Nabaz-e-punjab.com

ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਗੁਰਦੁਆਰਾ ਸਾਹਿਬ ਸਾਚਾ ਧਨ ਫੇਜ਼-3ਬੀ1 ਤੋਂ ਕੀਤੀ ਗਈ। ਦੂਜੇ ਦਿਨ ਗੁਰਦੁਆਰਾ ਸਾਹਿਬ ਕਲਗੀਧਰ ਸਿੰਘ ਸਭਾ ਫੇਜ਼-4 ਅਤੇ ਤੀਜੇ ਦਿਨ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿੱਚ ਸਮਾਗਮ ਦੀ ਸੰਪੂਰਨਤਾ ਹੋਈ।
ਇਨ੍ਹਾਂ ਸਮਾਗਮਾਂ ਦੌਰਾਨ ਮਾਨਵਤਾ ਦੇ ਭਲੇ ਲਈ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਨਾਮ ਜਪੋ ਵੰਡ ਕੇ ਛਕੋ ਵਿਸ਼ੇ ਤੇ ਮਹਾਨ ਕਥਾ ਵਾਚਕ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਵੱਡੀ ਗਿਣਤੀ ਵਿੱਚ ਜੁੜੀਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਰੋਕਤ ਫ਼ਲਸਫ਼ੇ ਬਾਰੇ ਗੁਰਬਾਣੀ ਅਤੇ ਸ਼ਬਦਾਂ ਵਿੱਚ ਦਿੱਤੀ ਗਈ ਜਾਣਕਾਰੀ ਦੇ ਕੇ ਸੰਗਤਾਂ ਨੂੰ ਸਮੁੱਚੀ ਮਨੁੱਖਤਾ ਦੇ ਭਲੇ ਲਈ ਕਿਰਤ ਕਰੋ ਨਾਮ ਜਪੋ ਅਤੇ ਵੰਡ ਕੇ ਛਕੋ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਗੁਰੂ ਘਰ ਦੇ ਮਹਾਨ ਕੀਰਤਨੀਏ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਪ੍ਰੀਤਮ ਸਿੰਘ ਦੀ ਦੇਹਰਾਦੂਨ ਵਾਲੇ ਅਤੇ ਭਾਈ ਅਮਰਜੀਤ ਸਿੰਘ ਨੇ ਤਿੰਨੇ ਦਿਨ ਹੀ ਸੰਗਤਾਂ ਨੂੰ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ।
ਸਮਾਗਮ ਦੌਰਾਨ ਗੁਰਦੁਆਰਾ ਸਾਚਾ ਧਨ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਦਸਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਸਿੰਘ, ਗੁਰੂ ਨਾਨਕ ਨਾਮ ਸੇਵਾ ਮਿਸ਼ਨ ਦੇ ਜਨਰਲ ਸਕੱਤਰ ਮਨਜੀਤ ਸਿੰਘ ਭੱਲਾ, ਗੁਰਦੁਆਰਾ ਸਾਹਿਬ ਫੇਜ਼-4 ਦੇ ਜਨਰਲ ਸਕੱਤਰ ਜਸਪਾਲ ਸਿੰਘ, ਗੁਰਦੁਆਰਾ ਰਾਮਗੜ੍ਹੀਆ ਭਵਨ ਦੇ ਜਨਰਲ ਸਕੱਤਰ ਕਰਮ ਸਿੰਘ ਬੱਬਰਾ, ਹਰਦੀਪ ਸਿੰਘ, ਹਰਜਿੰਦਰ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ ਬਡਵਾਲ, ਹਰਿੰਦਰਪਾਲ ਸਿੰਘ, ਸਾਧੂ ਸਿੰਘ ਪੰਧੇਰ, ਜਸਬੀਰ ਕੌਰ ਪੰਧੇਰ, ਦਵਿੰਦਰ ਕੌਰ, ਪਰਮਜੀਤ ਸਿੰਘ, ਜਸਪਾਲ ਸਿੰਘ, ਗੁਰਦੁਆਰਾ ਫੇਜ਼-6 ਤੋਂ ਭੁਪਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…