ਗੁਰਦੁਆਰਾ ਤਾਲਮੇਲ ਕਮੇਟੀ ਨੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੇਜ਼-4 ’ਚੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਨਗਰ ਕੀਰਤਨ ਦਾ ਰਸਤੇ ਵਿੱਚ ਥਾਂ ਥਾਂ ਸਵਾਗਤ ਕੀਤਾ ਲਿਆ। ਬੋਗਨਵਿਲੀਆ ਪਾਰਕ ਨੇੜੇ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਛੋਟੇ ਕੁਲਚਿਆਂ ਅਤੇ ਚਾਹ ਦਾ ਲੰਗਰ ਲਾਇਆ। ਇਸ ਤੋਂ ਬਾਅਦ ਚੀਮਾ ਹਸਪਤਾਲ, ਫੇਜ਼-3 ਅਤੇ ਫੇਜ਼-5 ਦੇ ਲਾਲ ਬੱਤੀ ਪੁਆਇੰਟ, ਗੁਰਦੁਆਰਾ ਸਾਚਾ ਧੰਨੁ ਫੇਜ਼-3ਬੀ1, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9 ਵਿਖੇ ਪਹੁੰਚ ਕੇ ਸੰਪੂਰਨ ਹੋਇਆ।
ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਪ੍ਰੀਤਮ ਸਿੰਘ, ਕਰਮ ਸਿੰਘ ਬੱਬਰਾ, ਅਕਾਲੀ ਆਗੂ ਗੁਰਮੁੱਖ ਸਿੰਘ ਸੋਹਲ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਟੌਹੜਾ, ਅਮਰਜੀਤ ਸਿੰਘ ਪਾਹਵਾ, ਗੁਰਬਖ਼ਸ਼ ਸਿੰਘ, ਦਿਆਲ ਸਿੰਘ, ਸਰਬਜੀਤ ਸਿੰਘ, ਹਰਿੰਦਰ ਸਿੰਘ, ਨਿਰਪਜੀਤ ਸਿੰਘ, ਇੰਦਰਜੀਤ ਸਿੰਘ, ਹਰਜਿੰਦਰ ਸਿੰਘ ਸੋਹਲ, ਮਹਿੰਦਰ ਸਿੰਘ ਕਾਨਪੁਰੀ, ਜਗਦੀਪ ਸਿੰਘ, ਸਰਬਜੀਤ ਸਿੰਘ, ਸੁਖਦੀਪ, ਪਰਵਿੰਦਰ ਸਿੰਘ, ਪਦਮਜੀਤ ਸਿੰਘ, ਬਲਜਿੰਦਰ ਸਿੰਘ ਬੇਦੀ, ਸੋਹਣ ਸਿੰਘ, ਮੋਹਨ ਸਿੰਘ ਹਾਜ਼ਰ ਸਨ।
ਰਾਮਗੜ੍ਹੀਆ ਸਭਾ ਵੱਲੋਂ ਨਗਰ ਕੀਰਤਨ ਦੀ ਆਮਦ ’ਤੇ ਲੰਗਰ ਲਗਾਇਆ ਗਿਆ। ਇਹ ਜਾਣਕਾਰੀ ਸਭਾ ਦੇ ਜਨਰਲ ਸਕੱਤਰ ਕਰਮ ਸਿੰਘ ਬੱਬਰਾ ਨੇ ਦਿੱਤੀ। ਟਰੇਡਰਜ਼ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਫੇਜ਼-7 ਵਿੱਚ ਪ੍ਰਾਪਰਟੀ ਡੀਲਰਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਲਈ ਲੰਗਰ ਲਗਾਇਆ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…