Nabaz-e-punjab.com

ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵੱਲੋਂ ਚੰਦੂਮਾਜਰਾ ਨੂੰ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਚੰਦੂਮਾਜਰਾ ਨੇ ਦੇਸ਼ ਦੀ ਸਰਬਉੱਚ ਸੰਸਥਾ ਲੋਕ ਸਭਾ ਵਿੱਚ ਪੰਜਾਬ, ਪੰਜਾਬੀਅਤ ਅਤੇ ਪੰਥਕ ਮਸਲਿਆਂ ਨੂੰ ਉਭਾਰਨ ਅਤੇ ਹੱਲ ਕਰਵਾ ਕੇ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪੰਥਕ ਅਤੇ ਸਿੱਖਾਂ ਦੇ ਮੁੱਦਿਆਂ ਨੂੰ ਲੋਕ ਸਭਾ ਚੁੱਕਣ ਬਦਲੇ ਸ੍ਰੀ ਚੰਦੂਮਾਜਰਾ ਨੂੰ ਹਮਾਇਤ ਦਿੱਤੀ ਗਈ ਹੈ।
ਸ੍ਰੀ ਸੋਂਧੀ ਨੇ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਹਿਲੀ ਵਾਰ ਦੇਸ਼ ਦੀ ਪਾਰਲੀਮੈਂਟ ਵਿੱਚ ਛੋਟੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਦਾ ਲਾਸਾਨੀ ਮਤਾ ਲਿਆ ਕੇ ਸਤਿਕਾਰ ਭੇਂਟ ਕਰਵਾਉਣ ਨਾਲ ਸਿੱਖਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਵੱਲੋਂ ਪੇਸ਼ ਕੀਤੇ ਇਸ ਮਤੇ ਉੱਤੇ ਪੂਰੇ ਸਦਨ ਨੇ ਆਪਣੀ ਸਹਿਮਤੀ ਦਿੰਦਿਆਂ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ’ਤੇ ਸ਼ੋਕ ਪ੍ਰਗਟ ਕੀਤਾ ਗਿਆ। ਜਿਸ ਕਰਕੇ ਸਮੁੱਚਾ ਸਿੱਖ ਜਗਤ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਚੰਦੂਮਾਜਰਾ ਨੇ ਪਹਿਲੀ ਵਾਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਪੂਰੇ ਦੇਸ਼ ਅੰਦਰ ਬਲੀਦਾਨ ਦਿਵਸ ਦੇ ਤੌਰ ’ਤੇ ਮਨਾਉਣ ਦਾ ਮਤਾ ਲਿਆਂਦਾ, ਜਿਸ ਨਾਲ ਸਿੱਖਾਂ ਦੀ ਸ਼ਾਖ ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਦੇ ਨਕਸ਼ੇ ਵਿੱਚ ਹੋਰ ਚਮਕੀ ਹੈ। ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਚੰਦੂਮਾਜਰਾ ਵੱਲੋਂ ਸਮੇਂ ਸਮੇਂ ਲੋਕ ਸਭਾ ਵਿੱਚ ਪੰਜਾਬ ਅਤੇ ਸਿੱਖਾਂ ਦੇ ਮਸਲਿਆਂ ਨੂੰ ਚੁੱਕ ਕੇ ਹੱਲ ਕਰਵਾਉਣ ਕਰ ਕੇ ਗੁਰਦੁਆਰਾ ਤਾਲਮੇਲ ਕਮੇਟੀ ਨੇ ਉਨ੍ਹਾਂ ਦਾ ਸਮਰਥਨ ਦੇਣ ਦਾ ਫੈਸਲਾ ਲਿਆ ਹੈ।
ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ, ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ, ਅਮਰਜੀਤ ਸਿੰਘ ਪਾਹਵਾ, ਕਰਨੈਲ ਸਿੰਘ, ਕਰਮ ਸਿੰਘ ਬਬਰਾ, ਨਰਿੰਦਰ ਸਿੰਘ ਸੰਧੂ, ਪ੍ਰਦੀਪ ਸਿੰਘ ਭਾਰਜ, ਮਹਿੰਦਰ ਕਾਨਪੁਰੀ, ਅਵਤਾਰ ਸਿੰਘ ਬਡਵਾਲ, ਸਤਪਾਲ ਸਿੰਘ ਬਾਗੀ, ਪ੍ਰੀਤਮ ਸਿੰਘ, ਬਲਜਿੰਦਰ ਸਿੰਘ ਬੇਦੀ, ਸੁਰਜੀਤ ਸਿੰਘ ਮਠਾੜੂ, ਨਰਿੰਦਰ ਸਿੰਘ ਸੇਖੋਂ, ਅਜੀਤ ਸਿੰਘ, ਬਲਵਿੰਦਰ ਸਿੰਘ, ਸੁਖਦੀਪ ਸਿੰਘ, ਅਵਤਾਰ ਸਿੰਘ ਵਾਲੀਆ, ਸਾਧੂ ਸਿੰਘ ਲਾਂਬਾ, ਭੁਪਿੰਦਰ ਸਿੰਘ ਵਾਲੀਆ ਅਤੇ ਨਰਿੰਦਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …