strong>ਗੁਰਦੁਆਰਾ ਤਾਲਮੇਲ ਕਮੇਟੀ ਨੇ ਬਾਦਲ ਦਲ ਨੂੰ ਸਮਰਥਨ ਦੇ ਕੇ ਗੁਰੂ ਗ੍ਰੰਥ ਸਾਹਿਬ ਨਾਲ ਧ੍ਰੋਹ ਕਮਾਇਆ: ਬੀਰਦਵਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਮਰਥਨ ਦੇਣ ਦੇ ਫੈਸਲੇ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵੱਖ ਵੱਖ ਥਾਵਾਂ ’ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋਈਆਂ ਹਨ। ਇਨ੍ਹਾਂ ਘਟਨਾਵਾਂ ਲਈ ਬਾਦਲ ਦਲ ਦੇ ਆਗੂ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਹਨ ਪ੍ਰੰਤੂ ਇਸ ਦੇ ਬਾਵਜੂਦ ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਅਕਾਲੀ ਦਲ ਨੂੰ ਆਪਣਾ ਸਮਰਥਨ ਦਾ ਨਿਰਣਾ ਲੈ ਕੇ ਗੁਰੂ ਮਹਾਰਾਜ ਨੂੰ ਪਿੱਠ ਦਿਖਾਉਣ ਦਾ ਕੰਮ ਕੀਤਾ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਜ਼ਿੰਮੇਵਾਰੀ ਗੁਰੂ ਗਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਸਾਂਭ-ਸੰਭਾਲ ਕਰਨ ਦੀ ਹੈ, ਪਰ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਨੇ ਅਕਾਲੀ ਦਲ ਦੇ ਉਮੀਦਵਾਰ ਨੂੰ ਸਮਰਥਨ ਦੇ ਕੇ ਵੱਡੀ ਗਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਸਲਾ ਹੈ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਗੁਰੂ ਗਰੰਥ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀ ਭੁੱਲ ਬਖਸ਼ਾਵੇ ਅਤੇ ਪਸ਼ਚਾਤਾਪ ਕੀਤਾ ਜਾਵੇ ਤਾਂ ਕਿ ਤਾਲਮੇਲ ਕਮੇਟੀ ਨੇ ਜੋ ਮਰਿਆਦਾ ਦੇ ਉਲਟ ਜਾ ਕੇ ਜੋ ਗੁਨਾਹ ਕੀਤਾ ਹੈ, ਉਸ ਦੀ ਭਰਪਾਈ ਹੋ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਤਾਲਮੇਲ ਕਮੇਟੀ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੇ ਨਾਲ ਹਨ ਜਾਂ ਫਿਰ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਜੇ ਗੁਰਦੁਆਰਾ ਤਾਲਮੇਲ ਕਮੇਟੀ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦੇ ਕੀਤੇ ਪਾਪ ਲਈ ਗੁਰੂ ਗਰੰਥ ਸਾਹਿਬ ਤੋਂ ਤੁਰੰਤ ਮੁਆਫ਼ੀ ਨਾ ਮੰਗੀ ਤਾਂ ਲੋਕ ਸਭਾ ਚੋਣਾਂ ਤੋਂ ਵਿਹਲੇ ਹੋ ਕੇ ਮੁਹਾਲੀ ਵਿੱਚ ਗੁਰਦੁਆਰਾ ਤਾਲਮੇਲ ਕਮੇਟੀ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…