Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਤਾਲਮੇਲ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ, ਐਸਜੀਪੀਸੀ ਵੱਲੋਂ ਵਿਸ਼ੇਸ਼ ਸਨਮਾਨ ਜੋਗਿੰਦਰ ਸਿੰਘ ਸੌਂਧੀ ਪ੍ਰਧਾਨ ਤੇ ਹਰਪਾਲ ਸਿੰਘ ਸੋਢੀ ਤੇ ਬਲਵਿੰਦਰ ਟੌਹੜਾ ਨੂੰ ਜਰਨਲ ਸਕੱਤਰ ਚੁਣਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਪਿਛਲੇ ਦਿਨੀਂ ਜੋਗਿੰਦਰ ਸਿੰਘ ਸੌਂਧੀ ਨੂੰ ਤਾਲਮੇਲ ਕਮੇਟੀ ਦਾ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਸੀ ਅਤੇ ਅੱਜ ਬਾਕੀ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਵਿੱਚ ਮਨਜੀਤ ਸਿੰਘ ਮਾਨ ਨੂੰ ਪ੍ਰੀਤਮ ਸਿੰਘ ਤੇ ਕਰਮ ਸਿੰਘ ਬਬਰਾ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਟੌਹੜਾ ਤੇ ਹਰਪਾਲ ਸਿੰਘ ਸੋਢੀ ਨੂੰ ਜਨਰਲ ਸਕੱਤਰ, ਸੁਰਜੀਤ ਸਿੰਘ ਮਠਾੜੂ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸੀਨੀਅਰ ਅਕਾਲੀ ਆਗੂ ਪਰਵਿੰਦਰ ਸਿੰਘ ਬੈਦਵਾਨ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਅਤੇ ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਵੱਲੋਂ ਗੁਰਦੁਆਰਾ ਤਾਲਮੇਲ ਕਮੇਟੀ ਦੀ ਨਵੀਂ ਟੀਮ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸਕੂਲੀ ਬੱਚਿਆਂ ਖਾਸ ਕਰਕੇ ਨੌਜਵਾਨਾਂ ਨੂੰ ਸਿੱਖੀ ਸਰੂਪ ਅਤੇ ਬਾਣੀ ਤੇ ਬਾਣੇ ਨਾਲ ਜੋੜਨ ਲਈ ਸਮੇਂ-ਸਮੇਂ ਸਿਰ ਦਸਤਾਰਬੰਦੀ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪਿੰਡਾਂ ਵਿੱਚ ਧਾਰਮਿਕ ਰਸਾਲੇ ਅਤੇ ਹੋਰ ਸਮਗਰੀ ਵੰਡੀ ਜਾਵੇਗੀ। ਇਸ ਮੌਕੇ ਐਸਜੀਪੀਸੀ ਦੇ ਪ੍ਰਚਾਰਕ ਭਾਈ ਰਾਜਪਾਲ ਸਿੰਘ, ਲੇਖਾਕਾਰ ਸੁਰਜੀਤ ਸਿੰਘ, ਪ੍ਰਗਟ ਸਿੰਘ, ਸਵਰਨ ਸਿੰਘ ਭੁੱਲਰ, ਮਨਜੀਤ ਸਿੰਘ ਭੱਲਾ, ਗੁਰਚਰਨ ਸਿੰਘ ਨੰਨੜਾ, ਹਰਿੰਦਰ ਸਿੰਘ, ਹਰਦੀਪ ਸਿੰਘ ਅਤੇ ਨੰਬਰਦਾਰ ਕਰਮਜੀਤ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ