nabaz-e-punjab.com

ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ 28 ਨਵੰਬਰ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 28 ਨਵੰਬਰ ਨੂੰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਪੈੱ੍ਰਸ ਸਕੱਤਰ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਇਸ ਦਿਨ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਅਰਦਾਸ ਉਪਰੰਤ ਗੁਰਦੁਆਰਾ ਗੋਬਿੰਦਸਰ ਪਿੰਡ ਮੁਹਾਲੀ ਤੋਂ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ। ਇਹ ਨਗਰ ਕੀਰਤਨ ਫੇਜ਼-1 ਦੀ ਮਾਰਕੀਟ, ਗੁਰਦੁਆਰਾ ਸਾਹਿਬ ਫੇਜ਼ ਇੱਕ, ਪੁਰਾਣਾ ਡੀਸੀ ਦਫ਼ਤਰ, ਫਰੈਂਕੋ ਹੋਟਲ, ਡਿਪਲਾਸਟ ਚੌਕ, ਮਦਨਪੁਰਾ ਚੌਕ, ਫੇਜ਼-3 ਤੇ ਫੇਜ਼-5 ਦੇ ਟਰੈਫ਼ਿਕ ਲਾਈਟ ਪੁਆਇੰਟ, ਗੁਰਦੁਆਰਾ ਸਾਚਾ ਧਨ ਸਾਹਿਬ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਅੱਗੇ ਫੇਜ਼-9 ਅਤੇ ਫੇਜ਼-10 ਦੀ ਮੁੱਖ ਸੜਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਫੇਜ਼-11 ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।
ਮੀਟਿੰਗ ਵਿੱਚ ਮਨਜੀਤ ਸਿੰਘ ਮਾਨ, ਪ੍ਰੀਤਮ ਸਿੰਘ, ਬਲਦੇਵ ਸਿੰਘ ਸਿੱਧੂ, ਅਮਰੀਕ ਸਿੰਘ ਸੰਧੂ, ਜਸਪਾਲ ਸਿੰਘ, ਕਰਨਪਾਲ ਸਿੰਘ, ਬਲਦੇਵ ਸਿੰਘ, ਨਛੱਤਰ ਸਿੰਘ, ਹਰਦੀਪ ਸਿੰਘ, ਕ੍ਰਿਪਾਲ ਸਿੰਘ ਕਲਕੱਤਾ, ਗੁਰਮੀਤ ਸਿੰਘ, ਅਮਰੀਕ ਸਿੰਘ, ਬਲਵੀਰ ਸਿੰਘ ਖ਼ਾਲਸਾ, ਜਗਮੇਲ ਸਿੰਘ, ਗੁਰਬਖ਼ਸ਼ ਸਿੰਘ, ਦਿਆਲ ਸਿੰਘ, ਹਰਮਿੰਦਰ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਗਿੱਲ, ਭਜਨ ਸਿੰਘ, ਮਹਿੰਦਰ ਸਿੰਘ, ਤਰਸੇਮ ਸਿੰਘ ਅਤੇ ਕਰਮ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…