nabaz-e-punjab.com

ਗੁਰਦੁਆਰਾ ਤਾਲਮੇਲ ਕਮੇਟੀ ਖੁੱਲ੍ਹ ਕੇ ਪਰਮਜੀਤ ਗਿੱਲ ਦੇ ਸਮਰਥਨ ਵਿੱਚ ਅੱਗੇ ਆਈ, ਲਿਖਤੀ ਪੱਖ ਰੱਖਿਆ

ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਮਾਹੌਲ ਪੁਰੀ ਤਰ੍ਹਾਂ ਭਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਕਤੂਬਰ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਮਾਹੌਲ ਪੁਰੀ ਤਰ੍ਹਾਂ ਭਖ ਗਿਆ ਹੈ ਅਤੇ ਚੋਣ ਲੜਨ ਦੇ ਚਾਹਵਾਨ ਸਿੱਖ ਆਗੂਆਂ ਨੇ ਜੋੜ ਤੋੜ ਕਰਦਿਆਂ ਆਪਣੇ ਹੱਕ ਵਿੱਚ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਬੀਤੇ ਦਿਨੀਂ ਕਈ ਸਿੱਖ ਆਗੂਆਂ ਬਲਵਿੰਦਰ ਸਿੰਘ ਟੌਹੜਾ, ਭਜਨ ਸਿੰਘ, ਤਰਲੋਚਨ ਸਿੰਘ ਅਤੇ ਬਵਿੰਦਰ ਸਿੰਘ ਸਾਗਰ ਤੇ ਹੋਰਨਾਂ ਨੇ ਤਾਲਮੇਲ ਕਮੇਟੀ ਦੇ ਮੁਖੀ ਨੂੰ ਸ਼ਿਕਾਇਤ ਦੇ ਕੇ ਕਾਬਜ਼ ਧਿਰ ਵੱਲੋਂ ਪ੍ਰਧਾਨਗੀ ਦੇ ਸੰਭਾਵੀ ਉਮੀਦਵਾਰ ਅਤੇ ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਉੱਤੇ ਗੁਰੂਘਰ ਦੀ ਗੋਲਕ ’ਚੋਂ 500 ਡਾਲਰ ਖ਼ੁਰਦ ਬੁਰਦ ਕਰਨ ਦੇ ਕਥਿਤ ਦੋਸ਼ ਲਗਾਏ ਸੀ।
ਉਧਰ, ਅੱਜ ਉਕਤ ਮਾਮਲੇ ਸਬੰਧੀ ਅੱਜ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਨੇ ਐਮਰਜੈਂਸੀ ਮੀਟਿੰਗ ਸੱਦੀ ਅਤੇ ਸਿੱਖ ਆਗੂਆਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਅਤੇ ਸ਼ਿਕਾਇਤ ਪੱਤਰ ਨੂੰ ਵੱਖ ਵੱਖ ਪਹਿਲੂਆਂ ’ਤੇ ਵਾਚਿਆ ਗਿਆ। ਉਨ੍ਹਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਪੱਸ਼ਟ ਕੀਤਾ ਕਿ ਪਰਮਜੀਤ ਸਿੰਘ ਗਿੱਲ ਵਿਰੁੱਧ ਲਗਾਏ ਗਏ ਦੋਸ਼ਾਂ ਬਾਰੇ ਬੀਤੀ 26 ਜੂਨ 2018 ਦੀ ਸ਼ਿਕਾਇਤ ਸਬੰਧੀ ਵਿੱਚ ਇਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਜਿਸ ਦੀ ਮੁੱਢਲੀ ਜਾਂਚ ਪੜਤਾਲ ਕਰਕੇ ਕਮੇਟੀ ਨੇ ਆਪਣੀ ਰਿਪੋਰਟ ਪ੍ਰਧਾਨ ਗੁਰਦੁਆਰਾ ਤਾਲਮੇਲ ਕਮੇਟੀ ਨੂੰ ਸੌਂਪ ਦਿੱਤੀ ਸੀ। ਪ੍ਰਧਾਨ ਨੇ ਇਹ ਰਿਪੋਰਟ ਪਿਛਲੇ ਸਾਲ ਹੀ 15 ਅਗਸਤ ਨੂੰ ਸਬੰਧਤ ਸ਼ਿਕਾਇਤ ਕਰਤਾਵਾਂ ਨੂੰ ਭੇਜ ਦਿੱਤੀ ਗਈ ਸੀ।
ਸ੍ਰੀ ਸੌਂਧੀ ਨੇ ਕਿਹਾ ਕਿ ਉਕਤ ਵਿਅਕਤੀਆਂ ਨੇ ਬੀਤੇ ਦਿਨੀਂ ਫਿਰ ਤੋਂ ਉਹੀ ਸ਼ਿਕਾਇਤ ਦਿੱਤੀ ਗਈ ਹੈ। ਜਿਸ ਦੀ ਜਾਂਚ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ ਅਤੇ ਪੁਰਾਣੀ ਸ਼ਿਕਾਇਤ ਦੀ ਜਾਂਚ ਰਿਪੋਰਟ ਵਿੱਚ ਪਰਮਜੀਤ ਸਿੰਘ ਗਿੱਲ ਵਿਰੁੱਧ ਲਗਾਏ ਗਏ ਸਾਰੇ ਦੋਸ਼ ਝੂਠੇ ਸਾਬਤ ਹੋਏ ਸੀ ਕਿਉਂÎਕਿ ਸ਼ਿਕਾਇਤ ਕਰਤਾ ਗਿੱਲ ਦੇ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੇ ਸਨ। ਇਸ ਬਾਰੇ ਉਦੋਂ ਹੀ ਸ਼ਿਕਾਇਤ ਕਰਤਾ ਧਿਰ ਨੂੰ ਸਾਰੇ ਪੱਖਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਸੀ। ਇਸ ਲਈ ਹੁਣ ਦੁਬਾਰਾ ਫਿਰ ਤੋਂ ਪੁਰਾਣੀ ਸ਼ਿਕਾਇਤ ਕਰਨ ਦੀ ਕੋਈ ਤੁਕ ਨਹੀਂ ਬਣਦੀ ਹੈ।
ਉਧਰ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਪਹਿਲਾਂ ਹੀ ਉਕਤ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠ ਦਾ ਪੁਲੰਦ ਦੱਸ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਸ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਵਿਰੋਧੀਆਂ ਵੱਲੋਂ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਉਸ ਦੇ ਪ੍ਰਧਾਨ ਦੀ ਚੋਣ ਦੇ ਰਾਹ ਵਿੱਚ ਜਾਣਬੁੱਝ ਕੇ ਅੜਿੱਕੇ ਖੜੇ ਕੀਤੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…