ ਸਾਹਿਬ ਫੇਜ਼-2, ਗਿਆਨ ਜਯੋਤੀ ਗਲੋਬਲ ਸਕੂਲ, ਮਦਨਪੁਰਾ ਚੌਕ, ਗੁਰਦੁਆਰਾ ਰਾਮਗੜ੍ਹੀਆ ਸਭਾ, ਜਨਤਾ ਮਾਰਕੀਟ, ਫੇਜ਼-3ਬੀ1 ਦੇ ਕੁਆਟਰ, ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1, ਮਾਰਕੀਟ ਫੇਜ਼-7, ਸੰਤ ਈਸ਼ਰ ਸਕੂਲ, ਗੁਰਦੁਆਰਾ ਸਾਹਿਬ ਸੈਕਟਰ-70, ਮੁੰਡੀ ਕੰਪਲੈਕਸ ਅਤੇ ਪੈਰਾਗਾਨ ਸਕੂਲ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-71 ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।
ਮੀਟਿੰਗ ਮਨਜੀਤ ਸਿੰਘ ਮਾਨ, ਸੁਰਜੀਤ ਸਿੰਘ ਮਠਾੜੂ, ਕਰਮ ਸਿੰਘ ਬਬਰਾ, ਸੋਹਨ ਸਿੰਘ, ਸ਼ਵਿੰਦਰ ਸਿੰਘ, ਜਸਪ੍ਰੀਤ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਹਰਫੂਲ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ, ਮਨਦੀਪ ਸਿੰਘ, ਅਮਰੀਕ ਸਿੰਘ, ਪ੍ਰੀਤਮ ਸਿੰਘ, ਸਰੂਪ ਸਿੰਘ, ਜਗਜੀਤ ਸਿੰਘ, ਮੁਕੰਦ ਸਿੰਘ, ਜਸਵਿੰਦਰ ਸਿੰਘ, ਗਗਨਦੀਪ ਸਿੰਘ, ਨਿਰਪਜੀਤ ਸਿੰਘ, ਪਦਮਜੀਤ ਸਿੰਘ, ਹਰਦੀਪ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ ਗਿੱਲ, ਅਮਰਜੀਤ ਸਿੰਘ ਪਾਹਵਾ, ਭਜਨ ਸਿੰਘ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਖਾਲਸਾ, ਸਤਪਾਲ ਸਿੰਘ, ਸਰਬਜੀਤ ਸਿੰਘ ਬਾਜਵਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।