Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਗੁਰਕ੍ਰਿਪਾ ਸਾਹਿਬ ਦੀ ਕਮੇਟੀ ਵੱਲੋਂ ਬੱਚਿਆਂ ਦੇ ਦਸਤਾਰਬੰਦੀ ਦੇ ਮੁਕਾਬਲੇ ਕਰਵਾਏ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 5 ਜਨਵਰੀ: ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨੂੰ ਲੈ ਕੇ ਗੁਰਦੁਆਰਾ ਗੁਰਕ੍ਰਿਪਾ ਸਾਹਿਬ ਸ਼ਿਵਾਲਿਕ ਸਿਟੀ ਖਰੜ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਦਸਤਾਰਬੰਦੀ ਦੇ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ 6 ਤੋਂ 16 ਸਾਲ ਉਮਰ ਤੱਕ ਦੇ ਬੱਚਿਆਂ ਨੇ ਭਾਗ ਲਿਆ। 12 ਤੋਂ 16 ਤੱਕ ਦੇ ਗਰੁੱਪ ਵਿਚ ਮਨਵੀਰ ਸਿੰਘ ਨੇ ਪਹਿਲਾਂ, ਗਗਨਦੀਪ ਸਿੰਘ ਨੇ ਦੂਸਰਾ, ਬਿਕਰਮਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 6 ਤੋਂ 11 ਸਾਲ ਗਰੁੱਪ ਵਿੱਚ ਊਦੇਵੀਰ ਸਿੰਘ ਨੇ ਪਹਿਲਾਂ, ਇਸਰਾਜ ਸਿੰਘ ਨੇ ਦੂਸਰਾ, ਕਿਰਨਜੀਤ ਸਿੰਘ, ਕੁਲਵਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜਦੋਂ ਕਿ ਜੇਤੂਆਂ ਬੱਚਿਆਂ ਨੂੰ ਕਮੇਟੀ ਵਲੋਂ ਦਸਤਾਰਾਂ, ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਤੇ ਬੱਚਿਆਂ ਨੂੰ ਦਸਤਾਰ ਤੇ ਕੇਸਾਂ ਦੀ ਅਹਿਮੀਅਤ ਵੀ ਦੱਸੀ ਗਈ। ਇਸ ਮੌਕੇ ਬੱਚਿਆਂ ਤੋਂ ਇਲਾਵਾ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ